07-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2026

ਗੁਰਦੁਆਰਾ ਮਾਈ ਰਾਮ ਦੇਵੀ ਜੀ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਜੋਤੀ ਜੋਤਿ ਪੁਰਬ ਸ਼ਰਧਾ ਨਾਲ ਮਨਾਇਆ

ਫ਼ਿਰੋਜ਼ਪੁਰ, 6 ਅਕਤੂਬਰ (ਸੁਖਵਿੰਦਰ ਸਿੰਘ)–ਗੁਰਦੁਆਰਾ ਮਾਈ ਰਾਮ ਦੇਵੀ ਦੇ ਸਾਹਮਣੇ ਅੰਦਰੂਨ ਦਿੱਲੀ ਗੇਟ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਗੁਰੂ ਕੀਆਂ ਸੰਗਤਾਂ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਜੋਤੀ ਜੋਤ ਪੁਰਬ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਸੰਗਤਾਂ ਨੇ ਵੱਡੀ ਗਿਣਤੀ ਵਿਚ ਹਾਜ਼ਰੀ ਭਰੀ ਅਤੇ ਗੁਰਬਾਣੀ ਕੀਰਤਨ ਦਾ ਆਨੰਦ ਮਾਣਿਆ।

ਅਜੀਤ ਡੈਸਕ 07-10-2026
ਫ਼ਿਰੋਜ਼ਪੁਰ, 6 ਅਕਤੂਬਰ (ਸੁਖਵਿੰਦਰ ਸਿੰਘ)–ਗੁਰਦੁਆਰਾ ਮਾਈ ਰਾਮ ਦੇਵੀ ਦੇ ਸਾਹਮਣੇ ਅੰਦਰੂਨ ਦਿੱਲੀ ਗੇਟ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਗੁਰੂ ਕੀਆਂ ਸੰਗਤਾਂ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਜੋਤੀ ਜੋਤ ਪੁਰਬ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਸੰਗਤਾਂ ਨੇ ਵੱਡੀ ਗਿਣਤੀ ਵਿਚ ਹਾਜ਼ਰੀ ਭਰੀ ਅਤੇ ਗੁਰਬਾਣੀ ਕੀਰਤਨ ਦਾ ਆਨੰਦ ਮਾਣਿਆ। ਇਸ ਸਬੰਧੀ ਸਵ. ਸ਼ਿੰਗਾਰਾ ਸਿੰਘ ਦੇ ਪਰਿਵਾਰ ਅਤੇ ਭਾਈ ਸਾਹਿਬ ਰਣਜੀਤ ਸਿੰਘ ਦੇ ਪਰਿਵਾਰ ਵਲੋਂ ਆਰੰਭੇ ਸ੍ਰੀ ਅਖੰਡ ਪਾਠ ਦੇ ਭੋਗ ਪਾਏ ਗਏ ਉਪਰੰਤ ਭਾਈ ਅਵਤਾਰ ਸਿੰਘ ਫੌਜੀ ਵਲੋਂ ਸ਼ਬਦ ਕੀਰਤਨ, ਆਰਤੀ ਅਤੇ ਆਰਤਾ ਦਾ ਗਾਇਨ ਕੀਤਾ ਗਿਆ ਅਤੇ ਅਰਦਾਸ ਬੇਨਤੀ ਕੀਤੀ ਗਈ। ਇਸ ਤੋਂ ਬਾਅਦ ਸੰਗਤਾਂ ਲਈ ਚਾਹ ਦੇ ਲੰਗਰ ਦੀ ਸੇਵਾ ਕੀਤੀ ਗਈ। ਭਾਈ ਅਸ਼ਪਾਲ ਸਿੰਘ ਦੇ ਜਥੇ ਵਲੋਂ ਕੀਰਤਨ ਅਤੇ ਕਥਾ ਵਿਚਾਰ ਰਾਹੀਂ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਿਆ ਗਿਆ। ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਭਾਈ ਰਣਜੀਤ ਸਿੰਘ ਦੇ ਪਰਿਵਾਰ, ਭਾਈ ਅਸ਼ਪਾਲ ਸਿੰਘ ਅਤੇ ਜਸਮੇਰ ਸਿੰਘ ਦੇ ਨਾਲ ਆਏ ਸਮੂਹ ਮੈਂਬਰਾਂ ਨੂੰ ਗੁਰੂ ਸਾਹਿਬ ਦੀ ਬਖਸ਼ਿਸ਼ ਸਿਰਪਾਓ ਸਾਹਿਬ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਤੋਂ ਇਲਾਵਾ ਨਗਰ ਕੌਂਸਲ ਦੇ ਪ੍ਰਧਾਨ ਅਸ਼ੋਕ ਸਚਦੇਵਾ ਨੂੰ ਵੀ ਸਿਰਪਾਓ ਸਾਹਿਬ ਦੇ ਕੇ ਸਨਮਾਨਿਤ ਕੀਤਾ ਗਿਆ। ਪ੍ਰਧਾਨ ਹਰਜੀਤ ਸਿੰਘ ਨੇ ਸਮਾਗਮ ਵਿਚ ਪਹੁੰਚੀਆਂ ਸੰਗਤਾਂ ਨੂੰ ਜੀ ਆਇਆਂ ਆਖਿਆ। ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਗੁਰੂ ਘਰ ਨਾਲ ਜੁੜ ਕੇ ਸੇਵਾ-ਸਿਮਰਨ ਕਰਦਿਆਂ ਆਪਣਾ ਜੀਵਨ ਸਫਲ ਬਣਾਉਣ। ਇਸ ਮੌਕੇ ਸੀਨੀਅਰ ਮੀਤ ਪ੍ਰਧਾਨ ਹਰਦੀਪ ਸਿੰਘ ਭੱਲਾ, ਮੀਤ ਪ੍ਰਧਾਨ ਪਸ਼ਵਿੰਦਰ ਸਿੰਘ ਪਾਪੜਾਂ ਵਾਲੇ, ਖਜ਼ਾਨਚੀ ਸਰਬਜੀਤ ਸਿੰਘ ਪਾਪੜਾਂ ਵਾਲੇ, ਪੱਪੂ ਸੋਢੀ, ਰਜਨੀਸ਼ ਸੋਢੀ, ਅਜੇ ਮੋਂਗਾ ਬੱਲੀ, ਸੋਨੂੰ ਬਾਵਾ, ਨਰਿੰਦਰ ਪਾਲ ਵਧਵਾ, ਸ਼ੇਰਜਗਜੀਤ ਸਿੰਘ, ਜਗਜੀਤ ਸਿੰਘ ਬਾਵਾ, ਤਜਿੰਦਰ ਸਿੰਘ, ਰਵਿੰਦਰ ਸਿੰਘ, ਨਿਤਿਸ਼ ਕੁਮਾਰ, ਮਾਸਟਰ ਦਵਿੰਦਰ ਸਿੰਘ, ਰਣਜੀਤ ਸਿੰਘ, ਕੁਲਵਿੰਦਰ ਸਿੰਘ, ਜਥੇਦਾਰ ਕੁਲਵੰਤ ਸਿੰਘ, ਬੀਬੀ ਜਸਵੰਤ ਕੌਰ, ਬੀਬੀ ਸੁਨੀਤਾ ਅਰੋੜਾ, ਬੀਬੀ ਨੀਤਾ ਉਪਲ, ਬੀਬੀ ਮਨਜੀਤ ਕੌਰ, ਬੀਬੀ ਗੁਰਮੀਤ ਕੌਰ, ਬੀਬੀ ਹਰਮੀਤ ਕੌਰ, ਬੀਬੀ ਕੁਲਤਾਰ ਕੌਰ, ਬੀਬੀ ਜੋਤੀ ਬਜਾਜ, ਜਸਮੇਰ ਸਿੰਘ ਦਾ ਪਰਿਵਾਰ ਅਤੇ ਹੋਰ ਮੈਂਬਰ ਸਾਹਿਬਾਨ ਹਾਜ਼ਰ ਸਨ।
ਪਿਛਲੀ ਖ਼ਬਰ ਪਟਾਕੇ ਵੇਚਣ ਦੇ ਆਰਜੀ ਲਾਇਸੈਂਸ ਲੈਣ ਦੇ ਚਾਹਵਾਨ 13 ਅਕਤੂਬਰ ਤੱਕ ਦੇ ਸਕਦੇ ਹਨ ਆਪਣੀਆਂ ਦਰਖਾਸਤਾਂ - ਏ.ਡੀ.ਸੀ. ਅਗਲੀ ਖ਼ਬਰ ਰਜਵਾਹੇ ਦੀ ਪੁਲੀ ਹੇਠ ਗਲੀ ਸੜੀ ਲਾਸ਼ ਦੀ ਹੋਈ ਪਹਿਚਾਣ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।