24-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2026

ਪਟਵਾਰ ਯੂਨੀਅਨ ਵਲੋਂ ਹੱਕੀ ਮੰਗਾਂ ਨੂੰ ਲੈ ਕੇ ਤਹਿਸੀਲ ਗੁਰੂਹਰਸਹਾਏ ਵਿਖੇ ਧਰਨਾ

ਗੋਲੂ ਕਾ ਮੋੜ, 23 ਸਤੰਬਰ (ਸੁਰਿੰਦਰ ਸਿੰਘ ਪੁਪਨੇਜਾ)- ਦੀ ਰੈਵੇਨਿਊ ਪਟਵਾਰ ਯੂਨੀਅਨ ਪੰਜਾਬ ਦੇ ਸੱਦੇ ’ਤੇ ਰੈਵੇਨਿਊ ਪਟਵਾਰ ਯੂਨੀਅਨ ਤਹਿਸੀਲ ਗੁਰੂਹਰਸਹਾਏ ਦੇ ਸਮੂਹ ਪਟਵਾਰੀਆਂ ਵਲੋਂ ਆਪਣੀਆਂ ਹੱਕੀ ਤੇ ਜਾਇਜ਼ ਮੰਗਾਂ ਨੂੰ ਲੈ ਕੇ ਤਹਿਸੀਲ ਪੱਧਰ ’ਤੇ ਰੋਸ ਧਰਨਾ ਦਿੱਤਾ ਗਿਆ ਤੇ ਆਪਣੀਆਂ ਮੰਗਾਂ ਜਲਦ ਪੂਰੀਆਂ ਕਰਨ ਦੀ ਮੰਗ ਕੀਤੀ। ਧਰਨੇ ਵਿਚ ਜ਼ਿਲ੍ਹਾ ਪ੍ਰਧਾਨ ਵਿਜੇ ਚੌਧਰੀ, ਜ਼ਿਲ੍ਹਾ ਜਨਰਲ ਸਕੱਤਰ ਅਭੈ ਧਵਨ, ਜ਼ਿਲ੍ਹਾ ਖ਼ਜ਼ਾਨਚੀ ਪ੍ਰਭਸਿਮਰਨ ਸਿੰਘ ਵਿਸ਼ੇਸ਼ ਤੌਰ ’ਤੇ ਹਾਜ਼ਰ ਹੋਏ।

