08-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-10-2026

ਸ਼ਹੀਦ ਭਗਤ ਸਿੰਘ ਕਾਲੋਨੀ ਦੀਆਂ ਟੁੱਟੀਆਂ ਸੜਕਾਂ ਦੀ ਹਾਲਤ ’ਤੇ ਵਸਨੀਕਾਂ ਨੇ ਉਠਾਈ ਆਵਾਜ਼ ਨਗਰ ਕੌਂਸਲ ਪ੍ਰਧਾਨ ਨੂੰ ਸੌਂਪਿਆ ਮੰਗ ਪੱਤਰ

ਫ਼ਿਰੋਜ਼ਪੁਰ, 7 ਅਕਤੂਬਰ (ਕੁਲਬੀਰ ਸਿੰਘ ਸੋਢੀ)- ਸ਼ਹੀਦ ਭਗਤ ਸਿੰਘ ਕਾਲੋਨੀ, ਫ਼ਿਰੋਜ਼ਪੁਰ ਸ਼ਹਿਰ ਦੀਆਂ ਟੁੱਟੀਆਂ ਸੜਕਾਂ ਦੀ ਖਸਤਾ ਹਾਲਤ ਨੂੰ ਲੈ ਕੇ ਸ਼ਹੀਦ ਭਗਤ ਸਿੰਘ ਕਾਲੋਨੀ ਵੈੱਲਫੇਅਰ ਸੋਸਾਇਟੀ ਦੇ ਪ੍ਰਧਾਨ ਗੁਰਹਰਸ਼ਰਨ ਸਿੰਘ ਬਿੱਟਾ ਸੰਧੂ ਦੀ ਅਗਵਾਈ ਵਿਚ ਨਗਰ ਕੌਂਸਲ ਦੇ ਪ੍ਰਧਾਨ ਅਸ਼ੋਕ ਸਚਦੇਵਾ ਅਤੇ ਅਧਿਕਾਰੀਆਂ ਕੋਲ ਮਾਮਲਾ ਉਠਾਉਂਦਿਆਂ ਕਾਲੋਨੀ ਦੀਆਂ ਸੜਕਾਂ ਨੂੰ ਨਵਾਂ ਬਣਾਉਣ ਦੀ ਮੰਗ ਕੀਤੀ ਗਈ ਹੈ। ਸੋਸਾਇਟੀ ਵਲ਼ੋਂ ਦਿੱਤੇ ਮੰਗ ਪੱਤਰ ਵਿਚ ਕਿਹਾ ਗਿਆ ਹੈ ਕਿ ਕਾਲੋਨੀ ਦੀਆਂ ਕਈ ਸੜਕਾਂ ਪਿਛਲੇ ਕਰੀਬ 10 ਸਾਲਾਂ ਤੋਂ ਟੁੱਟੀਆਂ ਹੋਈਆਂ ਹਨ ਤੇ ਇਨ੍ਹਾਂ ਦੀ ਢੁਕਵੀਂ ਮੁਰੰਮਤ ਨਹੀਂ ਕੀਤੀ ਗਈ।

ਨਗਰ ਕੌਂਸਲ ਪ੍ਰਧਾਨ ਅਸ਼ੋਕ ਸਚਦੇਵਾ ਨੂੰ ਮੰਗ ਪੱਤਰ ਦੇਣ ਸਮੇਂ ਸ਼ਹੀਦ ਭਗਤ ਸਿੰਘ ਕਾਲੋਨੀ ਵੈੱਲਫੇਅਰ ਸੁਸਾਇਟੀ ਦੇ ਪ੍ਰਧਾਨ ਤੇ ਮੈਂਬਰ। ਅਜੀਤ ਤਸਵੀਰ 08-10-2026
