12-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-10-2026

ਲੋਕ ਨਾਇਕ ਜੈ ਪ੍ਰਕਾਸ਼ ਨਰਾਇਣ ਦੇ ਜਨਮ ਦਿਵਸ ਮੌਕੇ ਪਾਰਕ ’ਚ ਲਗਾਏ ਬੂਟੇ

ਅਬੋਹਰ, 11 ਅਕਤੂਬਰ (ਤੇਜਿੰਦਰ ਸਿੰਘ ਖ਼ਾਲਸਾ)- ਭਾਰਤ ਰਤਨ ਨਾਲ ਸਨਮਾਨਿਤ ਤੇ ਭਾਰਤੀ ਰਾਜਨੀਤੀ ਦੀ ਮਹਾਨ ਸ਼ਖ਼ਸੀਅਤ ਲੋਕਨਾਇਕ ਜੈ ਪ੍ਰਕਾਸ਼ ਨਰਾਇਣ ਦੇ ਜਨਮ ਦਿਵਸ ਮੌਕੇ ਲੋਕਤੰਤਰ ਆਜ਼ਾਦੀ ਸੈਨਾਨੀ ਸੰਘ ਪੰਜਾਬ ਦੇ ਜਨਰਲ ਸਕੱਤਰ ਰਾਜੇਸ਼ ਗੁਪਤਾ ਦੀ ਅਗਵਾਈ ਹੇਠ ਸਥਾਨਕ ਜੇ. ਪੀ.

