04-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-10-2026

ਸ਼ਿਵਾਲਿਕ ਮਾਡਲ ਸੀਨੀਅਰ ਸੈਕੰਡਰੀ ਸਕੂਲ ਮੁੱਦਕੀ ’ਚ ਲਗਾਇਆ ਸਫ਼ਾਈ ਕੈਂਪ

ਮੁੱਦਕੀ, 3 ਅਕਤੂਬਰ (ਭਾਰਤ ਭੂਸ਼ਨ ਅਗਰਵਾਲ)- ਨਗਰ ਪੰਚਾਇਤ ਮੁੱਦਕੀ ਵਲੋਂ ਸ਼ਿਵਾਲਿਕ ਮਾਡਲ ਸੀਨੀਅਰ ਸੈਕੰਡਰੀ ਸਕੂਲ ਵਿਖੇ ਸਵੱਛਤਾ ਹੀ ਸੇਵਾ ਤਹਿਤ ਸਫ਼ਾਈ ਕੀਤੀ ਗਈ। ਇਸ ਦੌਰਾਨ ਹਰਪ੍ਰੀਤ ਸਿੰਘ ਤੇ ਸੁਖਵੀਰ ਕੌਰ ਨੇ ਕਿਹਾ ਕਿ 17 ਅਕਤੂਬਰ ਤੱਕ ‘ਸਭਾਵ ਸਵੱਛਤਾ, ਸੰਸਕਾਰ ਸਵੱਛਤਾ’ ਮੁਹਿੰਮ ਤਹਿਤ ਵੱਖ-ਵੱਖ ਥਾਵਾਂ ’ਤੇ ਜਾ ਕੇ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ।

ਅਜੀਤ ਡੈਸਕ 04-10-2026
ਮੁੱਦਕੀ, 3 ਅਕਤੂਬਰ (ਭਾਰਤ ਭੂਸ਼ਨ ਅਗਰਵਾਲ)- ਨਗਰ ਪੰਚਾਇਤ ਮੁੱਦਕੀ ਵਲੋਂ ਸ਼ਿਵਾਲਿਕ ਮਾਡਲ ਸੀਨੀਅਰ ਸੈਕੰਡਰੀ ਸਕੂਲ ਵਿਖੇ ਸਵੱਛਤਾ ਹੀ ਸੇਵਾ ਤਹਿਤ ਸਫ਼ਾਈ ਕੀਤੀ ਗਈ। ਇਸ ਦੌਰਾਨ ਹਰਪ੍ਰੀਤ ਸਿੰਘ ਤੇ ਸੁਖਵੀਰ ਕੌਰ ਨੇ ਕਿਹਾ ਕਿ 17 ਅਕਤੂਬਰ ਤੱਕ ‘ਸਭਾਵ ਸਵੱਛਤਾ, ਸੰਸਕਾਰ ਸਵੱਛਤਾ’ ਮੁਹਿੰਮ ਤਹਿਤ ਵੱਖ-ਵੱਖ ਥਾਵਾਂ ’ਤੇ ਜਾ ਕੇ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਇਸੇ ਲੜੀ ਦੇ ਚੱਲਦਿਆਂ ਅੱਜ ਸ਼ਿਵਾਲਿਕ ਮਾਡਲ ਸੀਨੀਅਰ ਸੈਕੰਡਰੀ ਸਕੂਲ ਮੁੱਦਕੀ ਵਿਖੇ ਸਵੱਛ ਭਾਰਤ ਦੇ ਅਧੀਨ ਸਫ਼ਾਈ ਕੀਤੀ ਗਈ। ਉਨ੍ਹਾਂ ਵਿਦਿਆਰਥੀਆਂ ਤੇ ਸਟਾਫ਼ ਨੂੰ ਅਪੀਲ ਕੀਤੀ ਕਿ ਉਹ ਆਪਣੇ ਘਰਾਂ ਦੇ ਨਾਲ-ਨਾਲ ਜਨਤਕ ਥਾਵਾਂ ਨੂੰ ਵੀ ਸਾਫ਼ ਰੱਖਣ। ਇਸ ਮੌਕੇ ਡਾ. ਸੁਨੀਤਾ ਅਗਰਵਾਲ, ਪ੍ਰਭਜੋਤ ਕੌਰ, ਰਾਜੂ ਮਾਲੀ, ਅੰਗਰੇਜ਼ ਸਿੰਘ, ਮੰਗਲ ਸਿੰਘ, ਨੀਲੂ ਰਾਮ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਸਰਕਾਰੀ ਰਿਹਾਇਸ਼ਾਂ ਦੀ ਦੁਰਵਰਤੋਂ ਬਾਰੇ ਸਵਾਲ ਉਠਾ ਕੇ ਖਹਿਰਾ ਨੇ ਜਨਤਾ ਦੀ ਆਵਾਜ਼ ਬੁਲੰਦ ਕੀਤੀ- ਗੋਰਾ ਸੰਧੂ ਅਗਲੀ ਖ਼ਬਰ ਕਣਕ ਦੇ ਭਾਅ ’ਚ ਮਾਮੂਲੀ ਵਾਧਾ ਕਰਕੇ ਕੇਂਦਰ ਸਰਕਾਰ ਨੇ ਕਿਸਾਨਾਂ ਨਾਲ ਧੋਖਾ ਕੀਤਾ: ਗੁਰਮੀਤ ਸਿੰਘ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।