21-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2026

ਭਾਕਿਯੂ ਪੰਜਾਬ ਵਲੋਂ ਪਿੰਡ ਹਬੀਬ ਵਾਲਾ ਵਿਖੇ ਇਕਾਈਆਂ ਦਾ ਗਠਨ

ਫ਼ਿਰੋਜ਼ਪੁਰ, 19 ਸਤੰਬਰ (ਕੁਲਬੀਰ ਸਿੰਘ ਸੋਢੀ)- ਭਾਕਿਯੂ ਪੰਜਾਬ ਦੇ ਸੂਬਾ ਪ੍ਰਧਾਨ ਫੁਰਮਾਨ ਸਿੰਘ ਸੰਧੂ ਅਤੇ ਭੁਪਿੰਦਰ ਸਿੰਘ ਔਲਖ ਸੂਬਾ ਜਨਰਲ ਸਕੱਤਰ ਦੇ ਦਿਸ਼ਾ ਨਿਰਦੇਸ਼ ਹੇਠ ਜ਼ਿਲ੍ਹਾ ਪ੍ਰਧਾਨ ਗੁਰਦੀਪ ਸਿੰਘ (ਫ਼ਿਰੋਜ਼ਪੁਰ ਉਤਰੀ) ਵਲੋਂ ਜਥੇਬੰਦੀ ਦੇ ਵਿਕਾਸ ਲਈ ਲਗਾਤਾਰ ਉਪਰਾਲਾ ਕੀਤਾ ਜਾ ਰਿਹਾ ਹੈ। ਇਸ ਦੇ ਲੜੀ ਨੂੰ ਅੱਗੇ ਵਧਾਉਂਦੇ ਹੋਏ ਜ਼ਿਲ੍ਹਾ ਪ੍ਰਧਾਨ ਗੁਰਦੀਪ ਸਿੰਘ (ਫ਼ਿਰੋਜ਼ਪੁਰ ਉੱਤਰੀ) ਦੀ ਅਗਵਾਈ ਵਿਚ ਪਿੰਡ ਹਬੀਬ ਵਾਲਾ ਵਿਖੇ ਸਾਥੀਆਂ ਦੀ ਲਾਮਬੰਦੀ ਕਰਦੇ ਹੋਏ ਮਰਦਾਂ ਅਤੇ ਮਹਿਲਾਵਾਂ ਦੀਆਂ ਵੱਖ-ਵੱਖ ਇਕਾਈਆਂ ਦਾ ਗਠਨ ਕੀਤਾ।

