ਹੈਰੋਇਨ ਸਮੇਤ ਮੋਟਰਸਾਈਕਲ ਸਵਾਰ ਕਾਬੂ
ਤਲਵੰਡੀ ਭਾਈ, 9 ਅਕਤੂਬਰ (ਰਵਿੰਦਰ ਸਿੰਘ ਬਜਾਜ)-ਥਾਣਾ ਤਲਵੰਡੀ ਭਾਈ ਦੀ ਪੁਲਿਸ ਨੇ ਨਸ਼ਿਆਂ ਖ਼ਿਲਾਫ਼ ਕਾਰਵਾਈ ਕਰਦਿਆਂ ਇਕ ਮੋਟਰਸਾਈਕਲ ਸਵਾਰ ਨੂੰ 151 ਗ੍ਰਾਮ ਹੈਰੋਇਨ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਹੈ। ਇਸ ਸਬੰਧੀ ਸਹਾਇਕ ਥਾਣੇਦਾਰ ਸੁਦੇਸ਼ ਕੁਮਾਰ ਨੇ ਦੱਸਿਆ ਕਿ ਪੁਲਿਸ ਪਾਰਟੀ ਮੇਨ ਚੌਕ ਤਲਵੰਡੀ ਭਾਈ ਵਿਖੇ ਮੌਜੂਦ ਸੀ ਤਾਂ ਮੁਖ਼ਬਰ ਖ਼ਾਸ ਨੇ ਸੂਚਨਾ ਦਿੱਤੀ ਕਿ ਇਕ ਵਿਅਕਤੀ ਕਰਮਿੱਤੀ ਗੇਟ ਨੇੜੇ ਮੋਗਾ-ਫ਼ਿਰੋਜ਼ਪੁਰ ਰੋਡ ਤੋਂ ਕਰਮਿੱਤੀ ਨੂੰ ਜਾਂਦੀ ਲਿੰਕ ਸੜਕ ’ਤੇ ਮੋਟਰਸਾਈਕਲ ਸਮੇਤ ਖੜ੍ਹਾ ਹੈ ਅਤੇ ਹੈਰੋਇਨ ਵੇਚਣ ਲਈ ਗ੍ਰਾਹਕਾਂ ਦੀ ਉਡੀਕ ਕਰ ਰਿਹਾ ਹੈ।
ਅਜੀਤ ਡੈਸਕ
10-10-2026