25-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2026

-70ਵੀਆਂ ਪੰਜਾਬ ਰਾਜ ਅੰਤਰ-ਜ਼ਿਲ੍ਹਾ ਸਕੂਲ ਖੇਡਾਂ- ਅੰਡਰ-19 ਕ੍ਰਿਕਟ ਲੜਕੀਆਂ ਦੇ ਮੁਕਾਬਲੇ ਸੈਮੀਫਾਈਨਲ ਪੜਾਅ ’ਚ, ਅੱਜ ਹੋਵੇਗਾ ਫਾਈਨਲ

ਫ਼ਿਰੋਜ਼ਪੁਰ, 24 ਸਤੰਬਰ (ਗੁਰਿੰਦਰ ਸਿੰਘ)- ਸਕੂਲ ਸਿੱਖਿਆ ਵਿਭਾਗ ਪੰਜਾਬ ਵਲੋਂ ਵਿਦਿਆਰਥੀਆਂ ਨੂੰ ਖੇਡਾਂ ਨਾਲ ਜੋੜਨ ਅਤੇ ਉਨ੍ਹਾਂ ਦੀ ਖੇਡ ਪ੍ਰਤਿਭਾ ਨੂੰ ਨਿਖਾਰਨ ਦੇ ਉਦੇਸ਼ ਨਾਲ ਕਰਵਾਈਆਂ ਜਾ ਰਹੀਆਂ 70ਵੀਆਂ ਪੰਜਾਬ ਰਾਜ ਅੰਤਰ-ਜ਼ਿਲ੍ਹਾ ਸਕੂਲ ਖੇਡਾਂ (2026-27) ਤਹਿਤ ਕ੍ਰਿਕਟ ਅੰਡਰ-19 ਲੜਕੀਆਂ ਦੇ ਰਾਜ ਪੱਧਰੀ ਮੁਕਾਬਲੇ ਫ਼ਿਰੋਜ਼ਪੁਰ ਵਿਚ ਪੂਰੇ ਜੋਸ਼ ਨਾਲ ਜਾਰੀ ਹਨ। ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.