ਅਜੀਤ ਡੈਸਕ 20-09-2026
ਫ਼ਿਰੋਜ਼ਪੁਰ, 19 ਸਤੰਬਰ (ਕੁਲਬੀਰ ਸਿੰਘ ਸੋਢੀ)- ਭਾਕਿਯੂ ਪੰਜਾਬ ਦੇ ਸੂਬਾ ਪ੍ਰਧਾਨ ਫੁਰਮਾਨ ਸਿੰਘ ਸੰਧੂ ਅਤੇ ਭੁਪਿੰਦਰ ਸਿੰਘ ਔਲਖ ਸੂਬਾ ਜਨਰਲ ਸਕੱਤਰ ਦੇ ਦਿਸ਼ਾ ਨਿਰਦੇਸ਼ ਹੇਠ ਜ਼ਿਲ੍ਹਾ ਪ੍ਰਧਾਨ ਗੁਰਦੀਪ ਸਿੰਘ (ਫ਼ਿਰੋਜ਼ਪੁਰ ਉਤਰੀ) ਵਲੋਂ ਜਥੇਬੰਦੀ ਦੇ ਵਿਕਾਸ ਲਈ ਲਗਾਤਾਰ ਉਪਰਾਲਾ ਕੀਤਾ ਜਾ ਰਿਹਾ ਹੈ। ਇਸ ਦੇ ਲੜੀ ਨੂੰ ਅੱਗੇ ਵਧਾਉਂਦੇ ਹੋਏ ਜ਼ਿਲ੍ਹਾ ਪ੍ਰਧਾਨ ਗੁਰਦੀਪ ਸਿੰਘ (ਫ਼ਿਰੋਜ਼ਪੁਰ ਉੱਤਰੀ) ਦੀ ਅਗਵਾਈ ਵਿਚ ਪਿੰਡ ਹਬੀਬ ਵਾਲਾ ਵਿਖੇ ਸਾਥੀਆਂ ਦੀ ਲਾਮਬੰਦੀ ਕਰਦੇ ਹੋਏ ਮਰਦਾਂ ਅਤੇ ਮਹਿਲਾਵਾਂ ਦੀਆਂ ਵੱਖ-ਵੱਖ ਇਕਾਈਆਂ ਦਾ ਗਠਨ ਕੀਤਾ। ਜਾਣਕਾਰੀ ਅਨੁਸਾਰ ਮਰਦਾਂ ਦੀ ਇਕਾਈ ਦਾ ਗਠਨ ਕਰਦੇ ਹੋਏ ਗੁਰਦੀਪ ਸਿੰਘ ਨੂੰ ਇਕਾਈ ਦਾ ਪ੍ਰਧਾਨ ਥਾਪਿਆ ਤੇ ਬਲਵਿੰਦਰ ਸਿੰਘ ਨੂੰ ਮੀਤ ਪ੍ਰਧਾਨ, ਸੁਖਦੀਪ ਸਿੰਘ ਨੂੰ ਸੀਨੀਅਰ ਮੀਤ ਪ੍ਰਧਾਨ, ਮੰਗਲਾ ਸਿੰਘ ਨੂੰ ਜਨਰਲ ਸਕੱਤਰ, ਸੋਨੂੰ ਸਿੰਘ ਨੂੰ ਖ਼ਜ਼ਾਨਚੀ ਦੀ ਜ਼ਿੰਮੇਵਾਰੀ ਦਿੱਤੀ, ਇਸ ਦੇ ਨਾਲ ਨਿਰਮਲ ਸਿੰਘ, ਬਲਵਿੰਦਰ ਸਿੰਘ, ਜਸਵਿੰਦਰ ਸਿੰਘ, ਗੁਰਦੇਵ ਸਿੰਘ, ਪਿਆਰਾ ਸਿੰਘ ਅਤੇ ਗੁਰਪ੍ਰੀਤ ਸਿੰਘ ਨੂੰ ਮੈਂਬਰ ਬਣਾਇਆ ਗਿਆ। ਇਸੇ ਲੜੀ ਦੇ ਚੱਲਦੇ ਮਹਿਲਾਵਾਂ ਦੀ ਇਕਾਈ ਬਣਾਉਂਦੇ ਹੋਏ ਪ੍ਰੇਮ ਕੌਰ ਨੂੰ ਇਕਾਈ ਦਾ ਪ੍ਰਧਾਨ ਥਾਪਿਆ ਤੇ ਪਰਵਿੰਦਰ ਕੌਰ ਨੂੰ ਮੀਤ ਪ੍ਰਧਾਨ, ਰਾਣੋ ਨੂੰ ਸੀਨੀਅਰ ਮੀਤ ਪ੍ਰਧਾਨ, ਸਿਮਰਨਜੀਤ ਕੌਰ ਨੂੰ ਜਨਰਲ ਸਕੱਤਰ, ਕਮਲਜੀਤ ਕੌਰ ਨੂੰ ਖ਼ਜ਼ਾਨਚੀ ਦੀ ਜ਼ਿੰਮੇਵਾਰੀ ਦਿੱਤੀ, ਇਸ ਦੇ ਨਾਲ ਕੁਲਵੀਰ ਕੌਰ, ਸੁਖਜੀਤ ਕੌਰ, ਆਸ਼ਾ, ਮਨਪ੍ਰੀਤ ਕੌਰ, ਪਾਲੋ ਅਤੇ ਮਨਦੀਪ ਕੌਰ ਨੂੰ ਮੈਂਬਰ ਬਣਾਇਆ ਗਿਆ। ਇਸ ਮੌਕੇ ਬਲਵੀਰ ਸਿੰਘ ਸੀਨੀਅਰ ਮੀਤ ਪ੍ਰਧਾਨ (ਪੱਛਮੀ), ਬਲਾਕ ਪ੍ਰਧਾਨ ਸੁਰਜੀਤ ਸਿੰਘ, ਜਸਵਿੰਦਰ ਸਿੰਘ, ਅਮਰੀਕ ਸਿੰਘ, ਬਲਵਿੰਦਰ ਸਿੰਘ, ਰਸਾਲ ਸਿੰਘ ਤੇ ਜੋਗਿੰਦਰ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਅਸਲ੍ਹਾ ਲਾਇਸੰਸਾਂ ਦੇ ਮਾਮਲੇ ’ਚ ਆਮ ਲੋਕਾਂ ਦੀ ਆਵਾਜ਼ ਬਣੇ ਸਮਾਜਸੇਵੀ ਤੇ ਅੰਤਰਰਾਸ਼ਟਰੀ ਜੱਟ ਸਿੱਖ ਭਾਈਚਾਰਾ ਜਥੇਬੰਦੀ ਦੇ... ਅਗਲੀ ਖ਼ਬਰ ਏ. ਆਈ. ਈ. ਸੀ. ਨੇ ਕੁਝ ਦਿਨਾਂ ’ਚ ਹਾਸਿਲ ਕੀਤੇ ਵੱਖ-ਵੱਖ ਮੁਲਕਾਂ ਦੇ 50 ਤੋਂ ਵਧੇਰੇ ਸਟੱਡੀ ਵੀਜ਼ੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।