25-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2026

ਪੰਜਾਬ ਨੂੰ ਸ਼੍ਰੋਮਣੀ ਅਕਾਲੀ ਦਲ (ਬ) ਦੀ ਸਰਕਾਰ ਹੀ ਮੁੜ ਤਰੱਕੀ ਦੀਆਂ ਲੀਹਾਂ ’ਤੇ ਤੋਰ ਸਕਦੀ- ਦਵਿੰਦਰ ਕੁਮਾਰ ਪਿੰਕਾ

ਮੁੱਦਕੀ, 24 ਸਤੰਬਰ (ਭਾਰਤ ਭੂਸ਼ਨ ਅਗਰਵਾਲ)- ਸ਼੍ਰੋਮਣੀ ਅਕਾਲੀ ਦਲ ਦੀ ਅਗਵਾਈ ਹੇਠ 2027 ’ਚ ਪੰਜਾਬ ਅੰਦਰ ਬਣਨ ਜਾ ਰਹੀ ਸਰਕਾਰ ਦੇ ਦਾਅਵੇ ਨੂੰ ਲੈ ਕੇ ਪਾਰਟੀ ਵਰਕਰਾਂ ਤੇ ਸਮਰਥਕਾਂ ਵਿਚ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਵਰਕਿੰਗ ਕਮੇਟੀ ਮੈਂਬਰ ਅਤੇ ਸੀਨੀਅਰ ਆਗੂ ਦਵਿੰਦਰ ਕੁਮਾਰ ਪਿੰਕਾ ਮੁੱਦਕੀ ਨੇ ਕਿਹਾ ਕਿ ਅਕਾਲੀ ਦਲ ਦੇ ਮੁਖੀ ਸੁਖਬੀਰ ਸਿੰਘ ਬਾਦਲ ਪੰਜਾਬ ਦੇ ਵਿਕਾਸ, ਕਿਸਾਨਾਂ ਦੀ ਭਲਾਈ, ਨੌਜਵਾਨਾਂ ਲਈ ਰੋਜ਼ਗਾਰ ਤੇ ਧਾਰਮਿਕ-ਸੰਸਕ੍ਰਿਤਿਕ ਮੁੱਲਾਂ ਦੀ ਰੱਖਿਆ ਲਈ ਵਚਨਬੱਧ ਹਨ।

ਅਜੀਤ ਡੈਸਕ 25-09-2026
ਮੁੱਦਕੀ, 24 ਸਤੰਬਰ (ਭਾਰਤ ਭੂਸ਼ਨ ਅਗਰਵਾਲ)- ਸ਼੍ਰੋਮਣੀ ਅਕਾਲੀ ਦਲ ਦੀ ਅਗਵਾਈ ਹੇਠ 2027 ’ਚ ਪੰਜਾਬ ਅੰਦਰ ਬਣਨ ਜਾ ਰਹੀ ਸਰਕਾਰ ਦੇ ਦਾਅਵੇ ਨੂੰ ਲੈ ਕੇ ਪਾਰਟੀ ਵਰਕਰਾਂ ਤੇ ਸਮਰਥਕਾਂ ਵਿਚ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਵਰਕਿੰਗ ਕਮੇਟੀ ਮੈਂਬਰ ਅਤੇ ਸੀਨੀਅਰ ਆਗੂ ਦਵਿੰਦਰ ਕੁਮਾਰ ਪਿੰਕਾ ਮੁੱਦਕੀ ਨੇ ਕਿਹਾ ਕਿ ਅਕਾਲੀ ਦਲ ਦੇ ਮੁਖੀ ਸੁਖਬੀਰ ਸਿੰਘ ਬਾਦਲ ਪੰਜਾਬ ਦੇ ਵਿਕਾਸ, ਕਿਸਾਨਾਂ ਦੀ ਭਲਾਈ, ਨੌਜਵਾਨਾਂ ਲਈ ਰੋਜ਼ਗਾਰ ਤੇ ਧਾਰਮਿਕ-ਸੰਸਕ੍ਰਿਤਿਕ ਮੁੱਲਾਂ ਦੀ ਰੱਖਿਆ ਲਈ ਵਚਨਬੱਧ ਹਨ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਨੂੰ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਹੀ ਮੁੜ ਤਰੱਕੀ ਦੀਆਂ ਲੀਹਾਂ ’ਤੇ ਤੋਰ ਸਕਦੀ ਹੈ। ਦਵਿੰਦਰ ਕੁਮਾਰ ਪਿੰਕਾ ਨੇ ਕਿਹਾ ਕਿ ਜੇਕਰ ਅਸੀਂ ਪੰਜਾਬ ਵਲ ਵੇਖੀਏ ਤਾਂ ਜੋ ਵੀ ਵਿਕਾਸ ਹੋਇਆ ਹੈ, ਉਹ ਸ਼੍ਰੋਮਣੀ ਅਕਾਲੀ ਦਲ ਦੀਆਂ ਸਰਕਾਰਾਂ ਦੌਰਾਨ ਹੀ ਹੋਇਆ ਹੈ। ਕਾਂਗਰਸ ਤੇ ਆਮ ਆਦਮੀ ਪਾਰਟੀ (‘ਆਪ’) ਦੀਆਂ ਸਰਕਾਰਾਂ ਨੇ ਸਿਰਫ਼ ਦਿਖਾਵਾ ਕੀਤਾ ਹੈ। ਪਿੰਕਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀਆਂ ਗ਼ੈਰ-ਲੋਕਪ੍ਰਿਯ ਨੀਤੀਆਂ ਤੋਂ ਤੰਗ ਆ ਕੇ ਲੋਕ ਹੁਣ ਪਾਰਟੀ ਦੇ ਮਾੜੇ ਸ਼ਾਸਨ ਵਿਰੁੱਧ ਪਿੱਛੇ ਹਟਣ ਲਈ ਸਰਗਰਮ ਹੋ ਗਏ ਹਨ ਤੇ ਅਕਾਲੀ ਦਲ ਦੀ ਸਰਕਾਰ ਨੂੰ ਸੱਤਾ ਵਿਚ ਲਿਆਉਣ ਲਈ ਇੰਨੇ ਉਤਸੁਕ ਹਨ ਕਿ ਉਨ੍ਹਾਂ ਨੇ ਜਨਤਕ ਮੀਟਿੰਗਾਂ ਵਿਚ ਅਕਾਲੀ ਦਲ ਦੇ ਸ਼ਾਸਨ ਦੇ ਗੁਣ ਗਾਉਂਦੇ ਹੋਏ ਲੋਕਾਂ ਨੂੰ ਪ੍ਰੇਰਿਤ ਕਰਨਾ ਸ਼ੁਰੂ ਕਰ ਦਿੱਤਾ ਹੈ।
ਪਿਛਲੀ ਖ਼ਬਰ ਬਾਬਾ ਕਰਮ ਸਿੰਘ ਦੇ ਸਾਲਾਨਾ ਸਮਾਗਮ ਮੌਕੇ ਅੰਮ੍ਰਿਤ ਸੰਚਾਰ ਕਰਵਾਇਆ ਅਗਲੀ ਖ਼ਬਰ ਜੋਗਿੰਦਰਾ ਕਾਨਵੈਂਟ ਸਕੂਲ ਵਿਖੇ ਧੂਮ-ਧਾਮ ਨਾਲ ਮਨਾਇਆ ’ਵਿਸ਼ਵ ਪੰਜਾਬੀ ਦਿਵਸ 2026’

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।