30-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-09-2026

ਕੈਨੇਡਾ ’ਚ ਪੁੱਤਰ ਦੇ ਹਾਦਸੇ ਦਾ ਡਰ ਦਿਖਾ ਕੇ 11.50 ਲੱਖ ਦੀ ਆਨਲਾਈਨ ਠੱਗੀ

ਫਿਰੋਜ਼ਪੁਰ, 29 ਸਤੰਬਰ (ਗੁਰਿੰਦਰ ਸਿੰਘ)-ਸਾਈਬਰ ਠੱਗਾਂ ਵਲੋਂ ਲੋਕਾਂ ਨੂੰ ਆਪਣੇ ਜਾਲ ਵਿਚ ਫਸਾਉਣ ਲਈ ਨਵੇਂ-ਨਵੇਂ ਢੰਗ ਅਪਣਾਏ ਜਾ ਰਹੇ ਹਨ। ਅਜਿਹੇ ਹੀ ਇਕ ਮਾਮਲੇ ਵਿਚ ਕੈਨੇਡਾ ਰਹਿੰਦੇ ਪੁੱਤਰ ਦੇ ਹਾਦਸੇ ਦਾ ਝੂਠਾ ਡਰ ਦਿਖਾ ਕੇ ਫਿਰੋਜ਼ਪੁਰ ਸ਼ਹਿਰ ਦੇ ਇਕ ਵਿਅਕਤੀ ਤੋਂ 11.

