12-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-10-2026

ਮੱਲਾਂਵਾਲਾ ’ਚ ਕਾਂਗਰਸ ਨੇ ਚੋਣ ਕਮਿਸ਼ਨਰ ਦਾ ਪੁਤਲਾ ਫੂਕਿਆ

ਮੱਲਾਂਵਾਲਾ, 11 ਅਕਤੂਬਰ (ਬਲਬੀਰ ਸਿੰਘ ਜੋਸਨ )-ਕਾਂਗਰਸ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਅਤੇ ਸਾਬਕਾ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਦੀ ਅਗਵਾਈ ਹੇਠ ਮੱਲਾਂਵਾਲਾ ਵਿਖ਼ੇ ਦੇਰ ਰਾਤ ਕਾਂਗਰਸੀ ਵਰਕਰਾਂ ਨੇ ਕਸਬੇ ਦੇ ਮੇਨ ਚੌਕ ਵਿਚ ਭਾਰਤ ਦੇ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦਾ ਪੁਤਲਾ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਕਾਂਗਰਸੀ ਵਰਕਰਾਂ ਨੇ ਮੋਦੀ ਸਰਕਾਰ ਵਿਰੁੱਧ ਨਾਅਰੇਬਾਜ਼ੀ ਕਰਦਿਆਂ ਚੋਣ ਕਮਿਸ਼ਨਰ ਦੇ ਅਸਤੀਫ਼ੇ ਅਤੇ ਗ੍ਰਿਫ਼ਤਾਰੀ ਦੀ ਮੰਗ ਕੀਤੀ।

