03-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

ਵਿਵੇਕਾਨੰਦ ਵਰਲਡ ਸਕੂਲ ਦੇ ਸਿਮਰਜੀਤ ਸਿੰਘ ਨੇ ਫੈਂਸਿੰਗ ’ਚ ਜਿੱਤਿਆ ਕਾਂਸੀ ਦਾ ਤਮਗਾ

ਫ਼ਿਰੋਜ਼ਪੁਰ, 2 ਅਕਤੂਬਰ (ਗੁਰਿੰਦਰ ਸਿੰਘ) ਬੀਤੇ ਦਿਨੀਂ ਖਮਾਣੋਂ (ਫ਼ਤਹਿਗੜ੍ਹ ਸਾਹਿਬ) ਵਿਖੇ ਹੋਈ ਪੰਜਾਬ ਰਾਜ ਸਕੂਲ ਖੇਡਾਂ ਦੌਰਾਨ ਅੰਡਰ-17 ਲੜਕਿਆਂ ਦੀ ਇੰਡੀਵਿਜੁਅਲ ਏਪੀ ਫੈਂਸਿੰਗ ਪ੍ਰਤੀਯੋਗਤਾ ਵਿਚ ਵਿਵੇਕਾਨੰਦ ਵਰਲਡ ਸਕੂਲ ਦੇ ਵਿਦਿਆਰਥੀ ਸਿਮਰਜੀਤ ਸਿੰਘ ਨੇ ਸ਼ਾਨਦਾਰ ਪ੍ਰਦਰਸ਼ਨ ਕਰਕੇ ਕਾਂਸੀ ਦਾ ਤਗਮਾ ਜਿੱਤਿਆ ਹੈ। ਉਸਦੇ ਇਸ ਉੱਤਮ ਪ੍ਰਦਰਸ਼ਨ ਦੇ ਆਧਾਰ ’ਤੇ ਉਸਦੀ ਚੋਣ ਨੈਸ਼ਨਲ ਟੀਮ ਲਈ ਵੀ ਹੋਈ ਹੈ।

ਆਪਣੇ ਜਿੱਤੇ ਹੋਏ ਤਗਮੇ ਨਾਲ ਖਿਡਾਰੀ ਸਿਮਰਜੀਤ ਸਿੰਘ। 03-10-2026
ਫ਼ਿਰੋਜ਼ਪੁਰ, 2 ਅਕਤੂਬਰ (ਗੁਰਿੰਦਰ ਸਿੰਘ) ਬੀਤੇ ਦਿਨੀਂ ਖਮਾਣੋਂ (ਫ਼ਤਹਿਗੜ੍ਹ ਸਾਹਿਬ) ਵਿਖੇ ਹੋਈ ਪੰਜਾਬ ਰਾਜ ਸਕੂਲ ਖੇਡਾਂ ਦੌਰਾਨ ਅੰਡਰ-17 ਲੜਕਿਆਂ ਦੀ ਇੰਡੀਵਿਜੁਅਲ ਏਪੀ ਫੈਂਸਿੰਗ ਪ੍ਰਤੀਯੋਗਤਾ ਵਿਚ ਵਿਵੇਕਾਨੰਦ ਵਰਲਡ ਸਕੂਲ ਦੇ ਵਿਦਿਆਰਥੀ ਸਿਮਰਜੀਤ ਸਿੰਘ ਨੇ ਸ਼ਾਨਦਾਰ ਪ੍ਰਦਰਸ਼ਨ ਕਰਕੇ ਕਾਂਸੀ ਦਾ ਤਗਮਾ ਜਿੱਤਿਆ ਹੈ। ਉਸਦੇ ਇਸ ਉੱਤਮ ਪ੍ਰਦਰਸ਼ਨ ਦੇ ਆਧਾਰ ’ਤੇ ਉਸਦੀ ਚੋਣ ਨੈਸ਼ਨਲ ਟੀਮ ਲਈ ਵੀ ਹੋਈ ਹੈ। ਜਾਣਕਾਰੀ ਸਾਂਝੀ ਕਰਦਿਆਂ ਸਕੂਲ ਡਾਇਰੈਕਟਰ ਡਾ. ਐਸ. ਐਨ. ਰੁਦਰਾ ਨੇ ਦੱਸਿਆ ਕਿ ਸਿਮਰਜੀਤ ਸਿੰਘ ਦੀ ਜਿੱਤ ਦਾ ਸਿਹਰਾ ਉਸ ਦੀ ਲਗਾਤਾਰ ਮਿਹਨਤ ਅਤੇ ਕੋਚ ਕੇਨ ਕਾਂਗਬਾਮ ਸਿੰਘ ਦੀ ਰਹਿਨੁਮਾਈ ਦਾ ਹੀ ਨਤੀਜਾ ਹੈ ਕਿ ਉਹ ਅੱਜ ਉਹ ਇਸ ਮੁਕਾਮ ’ਤੇ ਪਹੁੰਚਾਇਆ ਹੈ। ਵਿਵੇਕਾਨੰਦ ਵਰਲਡ ਸਕੂਲ ਨੇ ਸਿਮਰਜੀਤ ਸਿੰਘ ਨੂੰ ਇਸ ਸ਼ਾਨਦਾਰ ਪ੍ਰਾਪਤੀ ਲਈ ਵਧਾਈ ਦਿੱਤੀ।
ਪਿਛਲੀ ਖ਼ਬਰ ਮਾਰਕੀਟ ਕਮੇਟੀ ਪੰਜੇ ਕੇ ਉਤਾੜ ਦੇ ਚੇਅਰਮੈਨ ਜਸਵੰਤ ਸਿੰਘ ਸੋਢੀ ਦੀ ਹੋਈ ਤਾਜਪੋਸ਼ੀ ਅਗਲੀ ਖ਼ਬਰ ਕਿਹਾ, ਸਾਢੇ ਚਾਰ ਸਾਲਾਂ ਦਾ ਰਿਪੋਰਟ ਕਾਰਡ ਜਨਤਾ ਸਾਹਮਣੇ ਰੱਖੇ ਆਮ ਆਦਮੀ ਪਾਰਟੀ ਸਰਕਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।