25-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2026

ਵਿਦਿਆਰਥੀਆਂ ਨੂੰ ਸਟੇਸ਼ਨਰੀ ਵੰਡ ਕੇ ਜਨਮਦਿਨ ਮਨਾਇਆ

ਜ਼ੀਰਾ, 24 ਸਤੰਬਰ (ਪ੍ਰਤਾਪ ਸਿੰਘ ਹੀਰਾ)- ਜ਼ੀਰਾ ਵਿਕਾਸ ਪ੍ਰੀਸ਼ਦ ਦੇ ਪ੍ਰਧਾਨ ਚਰਨਪ੍ਰੀਤ ਸਿੰਘ ਸੋਨੂੰ ਵਲੋਂ ਆਪਣਾ ਜਨਮ ਦਿਨ ਸਕੂਲੀ ਵਿਦਿਆਰਥੀਆਂ ਨਾਲ ਸਾਦੇ ਤੇ ਪ੍ਰਭਾਵਸ਼ਾਲੀ ਢੰਗ ਨਾਲ ਮਨਾਇਆ ਗਿਆ। ਸਰਵਹਿੱਤਕਾਰੀ ਵਿਦਿਆ ਮੰਦਰ ਜ਼ੀਰਾ ਵਿਖੇ ਇਕ ਵਿਸ਼ੇਸ਼ ਸਮਾਗਮ ਕਰਵਾਇਆ ਗਿਆ ਜਿਸ ਦੌਰਾਨ ਸੰਸਥਾ ਦੇ ਅਹੁਦੇਦਾਰਾਂ ਤੇ ਮੈਂਬਰਾਂ ਨੇ ਵਿਦਿਆਰਥੀਆਂ ਨੂੰ ਲੋੜੀਂਦੀ ਸਟੇਸ਼ਨਰੀ ਦਾ ਸਾਮਾਨ ਵੰਡਿਆ ਤੇ ਕੇਕ ਕੱਟ ਕੇ ਖੁਸ਼ੀ ਸਾਂਝੀ ਕੀਤੀ।

