ਜ਼ੋਨਲ ਅਤੇ ਜ਼ਿਲ੍ਹਾ ਪੱਧਰੀ ਕ੍ਰਿਕਟ ਟੂਰਨਾਮੈਂਟ ’ਚ ਗਿਆਨ ਜੋਤੀ ਸਕੂਲ ਦਾ ਰਿਹਾ ਸ਼ਾਨਦਾਰ ਪ੍ਰਦਰਸ਼ਨ
ਤਲਵੰਡੀ ਭਾਈ, 19 ਸਤੰਬਰ (ਰਵਿੰਦਰ ਸਿੰਘ ਬਜਾਜ)-ਕ੍ਰਿਕਟ ਦੇ ਖੇਤਰ ਵਿਚ ਅੰਤਰਰਾਸ਼ਟਰੀ ਪੱਧਰ ’ਤੇ ਮਸ਼ਹੂਰ ਸੰਸਥਾ ਗਿਆਨ ਜੋਤੀ ਸੀਨੀਅਰ ਸੈਕੰਡਰੀ ਸਕੂਲ ਦਾਰਾਪੁਰ ਵਿਖੇ ਲੜਕੇ ਅਤੇ ਲੜਕੀਆਂ ਦੇ ਅੰਡਰ-14 ਅਤੇ ਅੰਡਰ-17 ਜ਼ੋਨਲ ਅਤੇ ਕ੍ਰਿਕਟ ਟੂਰਨਾਮੈਂਟ ਕਰਵਾਏ ਗਏ ਜਿਸ ਵਿਚ ਵੱਖ-ਵੱਖ ਵਰਗ ਦੇ ਬੱਚਿਆਂ ਦੀਆਂ ਟੀਮਾਂ ਨੇ ਭਾਗ ਲਿਆ। ਇਸ ਦੌਰਾਨ ਅੰਡਰ-17 ਲੜਕੀਆਂ ਦੀ ਟੀਮ ਜੇਤੂ ਰਹੀ ਜਦਕਿ ਲੜਕਿਆਂ ਦੀ ਟੀਮ ਵਲੋਂ ਵੀ ਵਧੀਆ ਉਤਸ਼ਾਹ ਦਿਖਾਇਆ ਗਿਆ।
ਅਜੀਤ ਡੈਸਕ
20-09-2026