21-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2026

ਵਿਧਾਇਕ ਗੋਲਡੀ ਮੁਸਾਫਿਰ ਨੇ ਪਿੰਡ ਧਰਾਂਗਵਾਲਾ ’ਚ ਸਮੱਸਿਆਵਾਂ ਸੁਣੀਆਂ

ਅਬੋਹਰ, 20 ਸਤੰਬਰ (ਸੁਖਜੀਤ ਸਿੰਘ ਬਰਾੜ)- ਹਲਕਾ ਬੱਲੂਆਣਾ ਦੇ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਵਲੋਂ ਹਲਕੇ ਦੇ ਪਿੰਡ ਧਰਾਂਗਵਾਲਾ ਵਿਖੇ ਲੋਕ ਮਿਲਣੀ ਸਮਾਰੋਹ ਕਰ ਪਿੰਡ ਵਾਸੀਆਂ ਦੀਆਂ ਸਮੱਸਿਆਵਾਂ ਸੁਣੀਆਂ ਗਈਆਂ। ਇਸ ਦੌਰਾਨ ਉਨ੍ਹਾਂ ਪਿੰਡ ’ਚ ਸਟਰੀਟ ਲਾਈਟਾਂ ਲਗਵਾਉਣ ਤੇ ਖੇਡ ਸਟੇਡੀਅਮ ਲਈ 9 ਲੱਖ ਰੁਪਏ ਦੀ ਗਰਾਂਟ ਜਾਰੀ ਵੀ ਕੀਤੀ।

ਅਜੀਤ ਡੈਸਕ 21-09-2026
ਅਬੋਹਰ, 20 ਸਤੰਬਰ (ਸੁਖਜੀਤ ਸਿੰਘ ਬਰਾੜ)- ਹਲਕਾ ਬੱਲੂਆਣਾ ਦੇ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਵਲੋਂ ਹਲਕੇ ਦੇ ਪਿੰਡ ਧਰਾਂਗਵਾਲਾ ਵਿਖੇ ਲੋਕ ਮਿਲਣੀ ਸਮਾਰੋਹ ਕਰ ਪਿੰਡ ਵਾਸੀਆਂ ਦੀਆਂ ਸਮੱਸਿਆਵਾਂ ਸੁਣੀਆਂ ਗਈਆਂ। ਇਸ ਦੌਰਾਨ ਉਨ੍ਹਾਂ ਪਿੰਡ ’ਚ ਸਟਰੀਟ ਲਾਈਟਾਂ ਲਗਵਾਉਣ ਤੇ ਖੇਡ ਸਟੇਡੀਅਮ ਲਈ 9 ਲੱਖ ਰੁਪਏ ਦੀ ਗਰਾਂਟ ਜਾਰੀ ਵੀ ਕੀਤੀ। ਇਸ ਦੌਰਾਨ ਵਿਧਾਇਕ ਗੋਲਡੀ ਮੁਸਾਫਿਰ ਨੇ ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੂਰੇ ਜ਼ਿਲ੍ਹੇ ’ਚ ਸਭ ਤੋਂ ਜ਼ਿਆਦਾ ਵਿਕਾਸ ਕਾਰਜ ਬੱਲੂਆਣਾ ਹਲਕੇ ਵਿਚ ਹੋਏ ਹਨ। ਇਸ ਤੋਂ ਪਹਿਲਾਂ ਸਰਕਾਰਾਂ ਨੇ ਬੱਲੂਆਣਾ ਹਲਕੇ ’ਚ ਕੁੱਝ ਵੀ ਨਹੀਂ ਸੰਵਾਰਿਆ। ਆਮ ਆਦਮੀ ਪਾਰਟੀ ਦੀ ਸਰਕਾਰ ਨੇ ਬੀਤੇ ਸਾਢੇ 4 ਸਾਲ ਦੌਰਾਨ ਬੱਲੂਆਣਾ ਹਲਕੇ ਨੂੰ ਵਿਕਾਸ ਪੱਖੋਂ ਤਰੱਕੀ ਦੀਆਂ ਲੀਹਾਂ ’ਤੇ ਪਹੁੰਚਾ ਦਿੱਤਾ ਹੈ। ਤੁਸੀਂ ਵੀ ਆਗਾਮੀ ਵਿਧਾਨ ਸਭਾ ਚੋਣਾਂ ਦੌਰਾਨ ਇਕ ਵਾਰ ਫਿਰ ਤੋਂ ਆਮ ਆਦਮੀ ਪਾਰਟੀ ਦਾ ਘੱਟ ਕੇ ਸਾਥ ਦਿਓ। ਇਸ ਮੌਕੇ ਵੱਡੀ ਗਿਣਤੀ ਵਿਚ ਪਿੰਡ ਵਾਸੀ ਹਾਜ਼ਰ ਸਨ।
ਪਿਛਲੀ ਖ਼ਬਰ 785 ਲਾਇਬ੍ਰੇਰੀਅਨ ਅਸਾਮੀਆਂ ਦਾ ਇਸ਼ਤਿਹਾਰ ਤੇ ਪੋਰਟਲ ਜਲਦ ਖੋਲ੍ਹਣ ਦੀ ਮੰਗ ਨੂੰ ਲੈ ਕੇ ਦਿੱਤਾ ਮੰਗ ਪੱਤਰ ਅਗਲੀ ਖ਼ਬਰ ਭਾਕਿਯੂ ਏਕਤਾ ਸਿੱਧੂਪੁਰ ਨੇ ਕੇਂਦਰ ਤੇ ਪੰਜਾਬ ਸਰਕਾਰ ਦੇ ਪੁਤਲੇ ਫੂਕੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।