ਅਬੋਹਰ ਦੇ ਜੀ.ਪੀ. ਪਾਰਕ ’ਚ ਜਾਮਣ ਦੇ ਬੂਟੇ ਲਗਾਉਂਦੇ ਹੋਏ ਰਾਜੇਸ਼ ਗੁਪਤਾ ਤੇ ਹੋਰ। ਤਸਵੀਰ-ਤੇਜਿੰਦਰ ਸਿੰਘ ਖ਼ਾਲਸਾ 12-10-2026
ਅਬੋਹਰ, 11 ਅਕਤੂਬਰ (ਤੇਜਿੰਦਰ ਸਿੰਘ ਖ਼ਾਲਸਾ)- ਭਾਰਤ ਰਤਨ ਨਾਲ ਸਨਮਾਨਿਤ ਤੇ ਭਾਰਤੀ ਰਾਜਨੀਤੀ ਦੀ ਮਹਾਨ ਸ਼ਖ਼ਸੀਅਤ ਲੋਕਨਾਇਕ ਜੈ ਪ੍ਰਕਾਸ਼ ਨਰਾਇਣ ਦੇ ਜਨਮ ਦਿਵਸ ਮੌਕੇ ਲੋਕਤੰਤਰ ਆਜ਼ਾਦੀ ਸੈਨਾਨੀ ਸੰਘ ਪੰਜਾਬ ਦੇ ਜਨਰਲ ਸਕੱਤਰ ਰਾਜੇਸ਼ ਗੁਪਤਾ ਦੀ ਅਗਵਾਈ ਹੇਠ ਸਥਾਨਕ ਜੇ.ਪੀ. ਪਾਰਕ ’ਚ ਬੂਟੇ ਲਗਾਉਣ ਦੀ ਮੁਹਿੰਮ ਚਲਾਈ ਗਈ। ਇਸ ਦੌਰਾਨ ਸੰਘ ਦੇ ਮੈਂਬਰਾਂ ਦੇ ਸਹਿਯੋਗ ਨਾਲ ਜ਼ਾਮਨ ਦੇ ਇਕ ਦਰਜਨ ਬੂਟੇ ਲਗਾਏ ਗਏ। ਇਸ ਉਪਰਾਲੇ ਰਾਹੀਂ ਵਾਤਾਵਰਨ ਦੀ ਸੰਭਾਲ ਦਾ ਸੁਨੇਹਾ ਦੇਣ ਦੇ ਨਾਲ-ਨਾਲ ਮਹਾਨ ਆਜ਼ਾਦੀ ਘੁਲਾਟੀਏ ਤੇ ਸਮਾਜ ਸੁਧਾਰਕ ਜੈ ਪ੍ਰਕਾਸ਼ ਨਰਾਇਣ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਇਸ ਮੌਕੇ ਰਾਜੇਸ਼ ਗੁਪਤਾ ਨੇ ਲੋਕ ਨਾਇਕ ਜੈ ਪ੍ਰਕਾਸ਼ ਨਰਾਇਣ ਦੇ ਜੀਵਨ, ਉਨ੍ਹਾਂ ਦੇ ਸੰਘਰਸ਼ ਤੇ ਦੇਸ਼ ਦੇ ਲੋਕਤੰਤਰੀ ਮੁੱਲਾਂ ਦੀ ਰਾਖੀ ਲਈ ਪਾਏ ਯੋਗਦਾਨ ਬਾਰੇ ਚਾਨਣਾ ਪਾਇਆ। ਉਨ੍ਹਾਂ ਕਿਹਾ ਕਿ ਜੈ ਪ੍ਰਕਾਸ਼ ਨਰਾਇਣ ਨੇ ਆਪਣਾ ਸਮੁੱਚਾ ਜੀਵਨ ਦੇਸ਼ ਦੀ ਭਲਾਈ, ਲੋਕ ਸੇਵਾ ਤੇ ਸਮਾਜ ਵਿਚ ਹਾਂ-ਪੱਖੀ ਤਬਦੀਲੀ ਲਿਆਉਣ ਲਈ ਸਮਰਪਿਤ ਕੀਤਾ। ਉਨ੍ਹਾਂ ਦੇ ਵਿਚਾਰ ਅੱਜ ਵੀ ਸਮਾਜ ਨੂੰ ਸਹੀ ਦਿਸ਼ਾ ਦਿਖਾਉਣ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ। ਰਾਜੇਸ਼ ਗੁਪਤਾ ਨੇ ਕਿਹਾ ਕਿ ਮਹਾਨ ਸ਼ਖ਼ਸੀਅਤਾਂ ਦੇ ਜਨਮ ਦਿਵਸ ਮਨਾਉਣ ਦਾ ਅਸਲ ਉਦੇਸ਼ ਉਨ੍ਹਾਂ ਦੇ ਆਦਰਸ਼ਾਂ ਨੂੰ ਆਪਣੇ ਜੀਵਨ ਵਿਚ ਅਪਣਾਉਣਾ ਤੇ ਸਮਾਜ ਪ੍ਰਤੀ ਆਪਣੀ ਜ਼ਿੰਮੇਵਾਰੀ ਨਿਭਾਉਣਾ ਹੈ। ਉਨ੍ਹਾਂ ਕਿਹਾ ਕਿ ਬੂਟੇ ਲਗਾਉਣਾ ਆਉਣ ਵਾਲੀਆਂ ਪੀੜ੍ਹੀਆਂ ਨੂੰ ਸਾਫ਼-ਸੁਥਰਾ ਤੇ ਸਿਹਤਮੰਦ ਵਾਤਾਵਰਨ ਪ੍ਰਦਾਨ ਕਰਨ ਵੱਲ ਇਕ ਅਹਿਮ ਕਦਮ ਹੈ।
ਪਿਛਲੀ ਖ਼ਬਰ ਸ੍ਰੀ ਰਾਮ ਕਿਰਪਾ ਸੇਵਾ ਸੰਘ ਵੈੱਲਫੇਅਰ ਸੁਸਾਇਟੀ ਨੇ ਲਗਾਇਆ ਖ਼ੂਨਦਾਨ ਕੈਂਪ ਅਗਲੀ ਖ਼ਬਰ ਫ਼ਾਜ਼ਿਲਕਾ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਮਹਾਰਾਜਾ ਅਗਰਸੈਨ ਜੈਅੰਤੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।