09-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-10-2026

ਬਾਬਾ ਬੁੱਢਾ ਸਾਹਿਬ ਜੀ ਦੇ ਜੋੜ ਮੇਲੇ ਨੂੰ ਸਮਰਪਿਤ ਚਾਰ ਰੋਜ਼ਾ ਮੈਡੀਕਲ ਕੈਂਪ ਲਗਾਇਆ

ਫ਼ਿਰੋਜ਼ਪੁਰ, 8 ਅਕਤੂਬਰ (ਕੁਲਬੀਰ ਸਿੰਘ ਸੋਢੀ)-ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਪੰਜਾਬ ਬਲਾਕ ਫ਼ਿਰੋਜ਼ਪੁਰ ਸ਼ਹਿਰੀ ਵਲੋਂ ਧੰਨ-ਧੰਨ ਬਾਬਾ ਬੁੱਢਾ ਸਾਹਿਬ ਜੀ ਦੇ ਜੋੜ ਮੇਲੇ ਨੂੰ ਸਮਰਪਿਤ ਚਾਰ ਰੋਜ਼ਾ ਮੈਡੀਕਲ ਚੈੱਕਅਪ ਕੈਂਪ ਟੀ-ਪੁਆਇੰਟ, ਪਿੰਡ ਖਾਈ ਫੇਮੇ ਕੀ ਵਿਖੇ ਲਗਾਇਆ ਗਿਆ। ਕੈਂਪ ਬਲਾਕ ਪ੍ਰਧਾਨ ਡਾਕਟਰ ਭਜਨ ਸਿੰਘ ਗਿੱਲ ਦੀ ਅਗਵਾਈ ਹੇਠ ਲਗਾਇਆ ਗਿਆ, ਜਿਸ ਵਿਚ ਬਲਾਕ ਦੇ ਕਈ ਸਾਥੀਆਂ ਨੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ।

ਅਜੀਤ ਡੈਸਕ 09-10-2026
ਫ਼ਿਰੋਜ਼ਪੁਰ, 8 ਅਕਤੂਬਰ (ਕੁਲਬੀਰ ਸਿੰਘ ਸੋਢੀ)-ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਪੰਜਾਬ ਬਲਾਕ ਫ਼ਿਰੋਜ਼ਪੁਰ ਸ਼ਹਿਰੀ ਵਲੋਂ ਧੰਨ-ਧੰਨ ਬਾਬਾ ਬੁੱਢਾ ਸਾਹਿਬ ਜੀ ਦੇ ਜੋੜ ਮੇਲੇ ਨੂੰ ਸਮਰਪਿਤ ਚਾਰ ਰੋਜ਼ਾ ਮੈਡੀਕਲ ਚੈੱਕਅਪ ਕੈਂਪ ਟੀ-ਪੁਆਇੰਟ, ਪਿੰਡ ਖਾਈ ਫੇਮੇ ਕੀ ਵਿਖੇ ਲਗਾਇਆ ਗਿਆ। ਕੈਂਪ ਬਲਾਕ ਪ੍ਰਧਾਨ ਡਾਕਟਰ ਭਜਨ ਸਿੰਘ ਗਿੱਲ ਦੀ ਅਗਵਾਈ ਹੇਠ ਲਗਾਇਆ ਗਿਆ, ਜਿਸ ਵਿਚ ਬਲਾਕ ਦੇ ਕਈ ਸਾਥੀਆਂ ਨੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ। ਕੈਂਪ ਦੌਰਾਨ ਤਕਰੀਬਨ 500 ਤੋਂ ਵੱਧ ਮਰੀਜ਼ਾਂ ਦਾ ਮੁਫ਼ਤ ਮੈਡੀਕਲ ਚੈੱਕਅਪ ਕੀਤਾ ਗਿਆ। ਇਸ ਤੋਂ ਇਲਾਵਾ ਰਾਹਗੀਰਾਂ ਨੂੰ ਲੋੜ ਅਨੁਸਾਰ ਮੈਡੀਸਨ ਵੀ ਮੁਹੱਈਆ ਕਰਵਾਈ ਗਈ। ਕੈਂਪ ਦਾ ਮੁੱਖ ਉਦੇਸ਼ ਜੋੜ ਮੇਲੇ ਵਿਚ ਆਉਣ ਵਾਲੀਆਂ ਸੰਗਤਾਂ ਤੇ ਰਾਹਗੀਰਾਂ ਨੂੰ ਮੁੱਢਲੀਆਂ ਸਿਹਤ ਸਹੂਲਤਾਂ ਪ੍ਰਦਾਨ ਕਰਨਾ ਸੀ। ਇਸ ਮੌਕੇ ਵਿਸ਼ੇਸ਼ ਤੌਰ ’ਤੇ ਡਾਕਟਰ ਮਨਜੀਤ ਸਿੰਘ ਪ੍ਰੈੱਸ ਸਕੱਤਰ, ਡਾਕਟਰ ਅੰਮ੍ਰਿਤ ਸਿੰਘ ਜੁਆਇੰਟ ਪ੍ਰੈੱਸ ਸਕੱਤਰ, ਡਾਕਟਰ ਰਣਜੀਤ ਸਿੰਘ ਸਟੇਜ ਸਕੱਤਰ, ਡਾਕਟਰ ਮਲਕੀਤ ਸਿੰਘ ਮੈਂਬਰ, ਡਾਕਟਰ ਹਰਭਜਨ ਸਿੰਘ ਮੈਂਬਰ ਤੇ ਡਾਕਟਰ ਬਲਜੀਤ ਸਿੰਘ ਜੁਆਇੰਟ ਕੈਸ਼ੀਅਰ ਹਾਜ਼ਰ ਡਾਕਟਰ ਝਰਮਲ ਸਿੰਘ ਮਮਦੋਟ ਤੇ ਕੈਂਪ ਦੀਆਂ ਸੇਵਾਵਾਂ ਵਿਚ ਆਪਣਾ ਯੋਗਦਾਨ ਪਾਇਆ। ਪ੍ਰਬੰਧਕ ਕਮੇਟੀ ਦਾ ਬਹੁਤ ਬਹੁਤ ਧੰਨਵਾਦ ਕੀਤਾ ਗਿਆ।
ਪਿਛਲੀ ਖ਼ਬਰ ਗਊ ਸੇਵਾ ਕਮਿਸ਼ਨ ਦੇ ਉਪ ਚੇਅਰਮੈਨ ਕੀਮਤੀ ਭਗਤ ਨੇ ਜ਼ਿਲ੍ਹੇ ਦੇ ਅਧਿਕਾਰੀਆਂ ਤੇ ਗਊਸ਼ਾਲਾਵਾਂ ਦੇ ਪ੍ਰਧਾਨਾਂ ਨਾਲ ਕੀਤੀ ਮੀਟ... ਅਗਲੀ ਖ਼ਬਰ ਪੰਜਾਬ ਪੈਨਸ਼ਨਰਜ਼ ਯੂਨੀਅਨ ਦੀ ਮਹੀਨੇਵਾਰ ਮੀਟਿੰਗ ਹੋਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।