04-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਬੂਲਸ਼ਾਹ ਖੁੱਬਣ ’ਚ ਵਿਸ਼ੇਸ਼ ਗਤੀਵਿਧੀ ਕਰਵਾਈ

ਫ਼ਾਜ਼ਿਲਕਾ, 2 ਅਕਤੂਬਰ (ਦਵਿੰਦਰ ਪਾਲ ਸਿੰਘ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਬੂਲਸ਼ਾਹ ਖੁੱਬਣ ਵਿਖੇ ਐਸਟਰੋਨਮੀ ਕਲੱਬ ਵਲੋਂ ਸਕੂਲ ਪ੍ਰਿੰਸੀਪਲ ਡਾ. ਨਵਜੀਤ ਕੌਰ ਸਰਾਂ ਸਟੇਟ ਅਵਾਰਡੀ ਦੀ ਯੋਗ ਅਗਵਾਈ ਹੇਠ, ਸਮੂਹ ਸਟਾਫ਼ ਤੇ ਭਾਰਤੀ ਏਅਰਟੈੱਲ ਫਾਊਂਡੇਸ਼ਨ ਦੇ ਸਹਿਯੋਗ ਨਾਲ ‘ਸਕਾਈ ਵਾਚ ਈਵੈਂਟ-2026’ ਕਰਵਾਇਆ ਗਿਆ।

ਅਜੀਤ ਡੈਸਕ 03-10-2026
ਫ਼ਾਜ਼ਿਲਕਾ, 2 ਅਕਤੂਬਰ (ਦਵਿੰਦਰ ਪਾਲ ਸਿੰਘ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਬੂਲਸ਼ਾਹ ਖੁੱਬਣ ਵਿਖੇ ਐਸਟਰੋਨਮੀ ਕਲੱਬ ਵਲੋਂ ਸਕੂਲ ਪ੍ਰਿੰਸੀਪਲ ਡਾ. ਨਵਜੀਤ ਕੌਰ ਸਰਾਂ ਸਟੇਟ ਅਵਾਰਡੀ ਦੀ ਯੋਗ ਅਗਵਾਈ ਹੇਠ, ਸਮੂਹ ਸਟਾਫ਼ ਤੇ ਭਾਰਤੀ ਏਅਰਟੈੱਲ ਫਾਊਂਡੇਸ਼ਨ ਦੇ ਸਹਿਯੋਗ ਨਾਲ ‘ਸਕਾਈ ਵਾਚ ਈਵੈਂਟ-2026’ ਕਰਵਾਇਆ ਗਿਆ। ‘ਲਿਵਿੰਗ ਇਨ ਸਪੇਸ’ ਥੀਮ ਅਧੀਨ ਕਰਵਾਏ ਇਸ ਸਮਾਗਮ ਵਿਚ ਛੇਵੀਂ ਤੋਂ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੇ ਆਧੁਨਿਕ ਦੂਰਬੀਨਾਂ ਰਾਹੀਂ ਚੰਦ ਦਾ ਨਿਰੀਖਣ ਕੀਤਾ। ਇਸ ਦੌਰਾਨ ਵਿਦਿਆਰਥੀਆਂ ਦੇ ਨਾਲ-ਨਾਲ ਮਾਪਿਆਂ ਤੇ ਪਿੰਡ ਵਾਸੀਆਂ ਨੇ ਵੀ ਵੱਡੀ ਗਿਣਤੀ ਵਿਚ ਸ਼ਿਰਕਤ ਕੀਤੀ। ਇਸ ਮੌਕੇ ਐਸਟਰੋਨਮੀ ਕਲੱਬ ਵਲੋਂ ‘ਕੌਸਮਿਕ ਕੁਐਸਟ ਐਨ ਆਸਟਰੋਨਮੀ ਕੁਇਜ਼’ ਵੀ ਕਰਵਾਇਆ ਗਿਆ ਜਿਸ ਦਾ ਸੰਚਾਲਨ ਸਮਾਜਿਕ ਸਿੱਖਿਆ ਅਧਿਆਪਕਾ ਸ੍ਰੀਮਤੀ ਨੈਨਸੀ ਨੇ ਕੀਤਾ। ਕੁਇਜ਼ ਵਿਚ ਵਿਦਿਆਰਥੀਆਂ, ਮਾਪਿਆਂ ਤੇ ਪਿੰਡ ਵਾਸੀਆਂ ਨੇ ਉਤਸ਼ਾਹ ਨਾਲ ਭਾਗ ਲਿਆ। ਸਮਾਗਮ ਵਿਚ ਐੱਸ.ਐਮ.ਸੀ. ਕਮੇਟੀ ਦੇ ਚੇਅਰਮੈਨ ਧਰਮਵੀਰ, ਐਜੂਕੇਸ਼ਨ ਵਰਕਰ ਰਾਜਿੰਦਰ ਰਿੰਪੀ ਤੇ ਸਕੂਲ ਦਾ ਸਮੂਹ ਸਟਾਫ਼ ਵਿਸ਼ੇਸ਼ ਤੌਰ ’ਤੇ ਹਾਜ਼ਰ ਰਿਹਾ। ਸਮਾਗਮ ਦੇ ਅੰਤ ਵਿਚ ਪ੍ਰਿੰਸੀਪਲ ਡਾ.ਨਵਜੀਤ ਕੌਰ ਸਰਾਂ ਨੇ ਸਮੂਹ ਸਟਾਫ਼, ਪਿੰਡ ਵਾਸੀਆਂ, ਮਾਪਿਆਂ, ਐੱਸ.ਐਮ.ਸੀ.ਕਮੇਟੀ, ਪ੍ਰਦੀਪ ਕੁਮਾਰ ਤੇ ਭਾਰਤੀ ਏਅਰਟੈੱਲ ਫਾਊਂਡੇਸ਼ਨ ਦੀ ਟੀਮ ਦਾ ਸਹਿਯੋਗ ਲਈ ਧੰਨਵਾਦ ਕੀਤਾ।
ਪਿਛਲੀ ਖ਼ਬਰ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੀ ਮੀਟਿੰਗ ਅਗਲੀ ਖ਼ਬਰ ਮੈਡਮ ਖ਼ੁਸ਼ਬੂ ਸਾਵਣ ਸੁੱਖਾ ਸਵਨਾ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਵੱਖ-ਵੱਖ ਪਿੰਡਾਂ ’ਚ ਮੀਟਿੰਗਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।