08-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-10-2026

ਬਾਬਾ ਫ਼ਰੀਦ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਨੇ ਖੇਡਾਂ ਵਤਨ ਪੰਜਾਬ ਦੀਆਂ ’ਚ ਖੱਟਿਆ ਨਾਮਣਾ

ਕੁੱਲਗੜ੍ਹੀ, 7 ਅਕਤੂਬਰ (ਸੁਖਜਿੰਦਰ ਸਿੰਘ ਸੰਧੂ)- ਪੰਜਾਬ ਸਰਕਾਰ ਵਲੋਂ ਕਰਵਾਈਆਂ ਜਾ ਰਹੀਆਂ ਖੇਡਾਂ ਵਤਨ ਪੰਜਾਬ ਦੀਆਂ ਦੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਵਿਚ ਬਾਬਾ ਫ਼ਰੀਦ ਇੰਟਰਨੈਸ਼ਨਲ ਸਕੂਲ, ਕੁੱਲਗੜ੍ਹੀ ਦੇ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਨਾਮਣਾ ਖੱਟਿਆ ਹੈ। ਸਕੂਲ ਦੀ ਵਾਲੀਬਾਲ ਉਮਰ ਵਰਗ 14 ਸਾਲ ਤੋਂ ਥੱਲੇ ਟੀਮ ਨੇ ਚਾਂਦੀ ਦਾ ਤਗਮਾ (ਦੂਜਾ ਸਥਾਨ) ਹਾਸਲ ਕੀਤਾ।

ਅਜੀਤ ਡੈਸਕ 08-10-2026
ਕੁੱਲਗੜ੍ਹੀ, 7 ਅਕਤੂਬਰ (ਸੁਖਜਿੰਦਰ ਸਿੰਘ ਸੰਧੂ)- ਪੰਜਾਬ ਸਰਕਾਰ ਵਲੋਂ ਕਰਵਾਈਆਂ ਜਾ ਰਹੀਆਂ ਖੇਡਾਂ ਵਤਨ ਪੰਜਾਬ ਦੀਆਂ ਦੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਵਿਚ ਬਾਬਾ ਫ਼ਰੀਦ ਇੰਟਰਨੈਸ਼ਨਲ ਸਕੂਲ, ਕੁੱਲਗੜ੍ਹੀ ਦੇ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਨਾਮਣਾ ਖੱਟਿਆ ਹੈ। ਸਕੂਲ ਦੀ ਵਾਲੀਬਾਲ ਉਮਰ ਵਰਗ 14 ਸਾਲ ਤੋਂ ਥੱਲੇ ਟੀਮ ਨੇ ਚਾਂਦੀ ਦਾ ਤਗਮਾ (ਦੂਜਾ ਸਥਾਨ) ਹਾਸਲ ਕੀਤਾ। ਇਸ ਤੋਂ ਇਲਾਵਾ ਐਥਲੈਟਿਕਸ ਤੇ ਬਾਕਸਿੰਗ ਮੁਕਾਬਲਿਆਂ ਵਿਚ ਵੀ ਖਿਡਾਰੀਆਂ ਨੇ ਵਧੀਆ ਪ੍ਰਦਰਸ਼ਨ ਕੀਤਾ। ਲੰਬੀ ਛਾਲ (ਉਮਰ ਵਰਗ 17 ਸਾਲ ਤੋਂ ਥੱਲੇ) ’ਚ ਵਿਦਿਆਰਥੀ ਸਮੀਰ ਹਾਂਡਾ ਨੇ ਪਹਿਲਾ ਸਥਾਨ ਪ੍ਰਾਪਤ ਕਰਕੇ ਸੋਨੇ ਦਾ ਤਗਮਾ ਜਿੱਤਿਆ। ਦੌੜ ਮੁਕਾਬਲਿਆਂ ਵਿਚ ਸੱਤਵੀਂ ਜਮਾਤ ਦੀ ਵਿਦਿਆਰਥਣ ਅਰਪਨ ਕੌਰ ਨੇ 100 ਮੀਟਰ ਤੇ 600 ਮੀਟਰ ਦੌੜ ’ਚ ਦੂਜਾ ਸਥਾਨ ਪ੍ਰਾਪਤ ਕੀਤਾ। ਬਾਕਸਿੰਗ (ਉਮਰ ਵਰਗ 17 ਸਾਲ ਤੋਂ ਥੱਲੇ) ਵਿਚ 10ਵੀਂ ਜਮਾਤ ਦੇ ਵਿਦਿਆਰਥੀ ਅਭੀਜੋਤ ਸਿੰਘ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ। ਸਕੂਲ ਪ੍ਰਬੰਧਕਾਂ ਨੇ ਦੱਸਿਆ ਕਿ ਵੱਖ-ਵੱਖ ਖੇਡਾਂ ’ਚ ਸਕੂਲ ਦੇ ਲਗਭਗ 6 ਖਿਡਾਰੀ ਪੰਜਾਬ ਪੱਧਰ ਦੇ ਮੁਕਾਬਲਿਆਂ ਲਈ ਚੁਣੇ ਗਏ ਹਨ, ਜੋ ਸਕੂਲ ਲਈ ਬਹੁਤ ਮਾਣ ਵਾਲੀ ਗੱਲ ਹੈ। ਸਕੂਲ ਮੈਨੇਜਮੈਂਟ ਕਮੇਟੀ ਅਤੇ ਪ੍ਰਿੰਸੀਪਲ ਨੇ ਜੇਤੂ ਰਹੇ ਸਾਰੇ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਤੇ ਖੇਡ ਕੋਚਾਂ ਨੂੰ ਇਸ ਵੱਡੀ ਸਫਲਤਾ ’ਤੇ ਵਧਾਈਆਂ ਦਿੱਤੀਆਂ।
ਪਿਛਲੀ ਖ਼ਬਰ ਵਿਧਾਇਕ ਰਜਨੀਸ਼ ਦਹੀਯਾ ਨੇ ਦਾਣਾ ਮੰਡੀ ਫ਼ਿਰੋਜ਼ਪੁਰ ਛਾਉਣੀ ਵਿਖੇ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ ਕਰਵਾਈ ਅਗਲੀ ਖ਼ਬਰ ਸ਼ਹੀਦ ਭਗਤ ਸਿੰਘ ਕਾਲੋਨੀ ਦੀਆਂ ਟੁੱਟੀਆਂ ਸੜਕਾਂ ਦੀ ਹਾਲਤ ’ਤੇ ਵਸਨੀਕਾਂ ਨੇ ਉਠਾਈ ਆਵਾਜ਼ ਨਗਰ ਕੌਂਸਲ ਪ੍ਰਧਾਨ ਨੂੰ ਸੌਂਪਿ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।