27-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2026

ਮੰਗਾਂ ਦੀ ਪੂਰਤੀ ਨਾ ਹੋਣ ਕਰਕੇ ਆਂਗਣਵਾੜੀ ਮੁਲਾਜ਼ਮਾਂ ’ਚ ਰੋਸ, ਸੰਘਰਸ਼ ਦਾ ਐਲਾਨ

ਫ਼ਿਰੋਜ਼ਪੁਰ, 26 ਸਤੰਬਰ (ਕੁਲਬੀਰ ਸਿੰਘ ਸੋਢੀ)- ਆਂਗਣਵਾੜੀ ਮੁਲਾਜ਼ਮ ਪੰਜਾਬ ਦੀ ਜ਼ਿਲ੍ਹਾ ਪੱਧਰੀ ਆਗੂਆਂ ਦੀ ਅਹਿਮ ਬੈਠਕ ਜ਼ਿਲ੍ਹਾ ਪ੍ਰਧਾਨ ਜਸਪਾਲ ਕੌਰ ਦੀ ਅਗਵਾਈ ਵਿਚ ਹੋਈ ਜਿਸ ਵਿਚ ਮੁਲਾਜ਼ਮਾਂ ਦੀਆਂ ਪ੍ਰੇਸ਼ਾਨੀਆਂ ਨੂੰ ਸੁਣਿਆ ਗਿਆ ਤੇ ਸਰਕਾਰ ਦੀਆਂ ਮੁਲਾਜ਼ਮ ਮਾਰੂ ਨੀਤੀਆਂ ਦੀ ਨਿਖੇਧੀ ਕੀਤੀ ਗਈ। ਮੀਟਿੰਗ ਦੌਰਾਨ ਜ਼ਿਲ੍ਹਾ ਪ੍ਰਧਾਨ ਜਸਪਾਲ ਕੌਰ ਨੇ ਆਂਗਣਵਾੜੀ ਮੁਲਾਜ਼ਮਾਂ ਦੀਆਂ ਲੰਬੇ ਸਮੇਂ ਤੋਂ ਲਟਕ ਰਹੀਆਂ ਮੰਗਾਂ ਸਬੰਧੀ ਸਰਕਾਰ ਖ਼ਿਲਾਫ਼ ਰੋਸ ਪ੍ਰਗਟ ਕਰਦਿਆਂ ਸੰਘਰਸ਼ ਨੂੰ ਹੋਰ ਤੇਜ਼ ਕਰਨ ਦਾ ਐਲਾਨ ਕੀਤਾ।