ਅਜੀਤ ਡੈਸਕ 25-09-2026
ਜ਼ੀਰਾ, 24 ਸਤੰਬਰ (ਪ੍ਰਤਾਪ ਸਿੰਘ ਹੀਰਾ)- ਜ਼ੀਰਾ ਵਿਕਾਸ ਪ੍ਰੀਸ਼ਦ ਦੇ ਪ੍ਰਧਾਨ ਚਰਨਪ੍ਰੀਤ ਸਿੰਘ ਸੋਨੂੰ ਵਲੋਂ ਆਪਣਾ ਜਨਮ ਦਿਨ ਸਕੂਲੀ ਵਿਦਿਆਰਥੀਆਂ ਨਾਲ ਸਾਦੇ ਤੇ ਪ੍ਰਭਾਵਸ਼ਾਲੀ ਢੰਗ ਨਾਲ ਮਨਾਇਆ ਗਿਆ। ਸਰਵਹਿੱਤਕਾਰੀ ਵਿਦਿਆ ਮੰਦਰ ਜ਼ੀਰਾ ਵਿਖੇ ਇਕ ਵਿਸ਼ੇਸ਼ ਸਮਾਗਮ ਕਰਵਾਇਆ ਗਿਆ ਜਿਸ ਦੌਰਾਨ ਸੰਸਥਾ ਦੇ ਅਹੁਦੇਦਾਰਾਂ ਤੇ ਮੈਂਬਰਾਂ ਨੇ ਵਿਦਿਆਰਥੀਆਂ ਨੂੰ ਲੋੜੀਂਦੀ ਸਟੇਸ਼ਨਰੀ ਦਾ ਸਾਮਾਨ ਵੰਡਿਆ ਤੇ ਕੇਕ ਕੱਟ ਕੇ ਖੁਸ਼ੀ ਸਾਂਝੀ ਕੀਤੀ। ਸਮਾਗਮ ਦੌਰਾਨ ਜ਼ੀਰਾ ਵਿਕਾਸ ਪ੍ਰੀਸ਼ਦ ਦੇ ਸਰਪ੍ਰਸਤ ਸੁਖਦੇਵ ਬਿੱਟੂ ਵਿੱਜ ਨੇ ਸੰਬੋਧਨ ਕਰਦਿਆਂ ਕਿਹਾ ਕਿ ਜਨਮ ਦਿਨ ਵਰਗੇ ਖ਼ੁਸ਼ੀ ਦੇ ਮੌਕਿਆਂ ਨੂੰ ਸਿਰਫ਼ ਨਿੱਜੀ ਖੁਸ਼ੀਆਂ ਤੱਕ ਸੀਮਤ ਨਾ ਰੱਖ ਕੇ ਸਮਾਜ ਦੇ ਲੋੜਵੰਦ ਵਰਗਾਂ ਨਾਲ ਸਾਂਝਾ ਕਰਨਾ ਇਕ ਸ਼ਲਾਘਾਯੋਗ ਪਹਿਲ ਹੈ। ਪ੍ਰਧਾਨ ਚਰਨਪ੍ਰੀਤ ਸਿੰਘ ਸੋਨੂੰ ਨੇ ਸਮੂਹ ਹਾਜ਼ਰੀਨ ਦਾ ਧੰਨਵਾਦ ਕੀਤਾ। ਸਮਾਗਮ ਵਿਚ ਸੰਸਥਾ ਦੇ ਕੈਸ਼ੀਅਰ ਗੁਰਬਖਸ਼ ਸਿੰਘ ਵਿੱਜ, ਨਰਿੰਦਰ ਨਾਰੰਗ, ਵੀਰ ਸਿੰਘ ਚਾਵਲਾ, ਸੁਰਿੰਦਰ ਸ਼ਰਮਾ, ਸਤੀਸ਼ ਮੋਹਨ ਦੇਵਗਨ, ਰਿਪਨ ਅਰੋੜਾ, ਸੌਰਵ ਬਾਂਸਲ, ਮਹਿੰਦਰ ਪਾਲ ਕੁਮਾਰ,ਜਨਕ ਰਾਜ ਗੌਤਮ, ਰਮੇਸ਼ ਵਰਮਾ, ਮਦਨ ਬਾਵਾ, ਡਾਕਟਰ ਸੁਖਮੀਤ, ਮਹਿਲਾ ਵਿੰਗ ਦੀ ਪ੍ਰਧਾਨ ਵਨੀਤਾ ਝਾਂਜੀ, ਵਾਈਸ ਪ੍ਰਧਾਨ ਕਿਰਨ ਜਨੇਜਾ, ਸੁਮਨ ਗੌਤਮ, ਨੀਰੂ ਅਰੋੜਾ, ਊਸ਼ਾ, ਰਜਵੰਤ ਕੌਰ, ਰਮਾ ਸ਼ਰਮਾ ਇੰਚਾਰਜ ਸਿਲਾਈ ਸੈਂਟਰ, ਪ੍ਰਿੰਸੀਪਲ ਪੂਨਮ ਸ਼ਰਮਾ ਸਮੇਤ ਹੋਰ ਪਤਵੰਤੇ ਸੱਜਣ ਹਾਜ਼ਰ ਸਨ।
ਪਿਛਲੀ ਖ਼ਬਰ ਭਾਈ ਅੰਮ੍ਰਿਤਪਾਲ ਸਿੰਘ ਦੀ ਅਗਵਾਈ ਹੇਠ 2027 ’ਚ ਪੰਜਾਬ ਵਾਸੀ ਬਦਲਾਅ ਲਿਆਉਣਗੇ- ਤਲਵੰਡੀ, ਬੂਟੇ ਵਾਲਾ ਅਗਲੀ ਖ਼ਬਰ ਸ਼ਹੀਦ ਊਧਮ ਸਿੰਘ ਕਾਲਜ ਵਿਚ ਪੇਂਟਿੰਗ ਮੁਕਾਬਲਾ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।