ਅਜੀਤ ਡੈਸਕ 25-09-2026
ਫ਼ਿਰੋਜ਼ਪੁਰ, 24 ਸਤੰਬਰ (ਗੁਰਿੰਦਰ ਸਿੰਘ)- ਸਕੂਲ ਸਿੱਖਿਆ ਵਿਭਾਗ ਪੰਜਾਬ ਵਲੋਂ ਵਿਦਿਆਰਥੀਆਂ ਨੂੰ ਖੇਡਾਂ ਨਾਲ ਜੋੜਨ ਅਤੇ ਉਨ੍ਹਾਂ ਦੀ ਖੇਡ ਪ੍ਰਤਿਭਾ ਨੂੰ ਨਿਖਾਰਨ ਦੇ ਉਦੇਸ਼ ਨਾਲ ਕਰਵਾਈਆਂ ਜਾ ਰਹੀਆਂ 70ਵੀਆਂ ਪੰਜਾਬ ਰਾਜ ਅੰਤਰ-ਜ਼ਿਲ੍ਹਾ ਸਕੂਲ ਖੇਡਾਂ (2026-27) ਤਹਿਤ ਕ੍ਰਿਕਟ ਅੰਡਰ-19 ਲੜਕੀਆਂ ਦੇ ਰਾਜ ਪੱਧਰੀ ਮੁਕਾਬਲੇ ਫ਼ਿਰੋਜ਼ਪੁਰ ਵਿਚ ਪੂਰੇ ਜੋਸ਼ ਨਾਲ ਜਾਰੀ ਹਨ। ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ. ਸਿੱ.) ਫ਼ਿਰੋਜ਼ਪੁਰ ਸ੍ਰੀਮਤੀ ਮੁਨੀਲਾ ਅਰੋੜਾ ਅਤੇ ਉਪ-ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ. ਸਿੱ.) ਨੈਸ਼ਨਲ ਐਵਾਰਡੀ ਡਾ. ਸਤਿੰਦਰ ਸਿੰਘ ਦੀ ਅਗਵਾਈ ਹੇਠ ਸੁਚੱਜੇ ਢੰਗ ਨਾਲ ਕਰਵਾਏ ਜਾ ਰਹੇ ਰਾਜ ਪੱਧਰੀ ਮੁਕਾਬਲਿਆਂ ਦੇ ਤੀਜੇ ਦਿਨ ਕੁਆਰਟਰ ਫਾਈਨਲ ਤੇ ਸੈਮੀਫਾਈਨਲ ਮੁਕਾਬਲਿਆਂ ਵਿਚ ਖਿਡਾਰਨਾਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ। ਟੂਰਨਾਮੈਂਟ ਸਬੰਧੀ ਡੀ.ਐੱਮ. ਸਪੋਰਟਸ ਅਕਸ਼ ਕੁਮਾਰ ਤੇ ਲੈਕਚਰਾਰ ਦਲਬੀਰ ਸਿੰਘ ਨੇ ਦੱਸਿਆ ਕਿ ਤੀਜੇ ਦਿਨ ਪਟਿਆਲਾ ਨੇ ਫ਼ਤਹਿਗੜ੍ਹ ਸਾਹਿਬ, ਕਪੂਰਥਲਾ ਨੇ ਜਲੰਧਰ, ਸ੍ਰੀ ਮੁਕਤਸਰ ਸਾਹਿਬ ਨੇ ਫ਼ਿਰੋਜ਼ਪੁਰ ਤੇ ਗੁਰਦਾਸਪੁਰ ਨੇ ਸੰਗਰੂਰ ਨੂੰ ਹਰਾਇਆ, ਜਦਕਿ ਮੋਗਾ ਨੇ ਫ਼ਾਜ਼ਿਲਕਾ ਨੂੰ ਮਾਤ ਦਿੱਤੀ। ਜਦੋਂ ਕਿ ਕੁਆਰਟਰ ਫਾਈਨਲ ਮੁਕਾਬਲਿਆਂ ਵਿਚ ਲੁਧਿਆਣਾ ਨੇ ਫ਼ਰੀਦਕੋਟ ਤੇ ਕਪੂਰਥਲਾ ਨੇ ਬਠਿੰਡਾ ਨੂੰ ਹਰਾ ਕੇ ਸੈਮੀਫਾਈਨਲ ਵਿਚ ਜਗ੍ਹਾ ਬਣਾਈ। ਸੈਮੀਫਾਈਨਲ ਦੇ ਇਕ ਮੁਕਾਬਲੇ ਵਿਚ ਮੋਹਾਲੀ ਨੇ ਲੁਧਿਆਣਾ ਨੂੰ ਹਰਾਕੇ ਫਾਈਨਲ ਵਿਚ ਪ੍ਰਵੇਸ਼ ਕੀਤਾ ਜਦਕਿ ਦੂਜੇ ਸੈਮੀਫਾਈਨਲ ਵਿਚ ਮੋਗਾ ਅਤੇ ਕਪੂਰਥਲਾ ਦੀਆਂ ਟੀਮਾਂ ਆਹਮੋ-ਸਾਹਮਣੇ ਸਨ। ਉਨ੍ਹਾਂ ਦੱਸਿਆ ਕਿ ਮੁਕਾਬਲਿਆਂ ਦਾ ਫਾਈਨਲ ਮੈਚ 25 ਸਤੰਬਰ ਨੂੰ ਐੱਮ.ਐੱਲ.ਐੱਮ. ਸੀਨੀਅਰ ਸੈਕੰਡਰੀ ਸਕੂਲ ਵਿਖੇ ਕਰਵਾਇਆ ਜਾਵੇਗਾ।
ਪਿਛਲੀ ਖ਼ਬਰ ਟਰੇਡ ਯੂਨੀਅਨ ਕੌਂਸਲ ਜ਼ੀਰਾ ਵਲੋਂ ਸ਼ਹੀਦ ਭਗਤ ਸਿੰਘ ਦਾ ਜਨਮ ਦਿਹਾੜਾ ਸਮਾਗਮ 28 ਨੂੰ ਅਗਲੀ ਖ਼ਬਰ 2027 ਵਿਚ ਆਮ ਆਦਮੀ ਪਾਰਟੀ ਦੀ ਦੁਬਾਰਾ ਸਰਕਾਰ ਬਣੇਗੀ- ਗੁਰਪ੍ਰੀਤ ਸਿੰਘ ਸੇਖੋਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।