09-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-10-2026

ਲੋਕਾਂ ਤੋਂ ਮੁੱਦੇ ਜਾਣਨ ਲਈ ਸ਼੍ਰੋਮਣੀ ਅਕਾਲੀ ਦਲ ਵਲੋਂ ਡੋਰ-ਟੂ-ਡੋਰ ਮੁਹਿੰਮ ਸ਼ੁਰੂ

ਗੁਰੂਹਰਸਹਾਏ, 8 ਅਕਤੂਬਰ (ਕਪਿਲ ਕੰਧਾਰੀ)-ਸ਼੍ਰੋਮਣੀ ਅਕਾਲੀ ਦਲ ਵਲੋਂ ਪੰਜਾਬ ਬਚਾਓ ਰੈਲੀਆਂ ਤੋਂ ਬਾਅਦ ਹੁਣ ਲੋਕਾਂ ਨਾਲ ਸਿੱਧਾ ਰਾਬਤਾ ਕਾਇਮ ਕਰਨ ਅਤੇ ਉਨ੍ਹਾਂ ਦੇ ਮੁੱਦੇ ਜਾਣਨ ਲਈ ਡੋਰ-ਟੂ-ਡੋਰ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ। ਇਸੇ ਤਹਿਤ ਹਲਕਾ ਗੁਰੂਹਰਸਹਾਏ ਵਿਚ ਪਾਰਟੀ ਦੇ ਹਲਕਾ ਇੰਚਾਰਜ ਵਰਦੇਵ ਸਿੰਘ ਨੋਨੀ ਮਾਨ ਦੀ ਅਗਵਾਈ ਹੇਠ 6 ਅਕਤੂਬਰ ਤੋਂ ਵੱਖ-ਵੱਖ ਪਿੰਡਾਂ ਵਿਚ ਘਰ-ਘਰ ਜਾ ਕੇ ਲੋਕਾਂ ਨਾਲ ਮੁਲਾਕਾਤ ਕੀਤੀ ਜਾ ਰਹੀ ਹੈ।

