ਕਣਕ ਦੇ ਭਾਅ ’ਚ 25 ਰੁਪਏ ਦਾ ਨਿਗੂਣਾ ਵਾਧਾ ਕਿਸਾਨਾਂ ਨਾਲ ਮਜ਼ਾਕ- ਦਵਿੰਦਰ ਸਿੰਘ ਸੇਖੋਂ
ਜ਼ੀਰਾ,2 ਅਕਤੂਬਰ (ਰਜਨੀਸ਼ ਕਥੂਰੀਆ)-ਮਿਸਲ ਸਤਲੁਜ ਦੇ ਜਨਰਲ ਸਕੱਤਰ ਅਤੇ ਹਲਕਾ ਜ਼ੀਰਾ ਦੇ ਇੰਚਾਰਜ ਦਵਿੰਦਰ ਸਿੰਘ ਸੇਖੋਂ ਨੇ ਕਣਕ ਦੇ ਭਾਅ ਵਿਚ ਕੀਤੇ 25 ਰੁਪਏ ਦੇ ਵਾਧੇ ਨੂੰ ਕਿਸਾਨਾਂ ਨਾਲ ਮਜ਼ਾਕ ਕਰਾਰ ਦਿੰਦਿਆਂ ਕਿਹਾ ਕਿ ਮਹਿੰਗਾਈ ਦੇ ਮੌਜੂਦਾ ਦੌਰ ਵਿਚ ਇਹ ਵਾਧਾ ਕਿਸਾਨਾਂ ਦੀਆਂ ਵਧ ਰਹੀਆਂ ਲਾਗਤਾਂ ਦੇ ਮੁਕਾਬਲੇ ਬਹੁਤ ਨਿਗੂਣਾ ਹੈ। ਉਨ੍ਹਾਂ ਕਿਹਾ ਕਿ ਕਿਸਾਨਾ ਦੀ ਵਰਤੋਂ ਵਾਲੀਆਂ ਲਗਭਗ ਸਾਰੀਆਂ ਵਸਤਾਂ ਦੀਆਂ ਕੀਮਤਾਂ ਵਿਚ ਪਿਛਲੇ ਸਮੇਂ ਦੌਰਾਨ ਵੱਡਾ ਵਾਧਾ ਹੋਇਆ ਹੈ।
ਦਵਿੰਦਰ ਸਿੰਘ ਸੇਖੋਂ
03-10-2026