ਭਾਜਪਾ ਯੁਵਾ ਮੋਰਚਾ ਵਲੋਂ ਅਭਿਨਵ ਖੋਸਲਾ ਦੀ ਮੁਅੱਤਲੀ ਦਾ ਵਿਰੋਧ
ਮਮਦੋਟ, 2 ਅਕਤੂਬਰ (ਰਾਜਿੰਦਰ ਸਿੰਘ ਹਾਂਡਾ)-ਫੂਡ ਸੇਫਟੀ ਅਫ਼ਸਰ ਫ਼ਿਰੋਜ਼ਪੁਰ ਅਭਿਨਵ ਖੋਸਲਾ ਦੀ ਮੁਅੱਤਲੀ ਖਿਲਾਫ਼ ਆਪਣਾ ਰੋਸ ਜ਼ਾਹਿਰ ਕਰਦਿਆਂ ਭਾਰਤੀ ਜਨਤਾ ਯੁਵਾ ਮੋਰਚਾ ਨੇ ਸਰਕਾਰ ਤੋਂ ਇਸ ਮਾਮਲੇ ’ਤੇ ਸਪੱਸ਼ਟ ਜਵਾਬ ਮੰਗਿਆ ਹੈ। ਇਸ ਸਬੰਧੀ ਗੱਲਬਾਤ ਕਰਦਿਆ ਯੁਵਾ ਮੋਰਚਾ ਫ਼ਿਰੋਜ਼ਪੁਰ ਦੇ ਜ਼ਿਲ੍ਹਾ ਪ੍ਰਧਾਨ ਰਾਜਨਬੀਰ ਸਿੰਘ ਢਿੱਲੋਂ ਨੇ ਕਿਹਾ ਕਿ ਅਭਿਨਵ ਖੋਸਲਾ ਵਲੋਂ ਫਿਰੋਜ਼ਪੁਰ ਵਿਚ ਦੁੱਧ, ਪਨੀਰ, ਮਠਿਆਈਆਂ, ਘਿਓ ਤੇ ਹੋਰ ਖਾਣ-ਪੀਣ ਵਾਲੀਆਂ ਵਸਤਾਂ ਦੀ ਜਾਂਚ ਸਬੰਧੀ ਕੀਤੀਆਂ ਗਈਆਂ ਕਈ ਕਾਰਵਾਈਆਂ ਸਾਹਮਣੇ ਆਈਆਂ ਹਨ ਜਿਸ ਤੋਂ ਬਾਅਦ ਆਮ ਲੋਕਾਂ ਦੀ ਸਿਹਤ ਨਾਲ ਖਿਲਵਾੜ ਕਰਨ ਵਾਲੇ ਮਿਲਾਵਟਖੋਰਾਂ ਖਿਲਾਫ਼ ਕਾਰਵਾਈ ਦੀ ਬਜਾਏ, ਮਿਲਾਵਟਖੋਰੀ ਨੂੰ ਉਜਾਗਰ ਕਰਨ ਵਾਲੇ ਅਧਿਕਾਰੀ ਦੀ ਅਚਾਨਕ ਹੋਈ ਮੁਅੱਤਲੀ ਬਾਰੇ ਸਰਕਾਰ ਨੂੰ ਪੂਰੀ ਪਾਰਦਰਸ਼ਤਾ ਨਾਲ ਜਾਣਕਾਰੀ ਦੇਣੀ ਚਾਹੀਦੀ ਹੈ।
ਰ
ਰਾਜਨਬੀਰ ਸਿੰਘ ਢਿੱਲੋਂ
03-10-2026
ਮਮਦੋਟ, 2 ਅਕਤੂਬਰ (ਰਾਜਿੰਦਰ ਸਿੰਘ ਹਾਂਡਾ)-ਫੂਡ ਸੇਫਟੀ ਅਫ਼ਸਰ ਫ਼ਿਰੋਜ਼ਪੁਰ ਅਭਿਨਵ ਖੋਸਲਾ ਦੀ ਮੁਅੱਤਲੀ ਖਿਲਾਫ਼ ਆਪਣਾ ਰੋਸ ਜ਼ਾਹਿਰ ਕਰਦਿਆਂ ਭਾਰਤੀ ਜਨਤਾ ਯੁਵਾ ਮੋਰਚਾ ਨੇ ਸਰਕਾਰ ਤੋਂ ਇਸ ਮਾਮਲੇ ’ਤੇ ਸਪੱਸ਼ਟ ਜਵਾਬ ਮੰਗਿਆ ਹੈ। ਇਸ ਸਬੰਧੀ ਗੱਲਬਾਤ ਕਰਦਿਆ ਯੁਵਾ ਮੋਰਚਾ ਫ਼ਿਰੋਜ਼ਪੁਰ ਦੇ ਜ਼ਿਲ੍ਹਾ ਪ੍ਰਧਾਨ ਰਾਜਨਬੀਰ ਸਿੰਘ ਢਿੱਲੋਂ ਨੇ ਕਿਹਾ ਕਿ ਅਭਿਨਵ ਖੋਸਲਾ ਵਲੋਂ ਫਿਰੋਜ਼ਪੁਰ ਵਿਚ ਦੁੱਧ, ਪਨੀਰ, ਮਠਿਆਈਆਂ, ਘਿਓ ਤੇ ਹੋਰ ਖਾਣ-ਪੀਣ ਵਾਲੀਆਂ ਵਸਤਾਂ ਦੀ ਜਾਂਚ ਸਬੰਧੀ ਕੀਤੀਆਂ ਗਈਆਂ ਕਈ ਕਾਰਵਾਈਆਂ ਸਾਹਮਣੇ ਆਈਆਂ ਹਨ ਜਿਸ ਤੋਂ ਬਾਅਦ ਆਮ ਲੋਕਾਂ ਦੀ ਸਿਹਤ ਨਾਲ ਖਿਲਵਾੜ ਕਰਨ ਵਾਲੇ ਮਿਲਾਵਟਖੋਰਾਂ ਖਿਲਾਫ਼ ਕਾਰਵਾਈ ਦੀ ਬਜਾਏ, ਮਿਲਾਵਟਖੋਰੀ ਨੂੰ ਉਜਾਗਰ ਕਰਨ ਵਾਲੇ ਅਧਿਕਾਰੀ ਦੀ ਅਚਾਨਕ ਹੋਈ ਮੁਅੱਤਲੀ ਬਾਰੇ ਸਰਕਾਰ ਨੂੰ ਪੂਰੀ ਪਾਰਦਰਸ਼ਤਾ ਨਾਲ ਜਾਣਕਾਰੀ ਦੇਣੀ ਚਾਹੀਦੀ ਹੈ। ਰਾਜਨਬੀਰ ਸਿੰਘ ਢਿੱਲੋਂ ਨੇ ਕਿਹਾ ਜੇਕਰ ਅਭਿਨਵ ਖੋਸਲਾ ਨੇ ਆਪਣੀ ਡਿਊਟੀ ਨਿਯਮਾਂ ਅਨੁਸਾਰ ਨਹੀਂ ਨਿਭਾਈ ਤਾਂ ਉਨ੍ਹਾਂ ਨੂੰ ਮੁਅੱਤਲ ਕਰਨ ਦਾ ਕਾਰਨ ਜਨਤਕ ਕੀਤਾ ਜਾਵੇ। ਜੇਕਰ ਕੋਈ ਗਲਤੀ ਹੋਈ ਹੈ ਤਾਂ ਉਸ ਦੀ ਨਿਰਪੱਖ ਜਾਂਚ ਹੋਵੇ ਪਰ ਲੋਕਾਂ ਨੂੰ ਹਨੇਰੇ ਵਿਚ ਰੱਖ ਕੇ ਕੋਈ ਵੀ ਕਾਰਵਾਈ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਮਿਲਾਵਟਖੋਰੀ ’ਤੇ ਸ਼ਿਕੰਜਾ ਕੱਸਣ ਵਾਲੇ ਅਧਿਕਾਰੀਆਂ ਨੂੰ ਸਿਆਸੀ ਜਾਂ ਕਿਸੇ ਹੋਰ ਦਬਾਅ ਤੋਂ ਬਿਨਾਂ ਆਪਣੀ ਡਿਊਟੀ ਕਰਨ ਦਾ ਮਾਹੌਲ ਮਿਲਣਾ ਚਾਹੀਦਾ ਹੈ।