ਸ੍ਰੀ ਖਾਟੂ ਸ਼ਿਆਮ ਮੰਦਰ ਵਿਖੇ ਧਾਰਮਿਕ ਸਮਾਗਮ ਕਰਵਾਇਆ
ਗੁਰੂਹਰਸਹਾਏ, 24 ਸਤੰਬਰ (ਕਪਿਲ ਕੰਧਾਰੀ)- ਆਦਰਸ਼ ਨਗਰ ਵਿਖੇ ਸਥਿਤ ਸ੍ਰੀ ਖਾਟੂ ਸ਼ਿਆਮ ਮੰਦਰ ਵਿਖੇ ਹਰ ਵਾਰ ਦੀ ਤਰ੍ਹਾਂ ਇਸ ਵਾਰ ਵੀ ਗਿਆਰਸ ਦੇ ਪਾਵਨ ਮੌਕੇ ’ਤੇ ਵਿਸ਼ੇਸ਼ ਕੀਰਤਨ ਸਮਾਗਮ ਬੜੀ ਸ਼ਰਧਾ ਤੇ ਧੂਮਧਾਮ ਨਾਲ ਕਰਵਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ਵਿਚ ਸ਼ਹਿਰ ਵਾਸੀਆਂ ਅਤੇ ਸ਼ਰਧਾਲੂਆਂ ਨੇ ਪਹੁੰਚ ਕੇ ਬਾਬਾ ਖਾਟੂ ਸ਼ਿਆਮ ਦੇ ਦਰਬਾਰ ਵਿਚ ਨਤਮਸਤਕ ਹੋ ਕੇ ਆਸ਼ੀਰਵਾਦ ਪ੍ਰਾਪਤ ਕੀਤਾ।
ਅਜੀਤ ਡੈਸਕ
25-09-2026