ਵੱਖ-ਵੱਖ ਪਿੰਡਾਂ ਵਿਚ ਲੋਕਾਂ ਤੋਂ ਰਾਏ ਲੈ ਕੇ ਫਾਰਮ ਭਰਦੇ ਹੋਏ ਹਲਕਾ ਇੰਚਾਰਜ ਵਰਦੇਵ ਸਿੰਘ ਨੋਨੀ ਮਾਨ। ਤਸਵੀਰ : ਕਪਿਲ ਕੰਧਾਰੀ 09-10-2026
ਗੁਰੂਹਰਸਹਾਏ, 8 ਅਕਤੂਬਰ (ਕਪਿਲ ਕੰਧਾਰੀ)-ਸ਼੍ਰੋਮਣੀ ਅਕਾਲੀ ਦਲ ਵਲੋਂ ਪੰਜਾਬ ਬਚਾਓ ਰੈਲੀਆਂ ਤੋਂ ਬਾਅਦ ਹੁਣ ਲੋਕਾਂ ਨਾਲ ਸਿੱਧਾ ਰਾਬਤਾ ਕਾਇਮ ਕਰਨ ਅਤੇ ਉਨ੍ਹਾਂ ਦੇ ਮੁੱਦੇ ਜਾਣਨ ਲਈ ਡੋਰ-ਟੂ-ਡੋਰ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ। ਇਸੇ ਤਹਿਤ ਹਲਕਾ ਗੁਰੂਹਰਸਹਾਏ ਵਿਚ ਪਾਰਟੀ ਦੇ ਹਲਕਾ ਇੰਚਾਰਜ ਵਰਦੇਵ ਸਿੰਘ ਨੋਨੀ ਮਾਨ ਦੀ ਅਗਵਾਈ ਹੇਠ 6 ਅਕਤੂਬਰ ਤੋਂ ਵੱਖ-ਵੱਖ ਪਿੰਡਾਂ ਵਿਚ ਘਰ-ਘਰ ਜਾ ਕੇ ਲੋਕਾਂ ਨਾਲ ਮੁਲਾਕਾਤ ਕੀਤੀ ਜਾ ਰਹੀ ਹੈ। ਇਸ ਮੁਹਿੰਮ ਦਾ ਆਗਾਜ਼ ਪਿੰਡ ਸੋਹਨਗੜ੍ਹ ਰੱਤੇਵਾਲਾ ਤੋਂ ਕੀਤਾ ਗਿਆ ਜਿਸ ਤੋਂ ਬਾਅਦ ਪਿੰਡ ਕੋਹਰ ਸਿੰਘ ਵਾਲਾ, ਮਾੜੇ ਕਲਾਂ ਤੇ ਪਿੰਡ ਮੇਘਾ ਰਾਏ ਉਤਾੜ ਵਿਖੇ ਡੋਰ-ਟੂ-ਡੋਰ ਮੁਹਿੰਮ ਚਲਾਈ ਗਈ। ਇਸ ਦੌਰਾਨ ਵਰਦੇਵ ਸਿੰਘ ਨੋਨੀ ਮਾਨ ਖ਼ੁਦ ਪਾਰਟੀ ਵਰਕਰਾਂ ਸਮੇਤ ਘਰ-ਘਰ ਪਹੁੰਚੇ ਤੇ ਲੋਕਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਅਤੇ ਪੰਜਾਬ ਨਾਲ ਸਬੰਧਿਤ ਅਹਿਮ ਮੁੱਦਿਆਂ ਬਾਰੇ ਜਾਣਕਾਰੀ ਹਾਸਲ ਕੀਤੀ। ਇਸ ਮੌਕੇ ਲੋਕਾਂ ਵਲੋਂ ਆਪੋ-ਆਪਣੀ ਰਾਇ ਅਤੇ ਸਮੱਸਿਆਵਾਂ ਸਬੰਧੀ ਫਾਰਮ ਵੀ ਭਰ ਕੇ ਦਿੱਤੇ ਗਏ। ਉਨ੍ਹਾਂ ਕਿਹਾ ਕਿ ਅਕਾਲੀ ਦਲ ਪੰਜਾਬ ਦੇ ਹਿੱਤਾਂ ਲਈ ਹਮੇਸ਼ਾ ਚਿੰਤਤ ਰਿਹਾ ਹੈ ਅਤੇ ਲੋਕਾਂ ਵਲੋਂ ਦੱਸੇ ਜਾ ਰਹੇ ਮੁੱਦਿਆਂ ਨੂੰ ਇਕੱਠਾ ਕਰਕੇ ਉਨ੍ਹਾਂ ਦੇ ਹੱਲ ਲਈ ਠੋਸ ਰਣਨੀਤੀ ਤਿਆਰ ਕੀਤੀ ਜਾਵੇਗੀ।ਇਸ ਮੌਕੇ ਜਥੇਦਾਰ ਦਰਸ਼ਨ ਸਿੰਘ ਮੋਠਾਂਵਾਲਾ ਐਸ.ਜੀ.ਪੀ.ਸੀ. ਮੈਂਬਰ, ਗੁਰਬਾਜ਼ ਸਿੰਘ ਦੁਸਾਂਝ ਰੱਤੇਵਾਲਾ, ਨਰਦੇਵ ਸਿੰਘ ਬੋਬੀ ਮਾਨ, ਹਰਪਿੰਦਰ ਸਿੰਘ ਮਾਨ, ਕੌਂਸਲਰ ਰਚਿਤ ਸੋਢੀ, ਸਰਕਲ ਪ੍ਰਧਾਨ ਗੁਰਸੇਵਕ ਸਿੰਘ, ਬਲਾਕ ਸੰਮਤੀ ਮੈਂਬਰ ਜਸਵਿੰਦਰ ਸਿੰਘ, ਸੋਨੂੰ ਰੱਤੇਵਾਲਾ, ਐਡਵੋਕੇਟ ਅਰਵਿੰਦਰਜੀਤ ਸਿੰਘ ਮਿੰਟੂ ਗਿੱਲ, ਨਿਸ਼ਾਨ ਸਿੰਘ ਝਾੜੀਵਾਲਾ, ਲਖਵਿੰਦਰ ਸਿੰਘ ਮਹਿਮਾ, ਪ੍ਰੀਤਮ ਸਿੰਘ ਬਾਠ, ਅਮਨਦੀਪ ਸਿੰਘ, ਹਰਵਿੰਦਰ ਸਿੰਘ ਲਾਲਚੀਆਂ, ਕੌਂਸਲਰ ਰਵੀ ਕੰਬੋਜ, ਹੈਪੀ ਭੰਡਾਰੀ, ਗੁਰਵਿੰਦਰ ਸਿੰਘ ਚੁੱਘਾ, ਗੁਰਵਿੰਦਰ ਸਿੰਘ ਗਿੱਲ, ਹੈਪੀ ਬਰਾੜ ਝੰਡੂਵਾਲਾ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਸੀ.ਬੀ.ਆਈ. ਜਾਂਚ ਤੋਂ ਸੱਚਾਈ ਸਾਹਮਣੇ ਆਵੇਗੀ-ਸਰਬਜੀਤ ਸਿੰਘ ਬਾਠ ਅਗਲੀ ਖ਼ਬਰ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਕੀਤੀ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।