ਨਾਬਾਲਗਾ ਨੂੰ ਵਰਗਲਾ ਕੇ ਲਿਜਾਣ ਦੇ ਦੋਸ਼ ’ਚ ਨਾਮਜ਼ਦ
ਜ਼ੀਰਾ, 28 ਸਤੰਬਰ (ਰਜਨੀਸ਼ ਕਥੂਰੀਆ)- ਥਾਣਾ ਸਿਟੀ ਜ਼ੀਰਾ ਦੀ ਪੁਲਿਸ ਨੇ ਨਜਦੀਕੀ ਇਕ ਪਿੰਡ ਦੀ ਇਕ ਨਾਬਾਲਿਗ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਵਰਗਲਾ ਕੇ ਲਿਜਾਣ ਦੇ ਦੋਸ਼ ਵਿਚ ਅਣਪਛਾਤੇ ਵਿਅਕਤੀ ਖਿਲਾਫ ਮੁਕੱਦਮਾ ਦਰਜ ਕੀਤਾ ਹੈ। ਪਿੰਡ ਲਹੁਕੇ ਕਲਾਂ ਹਾਲ ਅਬਾਦ ਪਿੰਡ ਮਨਸੂਰ ਦੇਵਾ ਵਾਸੀ ਇਕ ਵਿਅਕਤੀ ਨੇ ਥਾਣਾ ਸਿਟੀ ਜ਼ੀਰਾ ਦੀ ਪੁਲਿਸ ਕੋਲ ਦਰਜ ਕਰਵਾਏ ਬਿਆਨ ਵਿਚ ਦੱਸਿਆ ਹੈ ਕਿ ਉਸ ਦੀ ਇਕ ਨਾਬਾਲਿਗ ਲੜਕੀ ਕੁਝ ਦਿਨ ਪਹਿਲਾਂ ਸ਼ਾਮ ਸਮੇਂ ਬਿਨਾਂ ਕੁਝ ਦੱਸੇ ਘਰੋਂ ਚਲੀ ਗਈ ਤੇ ਵਾਪਸ ਨਹੀਂ ਆਈ।
ਅਜੀਤ ਡੈਸਕ
29-09-2026