ਅਜੀਤ ਡੈਸਕ 30-09-2026
ਫਿਰੋਜ਼ਪੁਰ, 29 ਸਤੰਬਰ (ਗੁਰਿੰਦਰ ਸਿੰਘ)-ਸਾਈਬਰ ਠੱਗਾਂ ਵਲੋਂ ਲੋਕਾਂ ਨੂੰ ਆਪਣੇ ਜਾਲ ਵਿਚ ਫਸਾਉਣ ਲਈ ਨਵੇਂ-ਨਵੇਂ ਢੰਗ ਅਪਣਾਏ ਜਾ ਰਹੇ ਹਨ। ਅਜਿਹੇ ਹੀ ਇਕ ਮਾਮਲੇ ਵਿਚ ਕੈਨੇਡਾ ਰਹਿੰਦੇ ਪੁੱਤਰ ਦੇ ਹਾਦਸੇ ਦਾ ਝੂਠਾ ਡਰ ਦਿਖਾ ਕੇ ਫਿਰੋਜ਼ਪੁਰ ਸ਼ਹਿਰ ਦੇ ਇਕ ਵਿਅਕਤੀ ਤੋਂ 11.50 ਲੱਖ ਰੁਪਏ ਦੀ ਆਨਲਾਈਨ ਠੱਗੀ ਮਾਰਨ ਦੇ ਦੋਸ਼ ਹੇਠ ਥਾਣਾ ਸਾਈਬਰ ਕ੍ਰਾਈਮ ਪੁਲਿਸ ਨੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਸੁਨੀਲ ਕੁਮਾਰ ਸਚਦੇਵਾ ਪੁੱਤਰ ਮਨੋਹਰ ਲਾਲ ਸਿੰਘ ਵਾਸੀ ਮਕਾਨ ਨੰਬਰ 16, ਗਲੀ ਕੁਮਾਰਾਂ ਵਾਲੀ, ਬਾਜ਼ਾਰ ਦੁਰਗਾ ਦਾਸ ਫਿਰੋਜ਼ਪੁਰ ਸ਼ਹਿਰ ਨੇ ਦੱਸਿਆ ਕਿ 10 ਅਪ੍ਰੈਲ 2026 ਨੂੰ ਉਸ ਦੇ ਮੋਬਾਈਲ ਫ਼ੋਨ ’ਤੇ +923154550188 ਅਤੇ +923155744188 ਨੰਬਰਾਂ ਤੋਂ ਕਾਲਾਂ ਆਈਆਂ। ਕਾਲ ਕਰਨ ਵਾਲਿਆਂ ਨੇ ਉਸ ਨੂੰ ਦੱਸਿਆ ਕਿ ਉਸ ਦੇ ਪੁੱਤਰ ਦਾ ਕੈਲਗਰੀ, ਕੈਨੇਡਾ ਵਿਖੇ ਹਾਦਸਾ ਹੋ ਗਿਆ ਹੈ ਅਤੇ ਉਸ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਕਾਲ ਕਰਨ ਵਾਲਿਆਂ ਵਲੋਂ ਪੁੱਤਰ ਦੇ ਇਲਾਜ ਲਈ ਤੁਰੰਤ ਪੈਸਿਆਂ ਦੀ ਲੋੜ ਦੱਸੇ ਜਾਣ ’ਤੇ ਸੁਨੀਲ ਕੁਮਾਰ ਘਬਰਾ ਗਿਆ ਅਤੇ ਉਸ ਨੇ ਆਪਣੇ ਦੋ ਬੈਂਕ ਖਾਤਿਆਂ ਵਿਚੋਂ ਕੁੱਲ 11,50,000 ਰੁਪਏ ਆਨਲਾਈਨ ਤਬਦੀਲ ਕਰ ਦਿੱਤੇ। ਰਕਮ ਭੇਜਣ ਤੋਂ ਬਾਅਦ ਜਦੋਂ ਉਸ ਨੇ ਆਪਣੇ ਪੁੱਤਰ ਨਾਲ ਸੰਪਰਕ ਕੀਤਾ ਤਾਂ ਪਤਾ ਲੱਗਾ ਕਿ ਉਸ ਦਾ ਪੁੱਤਰ ਬਿਲਕੁਲ ਠੀਕ-ਠਾਕ ਅਤੇ ਸੁਰੱਖਿਅਤ ਹੈ। ਇਸ ਤੋਂ ਬਾਅਦ ਉਸ ਨੂੰ ਆਪਣੇ ਨਾਲ ਹੋਈ ਆਨਲਾਈਨ ਠੱਗੀ ਦਾ ਪਤਾ ਲੱਗਾ। ਪੀੜਤ ਵਲੋਂ ਤੁਰੰਤ ਸਾਈਬਰ ਅਪਰਾਧ ਹੈਲਪਲਾਈਨ ਨੰਬਰ 1930 ’ਤੇ ਸ਼ਿਕਾਇਤ ਦਰਜ ਕਰਵਾਈ ਗਈ, ਪੁਲਿਸ ਵਲੋਂ ਕੀਤੀ ਕਾਰਵਾਈ ਤੋਂ ਬਾਅਦ ਥਾਣਾ ਸਾਈਬਰ ਕ੍ਰਈਮ ਵਿਚ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਭਾਰਤੀ ਨਿਆਂ ਸੰਹਿਤਾ ਦੀ ਧਾਰਾ 318(4) ਅਤੇ ਸਬੰਧਤ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਪਿਛਲੀ ਖ਼ਬਰ ਫਰੈਂਚਾਈਜ਼ੀ ਦੇਣ ਦਾ ਝਾਂਸਾ ਦੇ ਕੇ 7.41 ਲੱਖ ਦੀ ਆਨਲਾਈਨ ਠੱਗੀ, ਓਡੀਸ਼ਾ ਵਾਸੀ ਖ਼ਿਲਾਫ਼ ਮੁਕੱਦਮਾ ਦਰਜ ਅਗਲੀ ਖ਼ਬਰ ਖੇਡਾਂ ਵਤਨ ਪੰਜਾਬ ਸੀਜ਼ਨ-4 ਤਹਿਤ ਜ਼ਿਲ੍ਹਾ ਪੱਧਰੀ ਕਿੱਕਬਾਕਸਿੰਗ ਮੁਕਾਬਲੇ ਸ਼ੁਰੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।