03-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

ਕੋਇਲ ਖੇੜਾ ਵਿਖੇ ਨਸ਼ਾ ਮੁਕਤੀ ਮੁਹਿੰਮ ਤਹਿਤ ਵਿਸ਼ੇਸ਼ ਪ੍ਰੋਗਰਾਮ ਕਰਵਾਇਆ

ਫ਼ਾਜ਼ਿਲਕਾ, 2 ਅਕਤੂਬਰ (ਦਵਿੰਦਰ ਪਾਲ ਸਿੰਘ)-ਨਸ਼ਿਆਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਨੇੜਲੇ ਪਿੰਡ ਕੋਇਲ ਖੇੜਾ ਵਿਖੇ ਇਕ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਗਿਆ। ਪ੍ਰੋਗਰਾਮ ਵਿਚ ਆਮ ਆਦਮੀ ਪਾਰਟੀ ਵਲੋਂ ਨਸ਼ਾ ਵਿਰੋਧੀ ਮੁਹਿੰਮ ਲਈ ਹਲਕਾ ਸਪੀਕਰ ਨਿਯੁਕਤ ਕੀਤੇ ਗਏ ਸੰਦੀਪ ਸਿੰਘ ਭੱਟੀ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।

ਅਜੀਤ ਡੈਸਕ 03-10-2026
ਫ਼ਾਜ਼ਿਲਕਾ, 2 ਅਕਤੂਬਰ (ਦਵਿੰਦਰ ਪਾਲ ਸਿੰਘ)-ਨਸ਼ਿਆਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਨੇੜਲੇ ਪਿੰਡ ਕੋਇਲ ਖੇੜਾ ਵਿਖੇ ਇਕ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਗਿਆ। ਪ੍ਰੋਗਰਾਮ ਵਿਚ ਆਮ ਆਦਮੀ ਪਾਰਟੀ ਵਲੋਂ ਨਸ਼ਾ ਵਿਰੋਧੀ ਮੁਹਿੰਮ ਲਈ ਹਲਕਾ ਸਪੀਕਰ ਨਿਯੁਕਤ ਕੀਤੇ ਗਏ ਸੰਦੀਪ ਸਿੰਘ ਭੱਟੀ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਉਨ੍ਹਾਂ ਲੋਕਾਂ ਨੂੰ ਨਸ਼ਿਆਂ ਦੀ ਭੈੜੀ ਅਲਾਮਤ ਤੋਂ ਦੂਰ ਰਹਿਣ ਤੇ ਨੌਜਵਾਨ ਪੀੜ੍ਹੀ ਨੂੰ ਖੇਡਾਂ ਤੇ ਹੋਰ ਚੰਗੀਆਂ ਗਤੀਵਿਧੀਆਂ ਵੱਲ ਪ੍ਰੇਰਿਤ ਕਰਨ ਦਾ ਸੰਦੇਸ਼ ਦਿੱਤਾ। ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਸੰਦੀਪ ਸਿੰਘ ਭੱਟੀ ਨੇ ਕਿਹਾ ਕਿ ਨਸ਼ਿਆਂ ਵਰਗੀ ਸਮਾਜਿਕ ਬੁਰਾਈ ਨੂੰ ਜੜ੍ਹੋਂ ਖ਼ਤਮ ਕਰਨ ਲਈ ਸਰਕਾਰ ਦੇ ਯਤਨਾਂ ਦੇ ਨਾਲ-ਨਾਲ ਆਮ ਲੋਕਾਂ ਦੀ ਜ਼ਿੰਮੇਵਾਰੀ ਵੀ ਬਹੁਤ ਅਹਿਮ ਹੈ। ਜਦੋਂ ਸਮਾਜ ਦਾ ਹਰ ਨਾਗਰਿਕ ਆਪਣਾ ਫ਼ਰਜ਼ ਸਮਝ ਕੇ ਸਹਿਯੋਗ ਕਰੇਗਾ, ਤਦ ਹੀ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਸੰਭਵ ਹੋ ਸਕਦੀ ਹੈ। ਪ੍ਰੋਗਰਾਮ ਦੌਰਾਨ ਸਰਪੰਚ ਮਾਲਾ ਸਿੰਘ, ਮਾਰਕੀਟ ਕਮੇਟੀ ਦੇ ਚੇਅਰਮੈਨ ਅਮਿਤ ਰਿਣਵਾ, ਚੇਅਰਮੈਨ ਸੁੱਖਾ , ਬਲਾਕ ਸਮਿਤੀ ਮੈਂਬਰ ਮੰਗਲ ਸਿੰਘ ਸਮੇਤ ਪਿੰਡ ਦੇ ਹੋਰ ਪਤਵੰਤੇ ਸੱਜਣ ਤੇ ਵੱਡੀ ਗਿਣਤੀ ’ਚ ਇਲਾਕਾ ਵਾਸੀ ਹਾਜ਼ਰ ਸਨ।
ਪਿਛਲੀ ਖ਼ਬਰ ਮਹਾਤਮਾ ਗਾਂਧੀ ਤੇ ਲਾਲ ਬਹਾਦੁਰ ਸ਼ਾਸਤਰੀ ਦੀ ਜੈਅੰਤੀ ’ਤੇ ਕਾਂਗਰਸੀ ਆਗੂਆਂ ਨੇ ਕੀਤਾ ਨਮਨ ਅਗਲੀ ਖ਼ਬਰ ਮ੍ਰਿਤਕ ਸਰੀਰ ਡਾਕਟਰੀ ਖੋਜਾਂ ਲਈ ਦਾਨ ਕੀਤਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।