11-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-10-2026

‘ਆਪ’ ਲੋਕਾਂ ਦੀਆਂ ਉਮੀਦਾਂ ’ਤੇ ਖਰਾ ਉਤਰਨ ’ਚ ਰਹੀ ਨਾਕਾਮ - ਲਾਡੀ ਗਹਿਰੀ

ਫ਼ਿਰੋਜ਼ਪੁਰ, 10 ਅਕਤੂਬਰ (ਸੁਖਵਿੰਦਰ ਸਿੰਘ)- ਦਿਹਾਤੀ ਹਲਕਾ ਫ਼ਿਰੋਜ਼ਪੁਰ ਵਿਚ ਲੰਮੇ ਸਮੇਂ ਤੋਂ ਲੋਕਾਂ ਦੀ ਸੇਵਾ ਕਰਦੇ ਆ ਰਹੇ ਦਿਹਾਤੀ ਤੋਂ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਜਸਮੇਲ ਸਿੰਘ ਲਾਡੀ ਗਹਿਰੀ ਨੇ ਕਿਹਾ ਕਿ ਗਹਿਰੀ ਪਰਿਵਾਰ ਨੇ ਹਮੇਸ਼ਾ ਹੀ ਹਲਕੇ ਦੇ ਲੋਕਾਂ ਦੇ ਦੁੱਖ-ਸੁੱਖ ਵਿਚ ਸਾਥ ਦਿੱਤਾ ਹੈ ਤੇ ਵਿਕਾਸ ਕਾਰਜਾਂ ਨੂੰ ਪਹਿਲ ਦਿੱਤੀ ਹੈ ਜਦਕਿ ਆਮ ਆਦਮੀ ਪਾਰਟੀ ਨੇ ਵਿਕਾਸ ਅਤੇ ਸਿਹਤ ਸਹੂਲਤਾਂ ਦੇ ਵੱਡੇ-ਵੱਡੇ ਵਾਅਦੇ ਕਰਕੇ ਲੋਕਾਂ ਦੀਆਂ ਵੋਟਾਂ ਹਾਸਲ ਕੀਤੀਆਂ ਸਨ ਪਰ ਲੋਕਾਂ ਦੀਆਂ ਉਮੀਦਾਂ ’ਤੇ ‘ਆਪ’ ਸਰਕਾਰ ਖਰੀ ਨਹੀ ਉਤਰ ਸਕੀ। ਫ਼ਿਰੋਜ਼ਪੁਰ ਦਿਹਾਤੀ ਤੋਂ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਜਸਮੇਲ ਸਿੰਘ ਲਾਡੀ ਗਹਿਰੀ ਨੇ ਆਮ ਆਦਮੀ ਪਾਰਟੀ ’ਤੇ ਤੰਜ਼ ਕੱਸਦਿਆਂ ਕਿਹਾ ਕਿ ਹੁਣ ਲੋਕਾਂ ਨੂੰ ਵਾਅਦਿਆਂ ਤੇ ਜ਼ਮੀਨੀ ਹਕੀਕਤ ਵਿਚਲਾ ਫ਼ਰਕ ਸਮਝ ਆਉਣ ਲੱਗ ਪਿਆ ਹੈ।

ਅਜੀਤ ਡੈਸਕ 11-10-2026
ਫ਼ਿਰੋਜ਼ਪੁਰ, 10 ਅਕਤੂਬਰ (ਸੁਖਵਿੰਦਰ ਸਿੰਘ)- ਦਿਹਾਤੀ ਹਲਕਾ ਫ਼ਿਰੋਜ਼ਪੁਰ ਵਿਚ ਲੰਮੇ ਸਮੇਂ ਤੋਂ ਲੋਕਾਂ ਦੀ ਸੇਵਾ ਕਰਦੇ ਆ ਰਹੇ ਦਿਹਾਤੀ ਤੋਂ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਜਸਮੇਲ ਸਿੰਘ ਲਾਡੀ ਗਹਿਰੀ ਨੇ ਕਿਹਾ ਕਿ ਗਹਿਰੀ ਪਰਿਵਾਰ ਨੇ ਹਮੇਸ਼ਾ ਹੀ ਹਲਕੇ ਦੇ ਲੋਕਾਂ ਦੇ ਦੁੱਖ-ਸੁੱਖ ਵਿਚ ਸਾਥ ਦਿੱਤਾ ਹੈ ਤੇ ਵਿਕਾਸ ਕਾਰਜਾਂ ਨੂੰ ਪਹਿਲ ਦਿੱਤੀ ਹੈ ਜਦਕਿ ਆਮ ਆਦਮੀ ਪਾਰਟੀ ਨੇ ਵਿਕਾਸ ਅਤੇ ਸਿਹਤ ਸਹੂਲਤਾਂ ਦੇ ਵੱਡੇ-ਵੱਡੇ ਵਾਅਦੇ ਕਰਕੇ ਲੋਕਾਂ ਦੀਆਂ ਵੋਟਾਂ ਹਾਸਲ ਕੀਤੀਆਂ ਸਨ ਪਰ ਲੋਕਾਂ ਦੀਆਂ ਉਮੀਦਾਂ ’ਤੇ ‘ਆਪ’ ਸਰਕਾਰ ਖਰੀ ਨਹੀ ਉਤਰ ਸਕੀ। ਫ਼ਿਰੋਜ਼ਪੁਰ ਦਿਹਾਤੀ ਤੋਂ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਜਸਮੇਲ ਸਿੰਘ ਲਾਡੀ ਗਹਿਰੀ ਨੇ ਆਮ ਆਦਮੀ ਪਾਰਟੀ ’ਤੇ ਤੰਜ਼ ਕੱਸਦਿਆਂ ਕਿਹਾ ਕਿ ਹੁਣ ਲੋਕਾਂ ਨੂੰ ਵਾਅਦਿਆਂ ਤੇ ਜ਼ਮੀਨੀ ਹਕੀਕਤ ਵਿਚਲਾ ਫ਼ਰਕ ਸਮਝ ਆਉਣ ਲੱਗ ਪਿਆ ਹੈ। ਲਾਡੀ ਗਹਿਰੀ ਨੇ ਕਿਹਾ ਕਿ ਉਨ੍ਹਾਂ ਲਈ ਰਾਜਨੀਤੀ ਸਿਰਫ਼ ਚੋਣਾਂ ਤੱਕ ਸੀਮਤ ਨਹੀਂ, ਸਗੋਂ ਲੋਕਾਂ ਦੀ ਸੇਵਾ ਕਰਨਾ ਉਨ੍ਹਾਂ ਦੀ ਮੁੱਖ ਤਰਜੀਹ ਹੈ। ਉਹ ਲੰਮੇ ਸਮੇਂ ਤੋਂ ਦਿਨ-ਰਾਤ ਹਲਕੇ ਦੇ ਲੋਕਾਂ ਨਾਲ ਖੜ੍ਹਦੇ ਆਏ ਹਨ ਤੇ ਅੱਗੇ ਵੀ ਇਸੇ ਜਜ਼ਬੇ ਨਾਲ ਲੋਕਾਂ ਦੀ ਸੇਵਾ ਕਰਦੇ ਰਹਿਣਗੇ। ਉਨ੍ਹਾਂ ਕਿਹਾ ਕਿ ਦਿਹਾਤੀ ਹਲਕੇ ਦੇ ਜਿਹੜੇ ਵੀ ਕੰਮ ਅਧੂਰੇ ਪਏ ਹਨ, ਉਨ੍ਹਾਂ ਨੂੰ ਪਹਿਲ ਦੇ ਆਧਾਰ ’ਤੇ ਨੇਪਰੇ ਚਾੜ੍ਹਨ ਲਈ ਯਤਨ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ 2027 ਦੀਆਂ ਚੋਣਾਂ ਨੂੰ ਲੈ ਕੇ ਲੋਕਾਂ ਨਾਲ ਉਨ੍ਹਾਂ ਦਾ ਰਿਸ਼ਤਾ ਹੋਰ ਮਜ਼ਬੂਤ ਹੋਵੇਗਾ।
ਪਿਛਲੀ ਖ਼ਬਰ ‘ ਮੇਰਾ ਘਰ ਮੇਰੇ ਨਾਮ’ ਯੋਜਨਾ ਤਹਿਤ ਪਿੰਡ ਬੱਧਨੀ ਗੁਲਾਬ ਸਿੰਘ ਦੇ ਵਸਨੀਕਾਂ ਨੂੰ ਮਾਲਕੀ ਹੱਕ ਦੇ ਸਰਟੀਫਿਕੇਟ ਵੰਡੇ ਅਗਲੀ ਖ਼ਬਰ ਨਤੀਜਾ ਸ਼ਾਨਦਾਰ ਰਿਹਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।