29-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2026

ਬਾਬਾ ਫਰੀਦ ਆਈ.ਟੀ.ਆਈ. ਵਿਖੇ ਜਾਗਰੂਕਤਾ ਕੈਂਪ

ਗੁਰੂਹਰਸਹਾਏ, 28 ਸਤੰਬਰ (ਕਪਿਲ ਕੰਧਾਰੀ)- ਬਾਬਾ ਫਰੀਦ ਆਈ. ਟੀ.

ਅਜੀਤ ਡੈਸਕ 29-09-2026
ਗੁਰੂਹਰਸਹਾਏ, 28 ਸਤੰਬਰ (ਕਪਿਲ ਕੰਧਾਰੀ)- ਬਾਬਾ ਫਰੀਦ ਆਈ.ਟੀ.ਆਈ. ਗੁਰੂਹਰਸਹਾਏ ਵਿਖੇ ਸਿੱਖਿਆਰਥੀਆਂ ਨੂੰ ਸਾਈਬਰ ਧੋਖਾਧੜੀ ਤੋਂ ਬਚਾਅ ਸਬੰਧੀ ਜਾਗਰੂਕ ਕਰਨ ਦੇ ਉਦੇਸ਼ ਨਾਲ ਵਿਸ਼ੇਸ਼ ਜਾਗਰੂਕਤਾ ਕੈਂਪ ਆਈ.ਟੀ.ਆਈ. ਦੇ ਚੇਅਰਮੈਨ ਦਵਿੰਦਰ ਭਨੋਟ ਦੀ ਅਗਵਾਈ ਹੇਠ ਲਗਾਇਆ ਗਿਆ। ਕੈਂਪ ਦੌਰਾਨ ਸਿੱਖਿਆਰਥੀਆਂ ਨੂੰ ਆਨਲਾਈਨ ਧੋਖਾਧੜੀ, ਫ਼ਰਜ਼ੀ ਫ਼ੋਨ ਕਾਲਾਂ, ਸ਼ੱਕੀ ਲਿੰਕਾਂ, ਫ਼ਰਜ਼ੀ ਸੰਦੇਸ਼ਾਂ ਤੇ ਸੋਸ਼ਲ ਮੀਡੀਆ ਰਾਹੀਂ ਹੋਣ ਵਾਲੀਆਂ ਠੱਗੀਆਂ ਤੋਂ ਸੁਚੇਤ ਰਹਿਣ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਕੈਂਪ ਦੌਰਾਨ ਸਿੱਖਿਆਰਥੀਆਂ ਨੇ ਸਾਈਬਰ ਸੁਰੱਖਿਆ ਨਾਲ ਸਬੰਧਿਤ ਵੱਖ-ਵੱਖ ਸਵਾਲ ਵੀ ਪੁੱਛੇ ਜਿਨ੍ਹਾਂ ਦੇ ਜਵਾਬ ਮਾਹਿਰਾਂ ਵਲੋਂ ਦਿੱਤੇ ਗਏ। ਸੰਸਥਾ ਦੇ ਪ੍ਰਬੰਧਕਾਂ ਨੇ ਕਿਹਾ ਕਿ ਅਜਿਹੇ ਜਾਗਰੂਕਤਾ ਪ੍ਰੋਗਰਾਮ ਸਿੱਖਿਆਰਥੀਆਂ ਨੂੰ ਡਿਜੀਟਲ ਯੁੱਗ ’ਚ ਤਕਨਾਲੋਜੀ ਦੀ ਸੁਰੱਖਿਅਤ ਤੇ ਜ਼ਿੰਮੇਵਾਰ ਵਰਤੋਂ ਕਰਨ ਲਈ ਜਾਗਰੂਕ ਕਰਨ ’ਚ ਅਹਿਮ ਭੂਮਿਕਾ ਨਿਭਾਉਂਦੇ ਹਨ।
ਪਿਛਲੀ ਖ਼ਬਰ ਬੰਗੜ ਸੁਪਰ ਸਪੈਸ਼ਲਿਟੀ ਹਸਪਤਾਲ ਵਲੋਂ ਲਾਇਨਜ਼ ਕਲੱਬ ਆਸ਼ੀਰਵਾਦ ਦੇ ਸਹਿਯੋਗ ਨਾਲ ਖ਼ੂਨਦਾਨ ਕੈਂਪ ਅਗਲੀ ਖ਼ਬਰ ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਮੌਕੇ ਵਿਧਾਇਕ ਭੁੱਲਰ ਨੇ ਮੁਲਤਾਨੀ ਗੇਟ ਚੌਕ ਵਿਖੇ ਲੱਗੇ ਨਵੇਂ ਆਦਮਕੱਦ ਬੁੱਤ ਦਾ ਕੀਤਾ ਉਦਘ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।