10-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-10-2026

ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਕਾਂਗਰਸ ਦਾ ਪ੍ਰਦਰਸ਼ਨ, ਡੀ.ਸੀ. ਦਫ਼ਤਰ ਅੱਗੇ ਦਿੱਤਾ ਧਰਨਾ

ਫ਼ਾਜ਼ਿਲਕਾ, 9 ਅਕਤੂਬਰ (ਦਵਿੰਦਰ ਪਾਲ ਸਿੰਘ)-ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਅਤੇ ਕਥਿਤ ਵੋਟ ਚੋਰੀ ਦੇ ਮੁੱਦੇ ਨੂੰ ਲੈ ਕੇ ਜ਼ਿਲ੍ਹਾ ਕਾਂਗਰਸ ਕਮੇਟੀ ਫ਼ਾਜ਼ਿਲਕਾ ਵਲੋਂ ਜ਼ਬਰਦਸਤ ਰੋਸ ਪ੍ਰਦਰਸ਼ਨ ਕੀਤਾ ਗਿਆ। ਘਾਹ ਮੰਡੀ ਤੋਂ ਸ਼ੁਰੂ ਹੋਇਆ ਇਹ ਰੋਸ ਮਾਰਚ ਸ਼ਹਿਰ ਦੇ ਵੱਖ-ਵੱਖ ਮਾਰਗਾਂ ਤੋਂ ਹੁੰਦਾ ਹੋਇਆ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਪਹੁੰਚਿਆ, ਜਿੱਥੇ ਕਾਂਗਰਸੀ ਆਗੂਆਂ ਤੇ ਵਰਕਰਾਂ ਨੇ ਡੀ.

