24-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2026

8 ਗ੍ਰਾਮ ਹੈਰੋਇਨ ਸਮੇਤ ਨੌਜਵਾਨ ਕਾਬੂ

ਮੱਲਾਂਵਾਲਾ, 22 ਸਤੰਬਰ (ਗੁਰਦੇਵ ਸਿੰਘ)-ਥਾਣਾ ਮੱਲਾਂਵਾਲਾ ਪੁਲਿਸ ਵਲੋਂ 8 ਗ੍ਰਾਮ ਹੈਰੋਇਨ ਸਮੇਤ ਇਕ ਨੌਜਵਾਨ ਨੂੰ ਕਾਬੂ ਕੀਤੇ ਜਾਣ ਦੀ ਖ਼ਬਰ ਹੈ। ਸਬ-ਇੰਸਪੈਕਟਰ ਬਲਵਿੰਦਰ ਸਿੰਘ ਨੇ ਦੱਸਿਆ ਕਿ ਜਦ ਉਹ ਸਮੇਤ ਪੁਲਿਸ ਪਾਰਟੀ ਦੇ ਗਸ਼ਤ ’ਤੇ ਰਵਾਨਾ ਸੀ ਤਾਂ ਮੱਲਾਂਵਾਲਾ ਦਾਣਾ ਮੰਡੀ ਪੁੱਜੇ, ਜਿੱਥੇ ਅੱਗੋਂ ਇਕ ਨੌਜਵਾਨ ਦਿਖਾਈ ਦਿੱਤਾ, ਜੋ ਪੁਲਿਸ ਪਾਰਟੀ ਨੂੰ ਵੇਖ ਕੇ ਖਿਸਕਣ ਲੱਗਾ।

ਅਜੀਤ ਡੈਸਕ 23-09-2026
ਮੱਲਾਂਵਾਲਾ, 22 ਸਤੰਬਰ (ਗੁਰਦੇਵ ਸਿੰਘ)-ਥਾਣਾ ਮੱਲਾਂਵਾਲਾ ਪੁਲਿਸ ਵਲੋਂ 8 ਗ੍ਰਾਮ ਹੈਰੋਇਨ ਸਮੇਤ ਇਕ ਨੌਜਵਾਨ ਨੂੰ ਕਾਬੂ ਕੀਤੇ ਜਾਣ ਦੀ ਖ਼ਬਰ ਹੈ। ਸਬ-ਇੰਸਪੈਕਟਰ ਬਲਵਿੰਦਰ ਸਿੰਘ ਨੇ ਦੱਸਿਆ ਕਿ ਜਦ ਉਹ ਸਮੇਤ ਪੁਲਿਸ ਪਾਰਟੀ ਦੇ ਗਸ਼ਤ ’ਤੇ ਰਵਾਨਾ ਸੀ ਤਾਂ ਮੱਲਾਂਵਾਲਾ ਦਾਣਾ ਮੰਡੀ ਪੁੱਜੇ, ਜਿੱਥੇ ਅੱਗੋਂ ਇਕ ਨੌਜਵਾਨ ਦਿਖਾਈ ਦਿੱਤਾ, ਜੋ ਪੁਲਿਸ ਪਾਰਟੀ ਨੂੰ ਵੇਖ ਕੇ ਖਿਸਕਣ ਲੱਗਾ। ਉਨ੍ਹਾਂ ਦੱਸਿਆ ਕਿ ਪੁਲਿਸ ਵਲੋਂ ਉਕਤ ਨੌਜਵਾਨ ਨੂੰ ਕਾਬੂ ਕਰਕੇ ਤਲਾਸ਼ੀ ਲਈ ਗਈ ਤਾਂ ਉਸ ਕੋਲੋਂ 8 ਗ੍ਰਾਮ ਹੈਰੋਇਨ ਬਰਾਮਦ ਹੋਈ। ਸਬ-ਇੰਸਪੈਕਟਰ ਨੇ ਦੱਸਿਆ ਕਿ ਕਾਬੂ ਕੀਤੇ ਮੁਲਜ਼ਮ ਦੀ ਪਹਿਚਾਣ ਪਿੱਪਲ ਸਿੰਘ ਉਰਫ਼ ਜਾਨੀ ਪੁੱਤਰ ਫੱਗਨ ਸਿੰਘ ਵਾਸੀ ਬਸਤੀ ਚੰਦੇ ਵਾਲੀ ਕਾਮਲ ਵਾਲਾ ਖ਼ੁਰਦ ਥਾਣਾ ਮੱਲਾਂਵਾਲਾ ਵਜੋਂ ਹੋਈ ਹੈ, ਜਿਸ ਖ਼ਿਲਾਫ਼ ਥਾਣਾ ਮੱਲਾਂਵਾਲਾ ਵਿਖੇ ਐਨ.ਡੀ.ਪੀ.ਐੱਸ. ਐਕਟ ਅਧੀਨ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।
ਪਿਛਲੀ ਖ਼ਬਰ ਬਾਬਾ ਬੁੱਢਾ ਜੀ ਗ੍ਰੰਥੀ ਪਾਠੀ ਸਭਾ ਵਲੋਂ ਫੈਡਰੇਸ਼ਨ ਮਹਿਤਾ ਦੇ ਆਗੂਆਂ ਦਾ ਸਨਮਾਨ ਅਗਲੀ ਖ਼ਬਰ ਖ਼ੁਸ਼ੀ ਫਾਊਂਡੇਸ਼ਨ ਅਤੇ ਲਾਇਨਜ਼ ਕਲੱਬ ਵਲੋਂ ਮੁਫ਼ਤ ਆਯੁਰਵੈਦਿਕ ਮੈਡੀਕਲ ਕੈਂਪ ਆਯੋਜਿਤ ਵਿਧਾਇਕ ਸਵਨਾ ਨੇ ਮੁੱਖ ਮਹਿਮਾਨ ਵਜੋਂ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।