ਫ਼ਿਰੋਜ਼ਪੁਰ, 7 ਅਕਤੂਬਰ (ਕੁਲਬੀਰ ਸਿੰਘ ਸੋਢੀ)- ਸ਼ਹੀਦ ਭਗਤ ਸਿੰਘ ਕਾਲੋਨੀ, ਫ਼ਿਰੋਜ਼ਪੁਰ ਸ਼ਹਿਰ ਦੀਆਂ ਟੁੱਟੀਆਂ ਸੜਕਾਂ ਦੀ ਖਸਤਾ ਹਾਲਤ ਨੂੰ ਲੈ ਕੇ ਸ਼ਹੀਦ ਭਗਤ ਸਿੰਘ ਕਾਲੋਨੀ ਵੈੱਲਫੇਅਰ ਸੋਸਾਇਟੀ ਦੇ ਪ੍ਰਧਾਨ ਗੁਰਹਰਸ਼ਰਨ ਸਿੰਘ ਬਿੱਟਾ ਸੰਧੂ ਦੀ ਅਗਵਾਈ ਵਿਚ ਨਗਰ ਕੌਂਸਲ ਦੇ ਪ੍ਰਧਾਨ ਅਸ਼ੋਕ ਸਚਦੇਵਾ ਅਤੇ ਅਧਿਕਾਰੀਆਂ ਕੋਲ ਮਾਮਲਾ ਉਠਾਉਂਦਿਆਂ ਕਾਲੋਨੀ ਦੀਆਂ ਸੜਕਾਂ ਨੂੰ ਨਵਾਂ ਬਣਾਉਣ ਦੀ ਮੰਗ ਕੀਤੀ ਗਈ ਹੈ। ਸੋਸਾਇਟੀ ਵਲ਼ੋਂ ਦਿੱਤੇ ਮੰਗ ਪੱਤਰ ਵਿਚ ਕਿਹਾ ਗਿਆ ਹੈ ਕਿ ਕਾਲੋਨੀ ਦੀਆਂ ਕਈ ਸੜਕਾਂ ਪਿਛਲੇ ਕਰੀਬ 10 ਸਾਲਾਂ ਤੋਂ ਟੁੱਟੀਆਂ ਹੋਈਆਂ ਹਨ ਤੇ ਇਨ੍ਹਾਂ ਦੀ ਢੁਕਵੀਂ ਮੁਰੰਮਤ ਨਹੀਂ ਕੀਤੀ ਗਈ। ਪ੍ਰਧਾਨ ਬਿੱਟਾ ਸੰਧੂ ਨੇ ਦੱਸਿਆ ਕਿ ਸੜਕਾਂ ਦੀ ਮਾੜੀ ਹਾਲਤ ਕਾਰਨ ਕਾਲੋਨੀ ਵਾਸੀਆਂ ਨੂੰ ਆਉਣ-ਜਾਣ ਵਿਚ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸੜਕਾਂ ਥਾਂ-ਥਾਂ ਤੋਂ ਟੁੱਟਣ ਕਾਰਨ ਵੱਡੇ-ਵੱਡੇ ਟੋਏ ਪੈ ਚੁੱਕੇ ਹਨ, ਜਦਕਿ ਬਰਸਾਤ ਦੇ ਮੌਸਮ ਦੌਰਾਨ ਇਨ੍ਹਾਂ ਟੋਇਆਂ ਵਿਚ ਪਾਣੀ ਭਰ ਜਾਣ ਨਾਲ ਹਾਲਾਤ ਹੋਰ ਵੀ ਗੰਭੀਰ ਹੋ ਜਾਂਦੇ ਹਨ। ਇਸ ਕਾਰਨ ਦੋਪਹੀਆ ਵਾਹਨ ਚਾਲਕਾਂ, ਬਜ਼ੁਰਗਾਂ ਤੇ ਸਕੂਲੀ ਬੱਚਿਆਂ ਨੂੰ ਵਿਸ਼ੇਸ਼ ਤੌਰ ’ਤੇ ਪ੍ਰੇਸ਼ਾਨੀ ਆ ਰਹੀ ਹੈ। ਸੋਸਾਇਟੀ ਮੈਂਬਰਾਂ ਨੇ ਕਿਹਾ ਕਿ ਟੁੱਟੀਆਂ ਸੜਕਾਂ ਕਾਰਨ ਕਈ ਵਾਰ ਹਾਦਸੇ ਵੀ ਵਾਪਰ ਚੁੱਕੇ ਹਨ। ਉਨ੍ਹਾਂ ਕਿਹਾ ਕਿ ਕਾਲੋਨੀ ਦੀਆਂ ਸੜਕਾਂ ਦੀ ਮੁਰੰਮਤ ਦੀ ਬਜਾਏ ਨਵੀਆਂ ਸੜਕਾਂ ਦਾ ਨਿਰਮਾਣ ਕੀਤਾ ਜਾਣਾ ਚਾਹੀਦਾ ਹੈ ਤਾਂ ਜੋ ਸਮੱਸਿਆ ਦਾ ਪੱਕਾ ਹੱਲ ਹੋ ਸਕੇ। ਸੋਸਾਇਟੀ ਵਲ਼ੋਂ ਨਗਰ ਕੌਂਸਲ ਪ੍ਰਸ਼ਾਸਨ ਨੂੰ ਅਪੀਲ ਕੀਤੀ ਗਈ ਹੈ ਕਿ ਸ਼ਹੀਦ ਭਗਤ ਸਿੰਘ ਕਾਲੋਨੀ ’ਚ ਨਵੀਆਂ ਸੜਕਾਂ ਬਣਾਉਣ ਦਾ ਕੰਮ ਤੁਰੰਤ ਸ਼ੁਰੂ ਕਰਵਾਇਆ ਜਾਵੇ ਤੇ ਲੋਕਾਂ ਨੂੰ ਲੰਬੇ ਸਮੇਂ ਤੋਂ ਚੱਲ ਰਹੀ ਇਸ ਸਮੱਸਿਆ ਤੋਂ ਰਾਹਤ ਦਿਵਾਈ ਜਾਵੇ। ਇਸ ਮੌਕੇ ਸੀਨੀਅਰ ਮੀਤ ਪ੍ਰਧਾਨ ਬੋਹੜ ਸਿੰਘ, ਐੱਮ.ਸੀ. ਪਰਮਿੰਦਰ ਹਾਂਡਾ, ਸਾਬਕਾ ਐੱਮ.ਸੀ. ਸਤਨਾਮ ਸਿੰਘ, ਸੋਸਾਇਟੀ ਦੇ ਅਹੁਦੇਦਾਰ ਚੇਅਰਮੈਨ ਤੀਰਥ ਰਾਮ ਨਾਰੰਗ, ਜਨਰਲ ਸਕੱਤਰ ਅਸ਼ੋਕ ਕੁਮਾਰ ਮਹਿਤਾ, ਅਮਰੀਕ ਸਿੰਘ ਬਰਾੜ ਤੇ ਮੈਂਬਰਾਂ ਵਲ਼ੋਂ ਮੰਗ ਪੱਤਰ ’ਤੇ ਦਸਤਖ਼ਤ ਕਰ ਕੇ ਪ੍ਰਸ਼ਾਸਨ ਤੋਂ ਜਲਦ ਕਾਰਵਾਈ ਦੀ ਮੰਗ ਕੀਤੀ ਗਈ।
ਪਿਛਲੀ ਖ਼ਬਰ ਬਾਬਾ ਫ਼ਰੀਦ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਨੇ ਖੇਡਾਂ ਵਤਨ ਪੰਜਾਬ ਦੀਆਂ ’ਚ ਖੱਟਿਆ ਨਾਮਣਾ ਅਗਲੀ ਖ਼ਬਰ ਪਾਰਲੀਮੈਂਟ ਮੈਂਬਰ ਹਰਸਿਮਰਤ ਕੌਰ ਬਾਦਲ ਵਲੋਂ ਕੱਲ੍ਹ ਜ਼ੀਰਾ ਦਾ ਦੌਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।