12-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-10-2026

ਸੜਕ ਹਾਦਸੇ ਵਿਚ ਔਰਤ ਦੀ ਮੌਤ, ਲੜਕਾ ਗੰਭੀਰ ਜ਼ਖ਼ਮੀ

ਮਮਦੋਟ, 11 ਅਕਤੂਬਰ (ਸੁਖਦੇਵ ਸਿੰਘ ਸੰਗਮ/ਰਾਜਿੰਦਰ ਸਿੰਘ ਹਾਂਡਾ)-ਫਿਰੋਜਪੁਰ ਫ਼ਾਜ਼ਿਲਕਾ ਮੁੱਖ ਮਾਰਗ ਤੇ ਸ਼ਾਮ ਨੂੰ ਹੋਏ ਸੜਕ ਹਾਦਸੇ ਵਿਚ ਇਕ ਔਰਤ ਦੀ ਮੌਤ ਹੋ ਗਈ ਜਦਕਿ ਇਕ ਲੜਕਾ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ। ਜਾਣਕਾਰੀ ਮੁਤਾਬਕ ਪਰਮਜੀਤ ਕੌਰ ਵਾਸੀ ਪਿੰਡ ਪੀਰ ਕੇ ਹਾਲ ਆਬਾਦ ਸੋਢੇ ਵਾਲਾ ਫ਼ਿਰੋਜ਼ਪੁਰ ਆਪਣੇ ਲੜਕੇ ਜਸਕਰਨ ਸਿੰਘ ਨਾਲ ਮੋਟਰਸਾਈਕਲ ’ਤੇ ਸਵਾਰ ਹੋ ਕੇ ਫਿਰੋਜ਼ਪੁਰ ਤੋਂ ਜਲਾਲਾਬਾਦ ਵੱਲ ਜਾ ਰਹੇ ਸਨ ਕਿ ਪਿੰਡ ਭੂਰੇ ਕਲਾਂ ਨੇੜੇ ਕਿਸੇ ਵਾਹਨ ਦੀ ਲਪੇਟ ਵਿਚ ਆਉਣ ਕਰਕੇ ਹਾਦਸੇ ਦਾ ਸ਼ਿਕਾਰ ਹੋ ਗਏ।

ਅਜੀਤ ਡੈਸਕ 12-10-2026
ਮਮਦੋਟ, 11 ਅਕਤੂਬਰ (ਸੁਖਦੇਵ ਸਿੰਘ ਸੰਗਮ/ਰਾਜਿੰਦਰ ਸਿੰਘ ਹਾਂਡਾ)-ਫਿਰੋਜਪੁਰ ਫ਼ਾਜ਼ਿਲਕਾ ਮੁੱਖ ਮਾਰਗ ਤੇ ਸ਼ਾਮ ਨੂੰ ਹੋਏ ਸੜਕ ਹਾਦਸੇ ਵਿਚ ਇਕ ਔਰਤ ਦੀ ਮੌਤ ਹੋ ਗਈ ਜਦਕਿ ਇਕ ਲੜਕਾ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ। ਜਾਣਕਾਰੀ ਮੁਤਾਬਕ ਪਰਮਜੀਤ ਕੌਰ ਵਾਸੀ ਪਿੰਡ ਪੀਰ ਕੇ ਹਾਲ ਆਬਾਦ ਸੋਢੇ ਵਾਲਾ ਫ਼ਿਰੋਜ਼ਪੁਰ ਆਪਣੇ ਲੜਕੇ ਜਸਕਰਨ ਸਿੰਘ ਨਾਲ ਮੋਟਰਸਾਈਕਲ ’ਤੇ ਸਵਾਰ ਹੋ ਕੇ ਫਿਰੋਜ਼ਪੁਰ ਤੋਂ ਜਲਾਲਾਬਾਦ ਵੱਲ ਜਾ ਰਹੇ ਸਨ ਕਿ ਪਿੰਡ ਭੂਰੇ ਕਲਾਂ ਨੇੜੇ ਕਿਸੇ ਵਾਹਨ ਦੀ ਲਪੇਟ ਵਿਚ ਆਉਣ ਕਰਕੇ ਹਾਦਸੇ ਦਾ ਸ਼ਿਕਾਰ ਹੋ ਗਏ। ਇਸ ਦੌਰਾਨ ਪਰਮਜੀਤ ਕੌਰ ਦੀ ਮੌਕੋ ’ਤੇ ਮੌਤ ਹੋ ਗਈ। ਜਦਕਿ ਉਸ ਦਾ ਲੜਕਾ ਜਸਕਰਨ ਸਿੰਘ ਉਰਫ ਕਰਨ ਗੰਭੀਰ ਜਖਮੀ ਹੋ, ਰਾਹਗੀਰਾਂ ਦੁਆਰਾ 108 ਐਂਬੂਲੈਂਸ ਰਾਹੀਂ ਉਨ੍ਹਾਂ ਨੂੰ ਫ਼ਿਰੋਜ਼ਪੁਰ ਦੇ ਹਸਪਤਾਲ ਵਿਚ ਲਿਆਂਦਾ ਗਿਆ ਜਿੱਥੇ ਡਾਕਟਰਾਂ ਨੇ ਜਸਕਰਨ ਸਿੰਘ ਦੀ ਹਾਲਤ ਨੂੰ ਦੇਖਦੇ ਹੋਏ ਮੈਡੀਕਲ ਕਾਲਜ ਤੇ ਹਸਪਤਾਲ ਫਰੀਦਕੋਟ ਵਿਖੇ ਰੈਫਰ ਕਰ ਦਿੱਤਾ ਗਿਆ ਹੈ। ਮਮਦੋਟ ਪੁਲਿਸ ਵਲੋਂ ਹਾਦਸੇ ਦੇ ਕਾਰਨਾਂ ਦੀ ਪੜਤਾਲ ਕੀਤੀ ਜਾ ਰਹੀ ਹੈ।
ਪਿਛਲੀ ਖ਼ਬਰ ਰਾਏ ਸਿੰਘ ਭਵਨ ਦੀ ਧੁਆਈ ਲਈ ਫਾਇਰ ਬ੍ਰਿਗੇਡ ਦੀ ਗੱਡੀ ਕਿਸ ਦੀ ਮਨਜ਼ੂਰੀ ਨਾਲ ਭੇਜੀ... ਅਗਲੀ ਖ਼ਬਰ ਹਾਕੀ ਚੰਡੀਗੜ੍ਹ ਦੇ ਪ੍ਰਧਾਨ ਕਰਨ ਗਿਲਹੋਤਰਾ ਨੂੰ ਮਿਲਿਆ ‘ਐਵਾਰਡ ਆਫ਼ ਐਕਸੀਲੈਂਸ’

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।