ਜੱਸਾ ਸਿੰਘ ਰਾਮਗੜ੍ਹੀਆ ਵੈੱਲਫੇਅਰ ਸੁਸਾਇਟੀ ਵਲੋਂ ਸੇਵਾ-ਮੁਕਤ ਸੁਪਰਡੈਂਟ ਗੁਰਸੇਵਕ ਸਿੰਘ ਵਿਲਖੂ ਦਾ ਸਨਮਾਨ
ਫ਼ਿਰੋਜ਼ਪੁਰ, 9 ਅਕਤੂਬਰ (ਗੁਰਿੰਦਰ ਸਿੰਘ)- ਸਮਾਜ ਸੇਵਾ ਦੇ ਕਾਰਜਾਂ ਵਿਚ ਮੋਹਰੀ ਭੂਮਿਕਾ ਨਿਭਾਉਣ ਵਾਲੀ ਜੱਸਾ ਸਿੰਘ ਰਾਮਗੜ੍ਹੀਆ ਵੈੱਲਫੇਅਰ ਸੁਸਾਇਟੀ ਨੰਬਰ 140 ਪੰਜਾਬ ਵਲੋਂ ਪੰਜਾਬ ਵਾਟਰ ਸਪਲਾਈ ਤੇ ਸੀਵਰੇਜ ਬੋਰਡ, ਫ਼ਿਰੋਜ਼ਪੁਰ ਤੋਂ ਸੁਪਰਡੈਂਟ ਦੇ ਅਹੁਦੇ ਤੋਂ ਸ਼ਾਨਦਾਰ ਤੇ ਬੇਦਾਗ਼ ਸੇਵਾਵਾਂ ਨਿਭਾ ਕੇ ਸੇਵਾ-ਮੁਕਤ ਹੋਏ ਗੁਰਸੇਵਕ ਸਿੰਘ ਵਿਲਖੂ ਦੇ ਗ੍ਰਹਿ ਵਿਖੇ ਪਹੁੰਚ ਕੇ ਉਨ੍ਹਾਂ ਨੂੰ ਸਨਮਾਨਿਤ ਕੀਤਾ। ਸੁਸਾਇਟੀ ਦੇ ਸੁਬਾਈ ਚੇਅਰਮੈਨ ਭਗਵਾਨ ਸਿੰਘ ਦੜਿਆਲਾ ਨੇ ਗੁਰਸੇਵਕ ਸਿੰਘ ਵਿਲਖੂ ਵਲੋਂ ਆਪਣੇ ਸਰਕਾਰੀ ਸੇਵਾ ਕਾਲ ਦੌਰਾਨ ਲੋਕਾਂ ਦੇ ਕੰਮਾਂ ਨੂੰ ਤਨਦੇਹੀ, ਇਮਾਨਦਾਰੀ ਤੇ ਸਮਰਪਣ ਭਾਵਨਾ ਨਾਲ ਨਿਭਾਉਣ ਦੀ ਸ਼ਲਾਘਾ ਕੀਤੀ।
ਫ਼ਿਰੋਜ਼ਪੁਰ, 9 ਅਕਤੂਬਰ (ਗੁਰਿੰਦਰ ਸਿੰਘ)- ਸਮਾਜ ਸੇਵਾ ਦੇ ਕਾਰਜਾਂ ਵਿਚ ਮੋਹਰੀ ਭੂਮਿਕਾ ਨਿਭਾਉਣ ਵਾਲੀ ਜੱਸਾ ਸਿੰਘ ਰਾਮਗੜ੍ਹੀਆ ਵੈੱਲਫੇਅਰ ਸੁਸਾਇਟੀ ਨੰਬਰ 140 ਪੰਜਾਬ ਵਲੋਂ ਪੰਜਾਬ ਵਾਟਰ ਸਪਲਾਈ ਤੇ ਸੀਵਰੇਜ ਬੋਰਡ, ਫ਼ਿਰੋਜ਼ਪੁਰ ਤੋਂ ਸੁਪਰਡੈਂਟ ਦੇ ਅਹੁਦੇ ਤੋਂ ਸ਼ਾਨਦਾਰ ਤੇ ਬੇਦਾਗ਼ ਸੇਵਾਵਾਂ ਨਿਭਾ ਕੇ ਸੇਵਾ-ਮੁਕਤ ਹੋਏ ਗੁਰਸੇਵਕ ਸਿੰਘ ਵਿਲਖੂ ਦੇ ਗ੍ਰਹਿ ਵਿਖੇ ਪਹੁੰਚ ਕੇ ਉਨ੍ਹਾਂ ਨੂੰ ਸਨਮਾਨਿਤ ਕੀਤਾ। ਸੁਸਾਇਟੀ ਦੇ ਸੁਬਾਈ ਚੇਅਰਮੈਨ ਭਗਵਾਨ ਸਿੰਘ ਦੜਿਆਲਾ ਨੇ ਗੁਰਸੇਵਕ ਸਿੰਘ ਵਿਲਖੂ ਵਲੋਂ ਆਪਣੇ ਸਰਕਾਰੀ ਸੇਵਾ ਕਾਲ ਦੌਰਾਨ ਲੋਕਾਂ ਦੇ ਕੰਮਾਂ ਨੂੰ ਤਨਦੇਹੀ, ਇਮਾਨਦਾਰੀ ਤੇ ਸਮਰਪਣ ਭਾਵਨਾ ਨਾਲ ਨਿਭਾਉਣ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਸਰਕਾਰੀ ਸੇਵਾ ਦੌਰਾਨ ਲੋਕਾਂ ਦੀਆਂ ਮੁਸ਼ਕਲਾਂ ਨੂੰ ਸਮਝਣਾ ਤੇ ਉਨ੍ਹਾਂ ਦਾ ਸਮੇਂ ਸਿਰ ਹੱਲ ਕਰਨਾ ਇਕ ਜ਼ਿੰਮੇਵਾਰ ਅਧਿਕਾਰੀ ਦੀ ਪਛਾਣ ਹੁੰਦੀ ਹੈ। ਸੁਸਾਇਟੀ ਦੇ ਪੰਜਾਬ ਪ੍ਰਧਾਨ ਹਰਭਜਨ ਸਿੰਘ ਦੜਿਆਲਾ ਨੇ ਗੁਰਸੇਵਕ ਸਿੰਘ ਵਿਲਖੂ ਨੂੰ ਸਿਰੋਪਾਓ ਅਤੇ ਸਨਮਾਨ ਚਿੰਨ੍ਹ ਭੇਟ ਕੀਤਾ। ਸੁਸਾਇਟੀ ਦੇ ਪੰਜਾਬ ਜਨਰਲ ਸਕੱਤਰ ਸੁਖਮਿੰਦਰ ਸਿੰਘ ਜੱਬਲ ਨੇ ਕਿਹਾ ਕਿ ਗੁਰਸੇਵਕ ਸਿੰਘ ਵਿਲਖੂ ਨੇ ਆਪਣੇ ਵਿਭਾਗ ਵਿਚ ਸੇਵਾ ਨਿਭਾਉਂਦਿਆਂ ਆਮ ਲੋਕਾਂ ਦੇ ਕੰਮਾਂ ਨੂੰ ਪਹਿਲ ਦੇ ਆਧਾਰ ’ਤੇ ਨੇਪਰੇ ਚਾੜ੍ਹਨ ਨੂੰ ਤਰਜੀਹ ਦਿੱਤੀ। ਗੁਰਸੇਵਕ ਸਿੰਘ ਵਿਲਖੂ ਨੇ ਸੁਸਾਇਟੀ ਦੇ ਆਗੂਆਂ ਦਾ ਧੰਨਵਾਦ ਕੀਤਾ। ਅਹੁਦੇਦਾਰਾਂ ਤੇ ਪਰਿਵਾਰਕ ਮੈਂਬਰਾਂ ਨੇ ਗੁਰਸੇਵਕ ਸਿੰਘ ਵਿਲਖੂ ਨੂੰ ਸੇਵਾ ਮੁਕਤੀ ਦੀਆਂ ਵਧਾਈਆਂ ਦਿੱਤੀਆਂ। ਇਸ ਮੌਕੇ ਸੁਸਾਇਟੀ ਦੇ ਜ਼ਿਲ੍ਹਾ ਪ੍ਰਧਾਨ ਅੰਗਰੇਜ਼ ਸਿੰਘ ਕਲਸੀ, ਮੀਤ ਪ੍ਰਧਾਨ ਅਵਤਾਰ ਸਿੰਘ ਠੇਠੀ, ਰਾਜਦੀਪ ਸਿੰਘ ਵਸੀਰ ਸਮੇਤ ਸੁਸਾਇਟੀ ਦੇ ਹੋਰ ਅਹੁਦੇਦਾਰ ਤੇ ਰਵੀਇੰਦਰ ਸਿੰਘ ਵਿਲਖੂ, ਮਨਮੀਤ ਸਿੰਘ ਵਿਲਖੂ, ਰਮਨੀਕ ਸਿੰਘ ਵਿਲਖੂ, ਕੁਲਵੰਤ ਕੌਰ ਵਿਲਖੂ ਪਰਿਵਾਰਕ ਮੈਂਬਰ ਵੀ ਹਾਜ਼ਰ ਸਨ।