ਅਜੀਤ ਡੈਸਕ 12-10-2026
ਮੱਲਾਂਵਾਲਾ, 11 ਅਕਤੂਬਰ (ਬਲਬੀਰ ਸਿੰਘ ਜੋਸਨ )-ਕਾਂਗਰਸ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਅਤੇ ਸਾਬਕਾ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਦੀ ਅਗਵਾਈ ਹੇਠ ਮੱਲਾਂਵਾਲਾ ਵਿਖ਼ੇ ਦੇਰ ਰਾਤ ਕਾਂਗਰਸੀ ਵਰਕਰਾਂ ਨੇ ਕਸਬੇ ਦੇ ਮੇਨ ਚੌਕ ਵਿਚ ਭਾਰਤ ਦੇ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦਾ ਪੁਤਲਾ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਕਾਂਗਰਸੀ ਵਰਕਰਾਂ ਨੇ ਮੋਦੀ ਸਰਕਾਰ ਵਿਰੁੱਧ ਨਾਅਰੇਬਾਜ਼ੀ ਕਰਦਿਆਂ ਚੋਣ ਕਮਿਸ਼ਨਰ ਦੇ ਅਸਤੀਫ਼ੇ ਅਤੇ ਗ੍ਰਿਫ਼ਤਾਰੀ ਦੀ ਮੰਗ ਕੀਤੀ। ਕਾਂਗਰਸ ਦੇ ਸਾਬਕਾ ਵਿਧਾਇਕ ਅਤੇ ਜ਼ਿਲ੍ਹਾ ਪ੍ਰਧਾਨ ਕੁਲਬੀਰ ਸਿੰਘ ਜ਼ੀਰਾ ਨੇ ਦੱਸਿਆ ਕਿ ਮੋਦੀ ਸਰਕਾਰ ਦੇ ਇਸ਼ਾਰੇ ’ਤੇ ਭਾਰਤ ਦੇ ਚੋਣ ਕਮਿਸ਼ਨਰ ਵਲੋਂ ਵੋਟਰ ਸੂਚੀਆਂ ਵਿਚੋਂ ਵੱਡੀ ਗਿਣਤੀ ਵਿਚ ਵੋਟਾਂ ਕੱਟੇ ਜਾਣ ਕਾਰਨ ਲੋਕਤੰਤਰਿਕ ਪ੍ਰਕਿਰਿਆ ’ਤੇ ਸਵਾਲ ਖੜ੍ਹੇ ਹੋ ਗਏ ਹਨ । ਉਨ੍ਹਾਂ ਦੋਸ਼ ਲਾਇਆ ਕਿ ਮੋਦੀ ਸਰਕਾਰ ਵਲੋਂ ਵੱਖ-ਵੱਖ ਪਾਰਟੀਆਂ ਦੇ ਸਮਰਥਕਾਂ ਦੀਆਂ ਵੋਟਾਂ ਕਟਵਾ ਕੇ ਸੱਤਾ ਵਿਚ ਬਣੇ ਰਹਿਣ ਦੀ ਕੋਸ਼ਿਸ਼ ਕਰ ਰਹੀ ਹੈ। ਕੁਲਬੀਰ ਸਿੰਘ ਜ਼ੀਰਾ ਨੇ ਕਿਹਾ ਕਿ ਭਾਰਤੀ ਸੰਵਿਧਾਨ ਅਤੇ ਲੋਕਤੰਤਰ ਦੀ ਰਾਖੀ ਲਈ ਵੋਟਰਾਂ ਦੇ ਅਧਿਕਾਰਾਂ ਦੀ ਸੁਰੱਖਿਆ ਬੇਹੱਦ ਜ਼ਰੂਰੀ ਹੈ। ਉਨ੍ਹਾਂ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਖ਼ਿਲਾਫ਼ ਕਾਰਵਾਈ ਕਰਨ, ਅਸਤੀਫ਼ਾ ਲੈਣ ਅਤੇ ਗ੍ਰਿਫ਼ਤਾਰੀ ਦੀ ਮੰਗ ਕੀਤੀ। ਇਸ ਮੌਕੇ ਬੱਬਲ ਸ਼ਰਮਾ ਪ੍ਰਧਾਨ, ਬਲਵਿੰਦਰ ਸਿੰਘ ਭੁੱਲਰ ਸਾਬਕਾ ਪ੍ਰਧਾਨ, ਰੌਸ਼ਨ ਲਾਲ ਬਿੱਟਾ ਪ੍ਰਧਾਨ, ਸਤਪਾਲ ਚਾਵਲਾ ਸ਼ਹਿਰੀ ਪ੍ਰਧਾਨ, ਸੁਖਦੇਵ ਸਿੰਘ ਸੰਧੂ ਚਾਹਲ, ਗੁਰਵਿੰਦਰ ਸਿੰਘ ਮੱਲ੍ਹ, ਹਰਭਜਨ ਸਿੰਘ ਸਭਰਾ, ਮਹਿਕਦੀਪ ਸਿੰਘ ਜ਼ੀਰਾ, ਅਵਤਾਰ ਸਿੰਘ ਲਾਡੀ, ਜਰਨੈਲ ਸਿੰਘ ਖਾਈ, ਕਿੱਕਰ ਸਿੰਘ ਚਾਹਲ, ਰਸ਼ਪਾਲ ਸਿੰਘ ਬੱਗੀ, ਰਕੇਸ਼ ਘਾਰੂ, ਗੁਰਦੇਵ ਸਿੰਘ ਮਨੀਮ, ਰਮੇਸ਼ ਅਟਵਾਲ, ਮਹਿੰਦਰ ਮੋਗਾ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਦਾਣਾ ਮੰਡੀ ’ਚ ਭਰਿਆ ਪਾਣੀ, ਕਰੋੜਾਂ ਰੁਪਏ ਦੀ ਝੋਨੇ ਦੀ ਫ਼ਸਲ ਦਾ ਨੁਕਸਾਨ ਕਿਸ਼ਤੀਆਂ ਰਾਹੀਂ ਮੰਡੀ ਪਹੁੰਚੇ ਕਿਸਾਨ ਆਗੂ ਅਗਲੀ ਖ਼ਬਰ ਫ਼ਾਜ਼ਿਲਕਾ ’ਚ ਝੋਨੇ ਦੇ ਨੁਕਸਾਨ ਨੂੰ ਲੈ ਕੇ ਆੜ੍ਹਤੀ ਭੜਕੇ, ਨੈਸ਼ਨਲ ਹਾਈਵੇ ਕੀਤਾ ਬੰਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।