ਤਹਿਸੀਲ ਕੰਪਲੈਕਸ ਦੇ ਬਾਹਰ ਧਰਨਾ ਦਿੰਦੇ ਹੋਏ ਪਟਵਾਰ ਯੂਨੀਅਨ ਦੇ ਆਗੂ। ਤਸਵੀਰ- ਸੁਰਿੰਦਰ ਸਿੰਘ ਪੁਪਨੇਜਾ 24-09-2026
ਗੋਲੂ ਕਾ ਮੋੜ, 23 ਸਤੰਬਰ (ਸੁਰਿੰਦਰ ਸਿੰਘ ਪੁਪਨੇਜਾ)- ਦੀ ਰੈਵੇਨਿਊ ਪਟਵਾਰ ਯੂਨੀਅਨ ਪੰਜਾਬ ਦੇ ਸੱਦੇ ’ਤੇ ਰੈਵੇਨਿਊ ਪਟਵਾਰ ਯੂਨੀਅਨ ਤਹਿਸੀਲ ਗੁਰੂਹਰਸਹਾਏ ਦੇ ਸਮੂਹ ਪਟਵਾਰੀਆਂ ਵਲੋਂ ਆਪਣੀਆਂ ਹੱਕੀ ਤੇ ਜਾਇਜ਼ ਮੰਗਾਂ ਨੂੰ ਲੈ ਕੇ ਤਹਿਸੀਲ ਪੱਧਰ ’ਤੇ ਰੋਸ ਧਰਨਾ ਦਿੱਤਾ ਗਿਆ ਤੇ ਆਪਣੀਆਂ ਮੰਗਾਂ ਜਲਦ ਪੂਰੀਆਂ ਕਰਨ ਦੀ ਮੰਗ ਕੀਤੀ। ਧਰਨੇ ਵਿਚ ਜ਼ਿਲ੍ਹਾ ਪ੍ਰਧਾਨ ਵਿਜੇ ਚੌਧਰੀ, ਜ਼ਿਲ੍ਹਾ ਜਨਰਲ ਸਕੱਤਰ ਅਭੈ ਧਵਨ, ਜ਼ਿਲ੍ਹਾ ਖ਼ਜ਼ਾਨਚੀ ਪ੍ਰਭਸਿਮਰਨ ਸਿੰਘ ਵਿਸ਼ੇਸ਼ ਤੌਰ ’ਤੇ ਹਾਜ਼ਰ ਹੋਏ। ਧਰਨੇ-ਪ੍ਰਦਰਸ਼ਨ ’ਚ ਸ਼ਾਮਲ ਵੱਖ-ਵੱਖ ਬੁਲਾਰਿਆਂ ਨੇ ਪਟਵਾਰੀਆਂ ਦੀਆਂ ਹੱਕੀ ਮੰਗਾਂ ਸਬੰਧੀ ਜਾਣਕਾਰੀ ਦਿੰਦਿਆਂ ਕਿਹਾ ਕਿ ਸਟੇਟ ਕੇਡਰ ਨੂੰ ਰੱਦ ਕਰਕੇ ਮੁੜ ਜ਼ਿਲ੍ਹਾ ਕੇਡਰ ਬਹਾਲ ਕੀਤਾ ਜਾਵੇ। ਉਨ੍ਹਾਂ ਮੰਗ ਕੀਤੀ ਕਿ ਨਵੇਂ ਭਰਤੀ ਹੋਏ ਪਟਵਾਰੀਆਂ ਦੀਆਂ ਤਨਖ਼ਾਹਾਂ ਵਿਚ ਵਾਧਾ ਕਰ ਕੇ ਉਨ੍ਹਾਂ ਨੂੰ ਪੁਰਾਣੇ ਪਟਵਾਰੀ ਸਾਥੀਆਂ ਦੇ ਬਰਾਬਰ ਤਨਖ਼ਾਹ ਦਿੱਤੀ ਜਾਵੇ। ਬੁਲਾਰਿਆਂ ਨੇ ਕਿਹਾ ਕਿ 1056 ਪਟਵਾਰੀਆਂ ਦੀਆਂ ਘਟਾਈਆਂ ਗਈਆਂ ਅਸਾਮੀਆਂ ਨੂੰ ਵੀ ਮੁੜ ਬਹਾਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਪਟਵਾਰੀਆਂ ਦੀਆਂ ਜਾਇਜ਼ ਮੰਗਾਂ ਲੰਮੇ ਸਮੇਂ ਤੋਂ ਵਿਚਾਰ ਅਧੀਨ ਹਨ, ਇਸ ਲਈ ਸਰਕਾਰ ਨੂੰ ਇਨ੍ਹਾਂ ਸਬੰਧੀ ਜਲਦ ਫ਼ੈਸਲਾ ਲੈਣਾ ਚਾਹੀਦਾ ਹੈ। ਧਰਨੇ ਦੌਰਾਨ ਪਟਵਾਰੀਆਂ ਨੇ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਚੇਤਾਵਨੀ ਦਿੱਤੀ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਜਲਦ ਪੂਰੀਆਂ ਨਾ ਕੀਤੀਆਂ ਗਈਆਂ ਤਾਂ ਆਉਣ ਵਾਲੇ ਦਿਨਾਂ ਵਿਚ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ। ਇਸ ਮੌਕੇ ਤਹਿਸੀਲ ਪ੍ਰਧਾਨ ਜਸਪਿੰਦਰ ਸਿੰਘ, ਜਨਰਲ ਸਕੱਤਰ ਨਿਰੰਜਨ ਸਿੰਘ, ਮੈਡਮ ਕਵਿਤਾ, ਮੈਡਮ ਸੋਨੀਆ, ਜੋਗਿੰਦਰ ਕੌਰ, ਪਿੰਦਾ ਪਟਵਾਰੀ ਸਮੇਤ ਹੋਰ ਪਟਵਾਰੀ ਸਾਥੀ ਹਾਜ਼ਰ ਸਨ।
ਪਿਛਲੀ ਖ਼ਬਰ ਇੰਡੀਅਨ ਸੋਸ਼ਲ ਵੈੱਲਫੇਅਰ ਸੋਸਾਇਟੀ ਦੇ ਮੈਂਬਰਾਂ ਵਲੋਂ ਵਿਧਾਇਕ ਭੁੱਲਰ ਨਾਲ ਵਿਸ਼ੇਸ਼ ਮੀਟਿੰਗ ਅਗਲੀ ਖ਼ਬਰ ਫ਼ਿਰੋਜ਼ਪੁਰ ਮੰਡਲ ਵਿਚ ਈ-ਟੈਂਡਰਿੰਗ ਰਾਹੀਂ ਐੱਸ.ਐੱਲ.ਆਰ. ਲੀਜ਼ਿੰਗ ਠੇਕੇ ਤੋਂ ਮਿਲੇਗਾ 8.78 ਕਰੋੜ ਦਾ ਮਾਲੀਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।