ਵੱਖ-ਵੱਖ ਜਥੇਬੰਦੀਆਂ ਵਲੋਂ ਨਸ਼ਿਆਂ ਖ਼ਿਲਾਫ਼ ਰੋਸ ਮਾਰਚ
ਗੁਰੂਹਰਸਹਾਏ, 7 ਅਕਤੂਬਰ(ਕਪਿਲ ਕੰਧਾਰੀ): ਗੁਰੂਹਰਸਹਾਏ ਵਿਚ ਨਸ਼ਿਆਂ ਦੇ ਮੁੱਦੇ ਨੂੰ ਲੈ ਕੇ ਬੁੱਧਵਾਰ ਨੂੰ ਵੱਖ-ਵੱਖ ਜਥੇਬੰਦੀਆਂ ਅਤੇ ਲੋਕਾਂ ਵਲੋਂ ਰੋਸ ਮਾਰਚ ਕੱਢਿਆ ਗਿਆ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਪੰਜਾਬ ਸਰਕਾਰ ਤੇ ਹਲਕਾ ਵਿਧਾਇਕ ਫੌਜਾ ਸਿੰਘ ਸਰਾਰੀ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਥਾਣੇ ਵਾਲੇ ਚੌਕ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਤੇ ਵਿਧਾਇਕ ਫੌਜਾ ਸਿੰਘ ਸਰਾਰੀ ਦੇ ਪੁਤਲੇ ਫੂਕ ਕੇ ਰੋਸ ਪ੍ਰਗਟ ਕੀਤਾ।
ਅਜੀਤ ਡੈਸਕ
08-10-2026