ਫ਼ਾਜ਼ਿਲਕਾ ਜ਼ਿਲ੍ਹੇ ਦੇ ਵੱਖ-ਵੱਖ ਥਾਣਿਆਂ ’ਚ 9 ਮੁਕੱਦਮੇ ਦਰਜ
ਲਾਪਰਵਾਹੀ ਨਾਲ ਗੱਡੀ ਚਲਾ ਕੇ ਟੱਕਰ ਮਾਰਨ ’ਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ
ਫ਼ਾਜ਼ਿਲਕਾ, 11 ਅਕਤੂਬਰ (ਦਵਿੰਦਰ ਪਾਲ ਸਿੰਘ)- ਥਾਣਾ ਸਦਰ ਜਲਾਲਾਬਾਦ ਪੁਲਿਸ ਨੇ ਲਾਪਰਵਾਹੀ ਨਾਲ ਗੱਡੀ ਚਲਾ ਕੇ ਮੋਟਰਸਾਈਕਲ ਨੂੰ ਟੱਕਰ ਮਾਰਨ ’ਤੇ ਇਕ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਹੈੱਡ ਕਾਂਸਟੇਬਲ ਸਚਿਨ ਵਰਮਾ ਨੇ ਦੱਸਿਆ ਕਿ ਉਨ੍ਹਾਂ ਨੂੰ ਕੁਲਦੀਪ ਸਿੰਘ ਪੁੱਤਰ ਬ੍ਰਿਜ ਲਾਲ ਵਾਸੀ ਪਿੰਡ ਚੱਕ ਘੁਬਾਇਆ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਹ ਤੇ ਉਸ ਦਾ ਭਰਾ ਸੰਦੀਪ ਸਿੰਘ ਆਪਣੇ ਮੋਟਰਸਾਈਕਲਾਂ ’ਤੇ ਪਿੰਡ ਲਮੋਚੜ ਕਲਾਂ ਤੋਂ ਵਾਪਸ ਘੁਬਾਇਆ ਵੱਲ ਆ ਰਹੇ ਸਨ।
ਫ਼ਾਜ਼ਿਲਕਾ, 11 ਅਕਤੂਬਰ (ਦਵਿੰਦਰ ਪਾਲ ਸਿੰਘ)- ਥਾਣਾ ਸਦਰ ਜਲਾਲਾਬਾਦ ਪੁਲਿਸ ਨੇ ਲਾਪਰਵਾਹੀ ਨਾਲ ਗੱਡੀ ਚਲਾ ਕੇ ਮੋਟਰਸਾਈਕਲ ਨੂੰ ਟੱਕਰ ਮਾਰਨ ’ਤੇ ਇਕ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਹੈੱਡ ਕਾਂਸਟੇਬਲ ਸਚਿਨ ਵਰਮਾ ਨੇ ਦੱਸਿਆ ਕਿ ਉਨ੍ਹਾਂ ਨੂੰ ਕੁਲਦੀਪ ਸਿੰਘ ਪੁੱਤਰ ਬ੍ਰਿਜ ਲਾਲ ਵਾਸੀ ਪਿੰਡ ਚੱਕ ਘੁਬਾਇਆ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਹ ਤੇ ਉਸ ਦਾ ਭਰਾ ਸੰਦੀਪ ਸਿੰਘ ਆਪਣੇ ਮੋਟਰਸਾਈਕਲਾਂ ’ਤੇ ਪਿੰਡ ਲਮੋਚੜ ਕਲਾਂ ਤੋਂ ਵਾਪਸ ਘੁਬਾਇਆ ਵੱਲ ਆ ਰਹੇ ਸਨ। ਜਦੋਂ ਉਹ ਪੁਲ ਨਹਿਰ ਮੌਜ਼ੇ ਵਾਲਾ ਤੋਂ ਥੋੜ੍ਹਾ ਅੱਗੇ ਰਾਧਾ ਸੁਆਮੀ ਸਤਸੰਗ ਘਰ ਕੋਲ ਪਹੁੰਚੇ ਤਾਂ ਸਾਹਮਣੇ ਤੋਂ ਘੁਬਾਇਆ ਦੀ ਤਰਫ਼ੋਂ ਆ ਰਹੀ ਇਕ ਤੇਜ਼ ਰਫ਼ਤਾਰ ਕਾਰ ਨੇ ਰੌਂਗ ਸਾਈਡ ਆ ਕੇ ਉਸ ਦੇ ਭਰਾ ਦੇ ਮੋਟਰਸਾਈਕਲ ਵਿਚ ਟੱਕਰ ਮਾਰ ਦਿੱਤੀ। ਇਸ ਹਾਦਸੇ ਵਿਚ ਸੱਟਾਂ ਲੱਗਣ ਕਾਰਨ ਇਲਾਜ ਦੌਰਾਨ ਉਸ ਦੇ ਭਰਾ ਦੀ ਮੌਤ ਹੋ ਗਈ। ਪੁਲਿਸ ਵਲੋਂ ਕਾਰ ਚਾਲਕ ਸੁਖਦੇਵ ਸਿੰਘ ਪੁੱਤਰ ਬਲਵੀਰ ਸਿੰਘ ਵਾਸੀ ਪਿੰਡ ਹੁਜਰਾ, ਸਿਧਵਾਂ ਬੇਟ, ਲੁਧਿਆਣਾ ਦਿਹਾਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ। ਹੈਰੋਇਨ ਸਮੇਤ 2 ਕਾਬੂ ਫ਼ਾਜ਼ਿਲਕਾ- ਥਾਣਾ ਸਦਰ ਜਲਾਲਾਬਾਦ ਪੁਲਿਸ ਨੇ ਹੈਰੋਇਨ ਸਮੇਤ 2 ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਜਗਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਗਸ਼ਤ ਦੌਰਾਨ ਨਹਿਰ ਪਟੜੀ ਸੁਖੇਰਾ ਬੋਦਲਾ ਤੋਂ ਲੱਧੂ ਵਾਲਾ ਹਿਠਾੜ (ਮੋਰਚਾ ਬੀ.ਐੱਸ.ਐਫ) ਕੋਲ ਪੁੱਜੀ ਤਾਂ ਸਾਹਮਣੇ ਤੋਂ ਦੋ ਵਿਅਕਤੀ ਆਉਂਦੇ ਦਿਖਾਈ ਦਿੱਤੇ। ਪੁਲਿਸ ਨੇ ਉਨ੍ਹਾਂ ਨੂੰ ਕਾਬੂ ਕਰਕੇ ਨਾਮ ਪਤਾ ਪੁੱਛਿਆ ਤਾਂ ਉਨ੍ਹਾਂ ਨੇ ਆਪਣਾ ਨਾਮ ਗੁਰਜੰਟ ਸਿੰਘ ਉਰਫ਼ ਕੱਦੂ ਪੁੱਤਰ ਸੁੱਚਾ ਸਿੰਘ ਅਤੇ ਹਰਜਿੰਦਰ ਸਿੰਘ ਉਰਫ਼ ਅਜੇ ਪੁੱਤਰ ਪ੍ਰੀਤਮ ਸਿੰਘ ਵਾਸੀ ਸੁਖੇਰਾ ਬੋਦਲਾ ਦੱਸਿਆ। ਉਨ੍ਹਾਂ ਦੇ ਕਬਜ਼ੇ ਵਿਚੋਂ 2 ਗਰਾਮ ਹੈਰੋਇਨ ਬਰਾਮਦ ਹੋਈ। ਜਿਸ ਤੋਂ ਬਾਅਦ ਪੁਲਿਸ ਨੇ ਉਕਤ ਦੋਵੇਂ ਜਣਿਆ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਹੈਰੋਇਨ ਸਮੇਤ ਇਕ ਕਾਬੂ ਫ਼ਾਜ਼ਿਲਕਾ- ਥਾਣਾ ਵੈਰੋਕੇ ਪੁਲਿਸ ਨੇ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਰਣਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਗਸ਼ਤ ਦੌਰਾਨ ਸੇਮ-ਨਾਲ਼ਾ ਬਾਹਮਣੀ ਵਾਲਾ ਕੋਲ ਮੌਜੂਦ ਸੀ ਤਾਂ ਇਕ ਵਿਅਕਤੀ ਪੁਲਿਸ ਪਾਰਟੀ ਦੀ ਗੱਡੀ ਵੇਖ ਕੇ ਲਿਫ਼ਾਫ਼ਾ ਸਾਈਡ ’ਤੇ ਸੁੱਟ ਕੇ ਮਿੱਟੀ ਦੀ ਆੜ ਲੈ ਕੇ ਲੁਕਣ ਲੱਗਿਆ। ਪੁਲਿਸ ਵਲੋਂ ਉਸ ਨੂੰ ਕਾਬੂ ਕਰਕੇ ਨਾਮ ਪਤਾ ਪੁੱਛਿਆ ਗਿਆ ਤਾਂ ਉਸ ਨੇ ਆਪਣਾ ਨਾਮ ਬਲਵਿੰਦਰ ਸਿੰਘ ਉਰਫ਼ ਬਿੱਟੂ ਪੁੱਤਰ ਹੰਸਾ ਸਿੰਘ ਵਾਸੀ ਮਹਾਲਮ ਦੱਸਿਆ। ਉਸ ਕੋਲੋਂ 1 ਗਰਾਮ ਹੈਰੋਇਨ ਬਰਾਮਦ ਹੋਣ ’ਤੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ। ਹੈਰੋਇਨ ਸਮੇਤ ਇਕ ਔਰਤ ਕਾਬੂ ਫ਼ਾਜ਼ਿਲਕਾ- ਥਾਣਾ ਸਿਟੀ ਜਲਾਲਾਬਾਦ ਪੁਲਿਸ ਨੇ ਹੈਰੋਇਨ ਸਮੇਤ ਇਕ ਔਰਤ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਐੱਸ.ਆਈ. ਸ਼ਮੀਨਾ ਕੰਬੋਜ ਨੇ ਦੱਸਿਆ ਕਿ ਪੁਲਿਸ ਪਾਰਟੀ ਗਸ਼ਤ ਦੌਰਾਨ ਗੋਬਿੰਦ ਨਗਰੀ ਜਲਾਲਾਬਾਦ ਦੇ ਸਾਹਮਣੇ ਪਏ ਖ਼ਾਲੀ ਪਲਾਟਾਂ ਕੋਲ ਮੌਜੂਦ ਸੀ ਤਾਂ ਨਾਨਕੋ ਬਾਈ ਪਤਨੀ ਚੰਨਾ ਸਿੰਘ ਵਾਸੀ ਪਿੰਡ ਟਿਵਾਣਾ ਕਲਾਂ ਹੱਥ ਵਿਚ ਕਾਲੇ ਰੰਗ ਦਾ ਮੋਮੀ ਲਿਫ਼ਾਫ਼ਾ ਫੜੀ ਦਿਖਾਈ ਦਿੱਤੀ। ਉਹ ਪੁਲਿਸ ਪਾਰਟੀ ਨੂੰ ਦੇਖ ਕੇ ਲਿਫ਼ਾਫ਼ਾ ਸੁੱਟ ਕੇ ਖਿਸਕਣ ਲੱਗੀ। ਪੁਲਿਸ ਨੇ ਉਸ ਨੂੰ ਕਾਬੂ ਕੀਤਾ ਅਤੇ ਲਿਫ਼ਾਫ਼ੇ ਦੀ ਚੈਕਿੰਗ ਕਰਨ ’ਤੇ 2 ਗਰਾਮ ਹੈਰੋਇਨ ਬਰਾਮਦ ਹੋਈ। ਜਿਸ ਤੋਂ ਬਾਅਦ ਪੁਲਿਸ ਨੇ ਉਕਤ ਔਰਤ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਹੈਰੋਇਨ ਸਮੇਤ 2 ਕਾਬੂ ਫਾਜ਼ਿਲਕਾ- ਥਾਣਾ ਸਦਰ ਫ਼ਾਜ਼ਿਲਕਾ ਪੁਲਿਸ ਨੇ ਹੈਰੋਇਨ ਸਮੇਤ 2 ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਸੁਭਾਸ਼ ਚੰਦਰ ਨੇ ਦੱਸਿਆ ਕਿ ਪੁਲਿਸ ਪਾਰਟੀ ਗਸ਼ਤ ਦੌਰਾਨ ਪਿੰਡ ਰਾਣਾ ਸਮਾਂ ਕੋਲ ਮੌਜੂਦ ਸੀ ਤਾਂ ਦੋ ਨੌਜਵਾਨ ਡਿੱਕ ਡੋਲੇ ਖਾਂਦੇ ਦਿਖਾਈ ਦਿੱਤੇ, ਜਿਨ੍ਹਾਂ ਨੇ ਪੁਲਿਸ ਪਾਰਟੀ ਨੂੰ ਦੇਖ ਕੇ ਘਬਰਾ ਕੇ ਹੱਥ ਵਿਚ ਫੜਿਆ ਮੋਮੀ ਲਿਫ਼ਾਫ਼ਾ ਸੜਕ ਕਿਨਾਰੇ ਸੁੱਟ ਦਿੱਤਾ। ਪੁਲਿਸ ਵਲੋਂ ਸ਼ੱਕ ਦੇ ਆਧਾਰ ’ਤੇ ਕਾਬੂ ਕਰਕੇ ਪੁੱਛਗਿੱਛ ਕੀਤੀ ਗਈ ਤਾਂ ਉਨ੍ਹਾਂ ਨੇ ਆਪਣਾ ਨਾਮ ਸਾਜਨ ਸਿੰਘ ਪੁੱਤਰ ਹਰਬੰਸ ਸਿੰਘ ਵਾਸੀ ਵਿਸਾਖੇ ਵਾਲਾ ਖੂਹ ਅਤੇ ਗੁਰਬਿੰਦਰ ਸਿੰਘ ਪੁੱਤਰ ਸਤਨਾਮ ਸਿੰਘ ਵਾਸੀ ਮਿਆਨੀ ਬਸਤੀ ਦੱਸਿਆ। ਤਲਾਸ਼ੀ ਲੈਣ ’ ਤੇ ਉਨ੍ਹਾਂ ਕੋਲੋਂ 2 ਗਰਾਮ ਹੈਰੋਇਨ ਬਰਾਮਦ ਹੋਈ। ਜਿਸ ਤੋਂ ਬਾਅਦ ਪੁਲਿਸ ਨੇ ਉਕਤ ਦੋਵੇਂ ਜਣਿਆ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ। ਹੈਰੋਇਨ ਸਮੇਤ 2 ਕਾਬੂ ਫਾਜ਼ਿਲਕਾ- ਥਾਣਾ ਸਦਰ ਫ਼ਾਜ਼ਿਲਕਾ ਪੁਲਿਸ ਨੇ ਹੈਰੋਇਨ ਸਮੇਤ 2 ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਰਮੇਸ਼ ਕੁਮਾਰ ਨੇ ਦੱਸਿਆ ਕਿ ਪੁਲਿਸ ਪਾਰਟੀ ਗਸ਼ਤ ਦੌਰਾਨ ਪਿੰਡ ਫ਼ਤਿਹਗੜ੍ਹ (ਢਾਣੀ ਸਰਦਾਰਾ ਪਟੜੀ ਚੰਦਭਾਨ ਡਰੇਨ) ਕੋਲ ਮੌਜੂਦ ਸੀ ਤਾਂ ਦੋ ਨੌਜਵਾਨ ਪੁਲਿਸ ਨੂੰ ਦੇਖ ਕੇ ਮੌਕੇ ਤੋਂ ਖਿਸਕਣ ਲੱਗੇ। ਪੁਲਿਸ ਨੇ ਸਾਥੀ ਕਰਮਚਾਰੀਆਂ ਦੀ ਮਦਦ ਨਾਲ ਕਾਬੂ ਕਰਕੇ ਨਾਮ ਪਤਾ ਪੁੱਛਿਆ ਤਾਂ ਉਨ੍ਹਾਂ ਨੇ ਆਪਣਾ ਨਾਮ ਰਿੰਕੂ ਕਟਵਾਲ ਪੁੱਤਰ ਬਲਜੀਤ ਸਿੰਘ ਤੇ ਰਕੇਸ਼ ਸਿੰਘ ਪੁੱਤਰ ਮੱਖਣ ਸਿੰਘ ਵਾਸੀ ਪਿੰਡ ਅਮਰਪੁਰਾ ਦੱਸਿਆ। ਸ਼ੱਕ ਦੇ ਆਧਾਰ ’ਤੇ ਚੈਕਿੰਗ ਕਰਨ ’ਤੇ ਉਨ੍ਹਾਂ ਕੋਲੋਂ 2 ਗਰਾਮ ਹੈਰੋਇਨ ਬਰਾਮਦ ਹੋਈ। ਜਿਸ ਤੋਂ ਬਾਅਦ ਪੁਲਿਸ ਨੇ ਉਕਤ ਦੋਵੇਂ ਜਣਿਆ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਨਸ਼ੀਲੀਆਂ ਗੋਲੀਆਂ ਸਮੇਤ 3 ਕਾਬੂ ਫਾਜ਼ਿਲਕਾ- ਥਾਣਾ ਸਿਟੀ ਫ਼ਾਜ਼ਿਲਕਾ ਪੁਲਿਸ ਨੇ ਨਸ਼ੀਲੀਆਂ ਗੋਲੀਆਂ ਸਮੇਤ 3 ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਐੱਸ.ਆਈ ਸੁਖਮੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਗਸ਼ਤ ਦੌਰਾਨ ਪਾਣੀ ਵਾਲੀ ਡਿੱਗੀ ਪਾਸ ਅੰਨ੍ਹੀ ਦਿੱਲੀ ਫ਼ਾਜ਼ਿਲਕਾ ਕੋਲ ਮੌਜੂਦ ਸੀ ਤਾਂ ਉੱਥੇ ਖੜ੍ਹੇ 3 ਵਿਅਕਤੀਆਂ ਅਸ਼ੋਕ ਕੁਮਾਰ ਉਰਫ਼ ਅਸ਼ੋਕੀ ਪੁੱਤਰ ਬਲਵੰਤ ਮਸੀਹ ਵਾਸੀ ਓਡਾ ਵਾਲੀ ਬਸਤੀ, ਅਮਿੱਤ ਖੰਨਾ ਉਰਫ਼ ਮੀਤੂ ਵਾਸੀ ਬਤਰੇ ਵਾਲੀ ਗਲੀ ਠਾਕਰ ਆਬਾਦੀ ਫ਼ਾਜ਼ਿਲਕਾ ਅਤੇ ਸ਼ਿੰਦਾ ਪੁੱਤਰ ਬਾਲਾ ਰਾਮ ਵਾਸੀ ਰਾਧਾ ਸੁਆਮੀ ਕਾਲੋਨੀ ਫ਼ਾਜ਼ਿਲਕਾ ਨੂੰ ਕਾਬੂ ਕੀਤਾ। ਚੈਕਿੰਗ ਦੌਰਾਨ ਉਨ੍ਹਾਂ ਕੋਲੋਂ 5 ਪੱਤੇ ਨਸ਼ੀਲੀਆਂ ਗੋਲੀਆਂ (ਕੁੱਲ 50 ਨਸ਼ੀਲੀਆਂ ਗੋਲੀਆਂ) ਬਰਾਮਦ ਹੋਈਆਂ ਜਿਸ ਤੋਂ ਬਾਅਦ ਪੁਲਿਸ ਨੇ ਉਕਤ ਤਿੰਨੋਂ ਜਣਿਆ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਹੈਰੋਇਨ ਸਮੇਤ ਇਕ ਕਾਬੂ ਫ਼ਾਜ਼ਿਲਕਾ– ਥਾਣਾ ਵੈਰੋਕੇ ਪੁਲਿਸ ਨੇ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਅਭਿਸ਼ੇਕ ਸ਼ਰਮਾ ਨੇ ਦੱਸਿਆ ਕਿ ਪੁਲਿਸ ਪਾਰਟੀ ਗਸ਼ਤ ਦੌਰਾਨ ਸੇਮ-ਨਾਲ਼ਾ ਪੁਲ ਕਾਠਗੜ੍ਹ ਕੋਲ ਮੌਜੂਦ ਸੀ ਤਾਂ ਇਕ ਵਿਅਕਤੀ ਪੁਲਿਸ ਪਾਰਟੀ ਦੀ ਗੱਡੀ ਵੇਖ ਕੇ ਲਿਫ਼ਾਫ਼ਾ ਸੜਕ ਕਿਨਾਰੇ ਸੁੱਟ ਕੇ ਖਿਸਕਣ ਲੱਗਿਆ । ਪੁਲਿਸ ਵਲੋਂ ਉਸ ਨੂੰ ਕਾਬੂ ਕਰਕੇ ਨਾਮ ਪਤਾ ਪੁੱਛਿਆ ਗਿਆ ਤਾਂ ਉਸ ਨੇ ਆਪਣਾ ਨਾਮ ਲੇਖਮ ਸਿੰਘ ਪੁੱਤਰ ਗੁਰਜੰਟ ਸਿੰਘ ਵਾਸੀ ਪਿੰਡ ਮੀਨੀਆਂ ਵਾਲੀ ਦੱਸਿਆ। ਉਸ ਕੋਲੋਂ 1 ਗਰਾਮ ਹੈਰੋਇਨ ਬਰਾਮਦ ਹੋਣ ’ਤੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ। ਨਸ਼ੀਲੀਆਂ ਗੋਲੀਆਂ ਸਮੇਤ ਇਕ ਕਾਬੂ ਫ਼ਾਜ਼ਿਲਕਾ - ਥਾਣਾ ਅਰਨੀਵਾਲਾ ਪੁਲਿਸ ਨੇ ਨਸ਼ੀਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਰਮਨਦੀਪ ਕੁਮਾਰ ਨੇ ਦੱਸਿਆ ਕਿ ਪੁਲਿਸ ਪਾਰਟੀ ਗਸ਼ਤ ਦੌਰਾਨ ਅਰਨੀਵਾਲਾ ਕੋਲ ਮੌਜੂਦ ਸੀ ਤਾਂ ਇਕ ਨੌਜਵਾਨ ਪੈਦਲ ਆਉਂਦਾ ਦਿਖਾਈ ਦਿੱਤਾ। ਉਸ ਨੂੰ ਕਾਬੂ ਕਰਕੇ ਨਾਮ ਪਤਾ ਪੁੱਛਿਆ ਗਿਆ ਤਾਂ ਉਸ ਨੇ ਆਪਣਾ ਨਾਮ ਸੁਰਿੰਦਰ ਕੁਮਾਰ ਉਰਫ਼ ਛਿੰਦਾ ਪੁੱਤਰ ਸ਼ੇਰ ਚੰਦ ਵਾਸੀ ਡੱਬ ਵਾਲਾ ਕਲਾਂ ਦੱਸਿਆ। ਉਸ ਵਲੋਂ ਸੁੱਟੇ ਗਏ ਪਾਰਦਰਸ਼ੀ ਮੋਮੀ ਲਿਫ਼ਾਫ਼ੇ ਵਿਚੋਂ 10 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ। ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।