ਫ਼ਾਜ਼ਿਲਕਾ ਵਿਖੇ ਚੋਣ ਕਮਿਸ਼ਨਰ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਡੀ.ਸੀ. ਦਫ਼ਤਰ ਅੱਗੇ ਧਰਨਾ ਦਿੰਦੇ ਹੋਏ ਕਾਂਗਰਸੀ ਆਗੂ। ਅਜੀਤ ਤਸਵੀਰ 10-10-2026
ਫ਼ਾਜ਼ਿਲਕਾ, 9 ਅਕਤੂਬਰ (ਦਵਿੰਦਰ ਪਾਲ ਸਿੰਘ)-ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਅਤੇ ਕਥਿਤ ਵੋਟ ਚੋਰੀ ਦੇ ਮੁੱਦੇ ਨੂੰ ਲੈ ਕੇ ਜ਼ਿਲ੍ਹਾ ਕਾਂਗਰਸ ਕਮੇਟੀ ਫ਼ਾਜ਼ਿਲਕਾ ਵਲੋਂ ਜ਼ਬਰਦਸਤ ਰੋਸ ਪ੍ਰਦਰਸ਼ਨ ਕੀਤਾ ਗਿਆ। ਘਾਹ ਮੰਡੀ ਤੋਂ ਸ਼ੁਰੂ ਹੋਇਆ ਇਹ ਰੋਸ ਮਾਰਚ ਸ਼ਹਿਰ ਦੇ ਵੱਖ-ਵੱਖ ਮਾਰਗਾਂ ਤੋਂ ਹੁੰਦਾ ਹੋਇਆ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਪਹੁੰਚਿਆ, ਜਿੱਥੇ ਕਾਂਗਰਸੀ ਆਗੂਆਂ ਤੇ ਵਰਕਰਾਂ ਨੇ ਡੀ.ਸੀ. ਦਫ਼ਤਰ ਅੱਗੇ ਧਰਨਾ ਦੇ ਕੇ ਕੇਂਦਰ ਸਰਕਾਰ ਅਤੇ ਚੋਣ ਕਮਿਸ਼ਨ ਖ਼ਿਲਾਫ਼ ਜੰਮ ਕੇ ਭੜਾਸ ਕੱਢੀ। ਇਸ ਪ੍ਰਦਰਸ਼ਨ ਵਿਚ ਇੰਡੀਆ ਗੱਠਜੋੜ ਦੀ ਸਹਿਯੋਗੀ ਪਾਰਟੀ ਸੀ.ਪੀ.ਆਈ. ਦੇ ਨੁਮਾਇੰਦਿਆਂ ਤੇ ਵਰਕਰਾਂ ਨੇ ਵੀ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਇਸ ਮੌਕੇ ਸਾਬਕਾ ਮੰਤਰੀ ਹੰਸ ਰਾਜ ਜੋਸਨ, ਸਾਬਕਾ ਵਿਧਾਇਕ ਡਾ. ਮਹਿੰਦਰ ਕੁਮਾਰ ਰਿਣਵਾ, ਸਾਬਕਾ ਵਿਧਾਇਕ ਨੱਥੂ ਰਾਮ, ਰੂਬੀ ਗਿੱਲ, ਰਾਜ ਬਖ਼ਸ਼ ਕੰਬੋਜ, ਬੀਬੀ ਰਾਜਿੰਦਰ ਕੌਰ, ਹੰਸ ਰਾਜ ਗੋਲਡਨ, ਸੁਰਿੰਦਰ ਢੰਡੀਆਂ, ਪਰਮਜੀਤ ਢਾਬਾਂ, ਪਰਮਜੀਤ ਮਹੰਤ, ਨਰੇਸ਼ ਸ਼ਰਮਾ, ਅਸ਼ੋਕ ਕੰਬੋਜ, ਜਸਬੀਰ ਸਿੰਘ ਸੈਣੀ, ਕਵਿਤਾ ਸੋਲੰਕੀ, ਅੰਕੁਜ ਦੀਪ, ਕਾਲਾ ਚਾਵਲਾ, ਅਮਰਜੀਤ ਸਿੰਘ, ਮਿਲਨ ਸਿੰਘ, ਹਰਕੰਵਲ ਸਿੰਘ, ਬਲਬੀਰ ਸਿੰਘ, ਛਿੰਦਰ ਮਹਾਲਮ, ਸੁਮਿਤ ਛਾਬੜਾ, ਤ੍ਰਿਭਵਨ ਰਾਮ, ਪੰਪੀ ਸਲੂਜਾ, ਸੁਭਾਸ਼ ਠਠਈ, ਬੱਬੂ ਕੰਬੋਜ, ਬੰਟੀ ਵਢੇਰਾ, ਗੋਲਡੀ ਬਤਰਾ, ਵਰੁਨ ਪੁਜਾਰਾ, ਅਮਿੱਤ ਦਹੂਜਾ, ਅਮਿੱਤ ਸੇਠੀ, ਭੁਪਿੰਦਰ ਸਿੰਘ, ਸੂਬੇਦਾਰ ਚੰਦ ਸਿੰਘ, ਜੈ ਚੰਦ, ਕੁਲਦੀਪ ਬਰਾੜ ਆਦਿ ਅਹਿਮ ਆਗੂ ਮੌਜੂਦ ਸਨ। ਜ਼ਿਲ੍ਹਾ ਕਾਂਗਰਸ ਪ੍ਰਧਾਨ ਹਰਪ੍ਰੀਤ ਸਿੰਘ ਸਿੱਧੂ ਦੀ ਅਗਵਾਈ ਹੇਠ ਹੋਏ ਇਸ ਪ੍ਰਦਰਸ਼ਨ ਦੌਰਾਨ ਆਗੂਆਂ ਨੇ ਚੋਣ ਪ੍ਰਕਿਰਿਆ ਵਿਚ ਪਾਰਦਰਸ਼ਤਾ, ਵੋਟਰਾਂ ਦੇ ਅਧਿਕਾਰਾਂ ਦੀ ਰਾਖੀ ਤੇ ਵੋਟ ਚੋਰੀ ਦੇ ਦੋਸ਼ਾਂ ਦੀ ਨਿਰਪੱਖ ਜਾਂਚ ਦੀ ਮੰਗ ਕੀਤੀ। ਇਸ ਦੌਰਾਨ ਸਮਰਬੀਰ ਸਿੰਘ ਸਿੱਧੂ ਦੀ ਟੀਮ ਵੀ ਪਿੰਡ ਰਾਮਪੁਰਾ ਤੋਂ ਵੱਡੀ ਗਿਣਤੀ ਵਰਕਰਾਂ ਨਾਲ ਪ੍ਰਦਰਸ਼ਨ ਵਿਚ ਸ਼ਾਮਲ ਹੋਈ। ਜ਼ਿਲ੍ਹਾ ਕਾਂਗਰਸ ਪ੍ਰਧਾਨ ਹਰਪ੍ਰੀਤ ਸਿੰਘ ਸਿੱਧੂ ਨੇ ਕਿਹਾ ਕਿ ਚੋਣ ਪ੍ਰਕਿਰਿਆ ਵਿਚ ਜਨਤਾ ਦਾ ਵਿਸ਼ਵਾਸ ਬਣਾਏ ਰੱਖਣਾ ਲੋਕਤੰਤਰ ਲਈ ਬਹੁਤ ਜ਼ਰੂਰੀ ਹੈ। ਕਥਿਤ ਵੋਟ ਚੋਰੀ ਦੇ ਮੁੱਦੇ ’ਤੇ ਉੱਠ ਰਹੇ ਸਵਾਲਾਂ ਦਾ ਨਿਰਪੱਖ ਜਵਾਬ ਦਿੱਤਾ ਜਾਣਾ ਚਾਹੀਦਾ ਹੈ। ਬਲਾਕ ਕਾਂਗਰਸ ਕਮੇਟੀ ਫ਼ਾਜ਼ਿਲਕਾ ਦੇ ਪ੍ਰਧਾਨ ਐਡਵੋਕੇਟ ਰਿਤੇਸ਼ ਗਗਨੇਜਾ ਨੇ ਕਿਹਾ ਕਿ ਲੋਕਤੰਤਰ ਦੀ ਮਜ਼ਬੂਤੀ ਨਿਰਪੱਖ ਚੋਣਾਂ ’ਤੇ ਨਿਰਭਰ ਕਰਦੀ ਹੈ। ਚੋਣ ਕਮਿਸ਼ਨ ’ਤੇ ਲੋਕਾਂ ਦਾ ਭਰੋਸਾ ਕਾਇਮ ਰੱਖਣ ਲਈ ਉੱਠ ਰਹੇ ਸਵਾਲਾਂ ਦੇ ਠੋਸ ਜਵਾਬ ਮਿਲਣੇ ਚਾਹੀਦੇ ਹਨ।
ਪਿਛਲੀ ਖ਼ਬਰ ਹੈਰੋਇਨ ਸਮੇਤ ਨੌਜਵਾਨ ਗ੍ਰਿਫ਼ਤਾਰ ਅਗਲੀ ਖ਼ਬਰ ਆੜ੍ਹਤੀ ਪਰਮਾਨੰਦ ਵਿਖਾਵਨਾ ਦੀਆਂ ਅੱਖਾਂ ਨਾਲ ਸੰਸਾਰ ਦੇਖਣਗੇ 2 ਨੇਤਰਹੀਣ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।