ਅਜੀਤ ਡੈਸਕ 27-09-2026
ਫ਼ਿਰੋਜ਼ਪੁਰ, 26 ਸਤੰਬਰ (ਕੁਲਬੀਰ ਸਿੰਘ ਸੋਢੀ)- ਆਂਗਣਵਾੜੀ ਮੁਲਾਜ਼ਮ ਪੰਜਾਬ ਦੀ ਜ਼ਿਲ੍ਹਾ ਪੱਧਰੀ ਆਗੂਆਂ ਦੀ ਅਹਿਮ ਬੈਠਕ ਜ਼ਿਲ੍ਹਾ ਪ੍ਰਧਾਨ ਜਸਪਾਲ ਕੌਰ ਦੀ ਅਗਵਾਈ ਵਿਚ ਹੋਈ ਜਿਸ ਵਿਚ ਮੁਲਾਜ਼ਮਾਂ ਦੀਆਂ ਪ੍ਰੇਸ਼ਾਨੀਆਂ ਨੂੰ ਸੁਣਿਆ ਗਿਆ ਤੇ ਸਰਕਾਰ ਦੀਆਂ ਮੁਲਾਜ਼ਮ ਮਾਰੂ ਨੀਤੀਆਂ ਦੀ ਨਿਖੇਧੀ ਕੀਤੀ ਗਈ। ਮੀਟਿੰਗ ਦੌਰਾਨ ਜ਼ਿਲ੍ਹਾ ਪ੍ਰਧਾਨ ਜਸਪਾਲ ਕੌਰ ਨੇ ਆਂਗਣਵਾੜੀ ਮੁਲਾਜ਼ਮਾਂ ਦੀਆਂ ਲੰਬੇ ਸਮੇਂ ਤੋਂ ਲਟਕ ਰਹੀਆਂ ਮੰਗਾਂ ਸਬੰਧੀ ਸਰਕਾਰ ਖ਼ਿਲਾਫ਼ ਰੋਸ ਪ੍ਰਗਟ ਕਰਦਿਆਂ ਸੰਘਰਸ਼ ਨੂੰ ਹੋਰ ਤੇਜ਼ ਕਰਨ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਵਲੋਂ ਆਪਣੀਆਂ ਜਾਇਜ਼ ਮੰਗਾਂ ਲਈ ਲੰਮੇ ਸਮੇਂ ਤੋਂ ਸੰਘਰਸ਼ ਕੀਤਾ ਜਾ ਰਿਹਾ ਹੈ ਪਰ ਸਰਕਾਰ ਵਲੋਂ ਸਮੇਂ-ਸਮੇਂ ’ਤੇ ਮੰਗਾਂ ਪੂਰੀਆਂ ਕਰਨ ਦੇ ਭਰੋਸੇ ਦਿੱਤੇ ਗਏ ਤੇ ਅਜੇ ਤੱਕ ਕੋਈ ਠੋਸ ਹੱਲ ਨਹੀਂ ਹੋਇਆ। ਉਨ੍ਹਾਂ ਸਪਸ਼ਟ ਕੀਤਾ ਕਿ ਜੇਕਰ ਸਰਕਾਰ ਨੇ ਮੰਗਾਂ ਸਬੰਧੀ ਕੋਈ ਠੋਸ ਫ਼ੈਸਲਾ ਨਾ ਲਿਆ ਤਾਂ 2 ਅਕਤੂਬਰ ਨੂੰ ਸੰਗਰੂਰ ਵਿਖੇ ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ ਕੀਤਾ ਜਾਵੇਗਾ। ਪ੍ਰਧਾਨ ਜਸਪਾਲ ਕੌਰ ਨੇ ਮੁੱਖ ਮੰਗਾਂ ਸਬੰਧੀ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਆਂਗਣਵਾੜੀ ਵਰਕਰਾਂ ਤੋਂ ਉਨ੍ਹਾਂ ਦੇ ਵਿਭਾਗ ਨਾਲ ਸਬੰਧਿਤ ਕੰਮ ਤੋਂ ਇਲਾਵਾ ਵਾਧੂ ਅਤੇ ਗੈਰ-ਵਿਭਾਗੀ ਕੰਮ ਲੈਣ ਦੀ ਪ੍ਰਥਾ ਬੰਦ ਕੀਤੀ ਜਾਵੇ। ਮੀਟਿੰਗ ਦੌਰਾਨ ਆਗੂਆਂ ਨੇ ਵਰਕਰਾਂ ਨੂੰ 2 ਅਕਤੂਬਰ ਦੇ ਸੰਗਰੂਰ ਐਕਸ਼ਨ ਨੂੰ ਸਫਲ ਬਣਾਉਣ ਲਈ ਜ਼ਿਲ੍ਹਾ ਪੱਧਰ ’ਤੇ ਲਾਮਬੰਦੀ ਤੇਜ਼ ਕਰਨ ਦਾ ਸੱਦਾ ਦਿੱਤਾ। ਇਸ ਮੌਕੇ ਰਾਜਵੰਤ ਕੌਰ, ਸਿਮਰਨ, ਬਲਵਿੰਦਰ, ਕੰਚਨ ਰਾਣੀ, ਅਮਨਦੀਪ ਕੌਰ, ਸੋਨੀਆ ਕਪੂਰ, ਰਜਨੀ ਬਾਲਾ, ਗੁਰਮੀਤ ਕੌਰ ਕੱਕੜ, ਕਰਮਜੀਤ, ਸੁਖਜੀਤ, ਜਗਜੀਤ, ਸਰਕਲ ਪ੍ਰਧਾਨ ਤੇ ਬਲਾਕ ਪ੍ਰਧਾਨ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਐੱਨ.ਐੱਚ.ਐੱਮ. ਮੁਲਾਜ਼ਮਾਂ ਵਲੋਂ ਹੱਕੀ ਮੰਗਾਂ ਲਈ ਸੰਘਰਸ਼ ਤੇਜ਼ ਕਰਨ ਦਾ ਐਲਾਨ ਅਗਲੀ ਖ਼ਬਰ ਆਰ.ਬੀ.ਆਈ ਦੇ ਜਨਰਲ ਮੈਨੇਜਰ ਪੰਕਜ ਸੇਤੀਆ ਵਲੋਂ ਵਿੱਤੀ ਸਾਖਰਤਾ ਕੇਂਦਰ ਜ਼ੀਰਾ ਦਾ ਦੌਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।