ਸ਼ਰਧਾਂਜਲੀ ਭੇਟ ਕਰਨ ਹੁਸੈਨੀਵਾਲਾ ਨਹੀਂ ਪੁੱਜਿਆ ਕੋਈ ਸਰਕਾਰੀ ਨੁਮਾਇੰਦਾ ਜਾਂ ਉੱਚ ਅਧਿਕਾਰੀ
ਫ਼ਿਰੋਜ਼ਪੁਰ, 28 ਸਤੰਬਰ (ਗੁਰਿੰਦਰ ਸਿੰਘ)- ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਨ ਮੌਕੇ ਉਸ ਧਰਤੀ ’ਤੇ ਜਿੱਥੇ ਹਰ ਸਾਲ ਸ਼ਹੀਦਾਂ ਨੂੰ ਨਮਨ ਕਰਨ ਲਈ ਸਰਕਾਰੀ ਨੁਮਾਇੰਦਿਆਂ ਤੋਂ ਲੈ ਕੇ ਆਮ ਲੋਕਾਂ ਤੱਕ ਦੀ ਹਾਜ਼ਰੀ ਦਿਖਾਈ ਦਿੰਦੀ ਹੈ ਪਰ ਇਸ ਵਾਰ ਜ਼ਿਲ੍ਹਾ ਪ੍ਰਸ਼ਾਸਨ ਦੀ ਗੈਰ-ਮੌਜੂਦਗੀ ਨੇ ਕਈ ਸਵਾਲ ਖੜ੍ਹੇ ਕਰ ਦਿੱਤੇ ਹਨ। ਹੁਸੈਨੀਵਾਲਾ ਵਿਖੇ ਨਾ ਕੋਈ ਸਰਕਾਰੀ ਨੁਮਾਇੰਦਾ ਪੁੱਜਿਆ ਅਤੇ ਨਾ ਹੀ ਜ਼ਿਲ੍ਹਾ ਪ੍ਰਸ਼ਾਸਨ ਦਾ ਕੋਈ ਉੱਚ ਅਧਿਕਾਰੀ ਸ਼ਹੀਦ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਹਾਜ਼ਰ ਹੋਇਆ ਜਿਸ ਕਾਰਨ ‘ਸ਼ਹੀਦਾਂ ਦੀ ਧਰਤੀ’ ’ਤੇ ਪ੍ਰਸ਼ਾਸਨ ਦੀ ਗੈਰ-ਹਾਜ਼ਰੀ ਚਰਚਾ ਦਾ ਵਿਸ਼ਾ ਬਣ ਗਈ।
ਹ
ਹੁਸੈਨੀਵਾਲਾ ਸਥਿਤ ਸ਼ਹੀਦੀ ਸਮਾਰਕ ਦੀ ਇਕ ਤਸਵੀਰ।
29-09-2026
ਫ਼ਿਰੋਜ਼ਪੁਰ, 28 ਸਤੰਬਰ (ਗੁਰਿੰਦਰ ਸਿੰਘ)- ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਨ ਮੌਕੇ ਉਸ ਧਰਤੀ ’ਤੇ ਜਿੱਥੇ ਹਰ ਸਾਲ ਸ਼ਹੀਦਾਂ ਨੂੰ ਨਮਨ ਕਰਨ ਲਈ ਸਰਕਾਰੀ ਨੁਮਾਇੰਦਿਆਂ ਤੋਂ ਲੈ ਕੇ ਆਮ ਲੋਕਾਂ ਤੱਕ ਦੀ ਹਾਜ਼ਰੀ ਦਿਖਾਈ ਦਿੰਦੀ ਹੈ ਪਰ ਇਸ ਵਾਰ ਜ਼ਿਲ੍ਹਾ ਪ੍ਰਸ਼ਾਸਨ ਦੀ ਗੈਰ-ਮੌਜੂਦਗੀ ਨੇ ਕਈ ਸਵਾਲ ਖੜ੍ਹੇ ਕਰ ਦਿੱਤੇ ਹਨ। ਹੁਸੈਨੀਵਾਲਾ ਵਿਖੇ ਨਾ ਕੋਈ ਸਰਕਾਰੀ ਨੁਮਾਇੰਦਾ ਪੁੱਜਿਆ ਅਤੇ ਨਾ ਹੀ ਜ਼ਿਲ੍ਹਾ ਪ੍ਰਸ਼ਾਸਨ ਦਾ ਕੋਈ ਉੱਚ ਅਧਿਕਾਰੀ ਸ਼ਹੀਦ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਹਾਜ਼ਰ ਹੋਇਆ ਜਿਸ ਕਾਰਨ ‘ਸ਼ਹੀਦਾਂ ਦੀ ਧਰਤੀ’ ’ਤੇ ਪ੍ਰਸ਼ਾਸਨ ਦੀ ਗੈਰ-ਹਾਜ਼ਰੀ ਚਰਚਾ ਦਾ ਵਿਸ਼ਾ ਬਣ ਗਈ। ਜ਼ਿਕਰਯੋਗ ਹੈ ਕਿ ਪਿਛਲੇ ਸਾਲਾਂ ਦੌਰਾਨ 28 ਸਤੰਬਰ ਨੂੰ ਹੁਸੈਨੀਵਾਲਾ ਵਿਖੇ ਸ਼ਹੀਦ ਭਗਤ ਸਿੰਘ ਤੇ ਸਾਥੀਆਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਵੱਡੀ ਗਿਣਤੀ ਵਿਚ ਲੋਕ, ਸਮਾਜ ਸੇਵੀ, ਵੱਖ-ਵੱਖ ਜਥੇਬੰਦੀਆਂ ਤੇ ਨੇੜਲੇ ਪਿੰਡਾਂ ਦੇ ਵਸਨੀਕ ਪਹੁੰਚਦੇ ਰਹੇ ਹਨ। ਇਸ ਵਾਰ ਇਥੇ ਲੋਕਾਂ ਦੀ ਆਮਦ ਵੀ ਉਮੀਦ ਦੇ ਮੁਕਾਬਲੇ ਕਾਫ਼ੀ ਘੱਟ ਰਹੀ। ਸ਼ਰਧਾਲੂਆਂ ਦੀ ਘੱਟ ਗਿਣਤੀ ਦਾ ਅੰਦਾਜ਼ਾ ਇਸ ਗੱਲ ਤੋਂ ਵੀ ਲਗਾਇਆ ਜਾ ਸਕਦਾ ਹੈ ਕਿ ਨੇੜਲੇ ਪਿੰਡਾਂ ਦੇ ਵਸਨੀਕਾਂ ਵਲੋਂ ਹਰ ਸਾਲ ਦੀ ਤਰ੍ਹਾਂ ਤਿਆਰ ਕੀਤਾ ਗਿਆ ਲੰਗਰ ਵੀ ਬਚ ਜਾਣ ਕਾਰਨ ਸ਼ਾਮ ਤੋਂ ਬਾਅਦ ਨੇੜਲੇ ਪਿੰਡਾਂ ਵਿਚ ਵਰਤਾਉਣਾ ਪਿਆ। ਇਸ ਦੌਰਾਨ ਸਭ ਤੋਂ ਵੱਧ ਚਰਚਾ ਇਸ ਗੱਲ ਨੂੰ ਲੈ ਕੇ ਰਹੀ ਕਿ ਸ਼ਹੀਦ ਭਗਤ ਸਿੰਘ ਦੀ ਸੋਚ ਨੂੰ ਆਪਣੀ ਸਿਆਸਤ ਦਾ ਆਧਾਰ ਦੱਸਣ ਵਾਲੀ ਸਰਕਾਰ ਵਲੋਂ ਹੁਸੈਨੀਵਾਲਾ ਵਿਖੇ ਉਸਾਰੇ ਜਾ ਰਹੇ ਸ਼ਹੀਦ ਸਮਾਰਕਾਂ ਦਾ 23 ਮਾਰਚ ਨੂੰ ਨੀਂਹ ਪੱਥਰ ਰੱਖਣ ਮੌਕੇ 28 ਸਤੰਬਰ ਨੂੰ ਭਗਤ ਸਿੰਘ ਦੇ ਜਨਮ ਦਿਨ ’ਤੇ ਉਦਘਾਟਨ ਕਰਨ ਦਾ ਐਲਾਨ ਕੀਤਾ ਗਿਆ ਸੀ ਪਰ ਜਨਮ ਦਿਨ ਆਉਣ ਦੇ ਬਾਵਜੂਦ ਇਹ ਐਲਾਨ ਅਮਲ ਵਿਚ ਨਹੀਂ ਆ ਸਕਿਆ। ਸਥਾਨਕ ਲੋਕਾਂ ਦਾ ਕਹਿਣਾ ਸੀ ਕਿ ਹੁਸੈਨੀਵਾਲਾ ਦੀ ਧਰਤੀ ਸ਼ਹੀਦ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਦੀ ਕੁਰਬਾਨੀ ਨਾਲ ਜੁੜੀ ਹੋਣ ਕਾਰਨ ਦੇਸ਼ ਭਰ ਵਿਚ ਵਿਸ਼ੇਸ਼ ਮਹੱਤਵ ਰੱਖਦੀ ਹੈ। ਅਜਿਹੇ ਵਿਚ ਸ਼ਹੀਦ ਦੇ ਜਨਮ ਦਿਨ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਦੇ ਕਿਸੇ ਸੀਨੀਅਰ ਅਧਿਕਾਰੀ ਜਾਂ ਸਰਕਾਰੀ ਨੁਮਾਇੰਦੇ ਦੀ ਮੌਜੂਦਗੀ ਨਾ ਹੋਣਾ ਸਥਾਨਕ ਲੋਕਾਂ ਲਈ ਨਿਰਾਸ਼ਾ ਦਾ ਕਾਰਨ ਬਣਿਆ। ਲੋਕਾਂ ਨੇ ਕਿਹਾ ਕਿ ਸ਼ਹੀਦਾਂ ਦੀ ਯਾਦ ਨੂੰ ਸਿਰਫ਼ ਸਰਕਾਰੀ ਐਲਾਨਾਂ ਤੇ ਸਮਾਗਮਾਂ ਤੱਕ ਸੀਮਤ ਰੱਖਣ ਦੀ ਬਜਾਏ ਹੁਸੈਨੀਵਾਲਾ ਵਿਖੇ ਕੌਮੀ ਦਿਹਾੜਿਆਂ ਮੌਕੇ ਪ੍ਰਸ਼ਾਸਨਿਕ ਪੱਧਰ ’ਤੇ ਵੀ ਉਚਿਤ ਤਵੱਜੋਂ ਦਿੱਤੀ ਜਾਣੀ ਚਾਹੀਦੀ ਹੈ ਤਾਂ ਜੋ ਆਉਣ ਵਾਲੀ ਪੀੜ੍ਹੀ ਨੂੰ ਸ਼ਹੀਦਾਂ ਦੀ ਕੁਰਬਾਨੀ ਅਤੇ ਵਿਚਾਰਧਾਰਾ ਨਾਲ ਜੋੜਿਆ ਜਾ ਸਕੇ।