13-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-10-2026

ਸ਼ਹਿਰ ਦੇ ਮੱਖੂ ਗੇਟ ਚੌਕ ’ਚ ਲਾਈਟਾਂ ਸ਼ੁਰੂ ਹੋਣ ਤੋਂ ਪਹਿਲਾਂ ਹੀ ਹੋਈਆਂ ਬੰਦ

ਫ਼ਿਰੋਜ਼ਪੁਰ, 12 ਅਕਤੂਬਰ (ਰਾਕੇਸ਼ ਚਾਵਲਾ/ਸੁਖਵਿੰਦਰ ਸਿੰਘ)- ਜ਼ਿਲ੍ਹਾ ਫ਼ਿਰੋਜ਼ਪੁਰ ਦੇ ਮੇਨ ਹਾਈਵੇ ’ਤੇ ਲੱਗੀਆਂ ਟਰੈਫਿਕ ਸਿਗਨਲ ਲਾਈਟਾਂ ਬੰਦ ਪਈਆਂ ਹੋਣ ਕਾਰਨ ਕਿਸੇ ਵੀ ਸਮੇਂ ਵੱਡਾ ਹਾਦਸਾ ਵਾਪਰਨ ਦਾ ਖ਼ਤਰਾ ਬਣਿਆ ਹੋਇਆ ਹੈ। ਹੈਰਾਨੀ ਦੀ ਗੱਲ ਇਹ ਹੈ ਕਿ ਚੌਕ ਵਿਚ ਬੈਰੀਕੇਡ ਤਾਂ ਲੱਗੇ ਹੋਏ ਹਨ ਪਰ ਟਰੈਫਿਕ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਕੋਈ ਟਰੈਫਿਕ ਮੁਲਾਜ਼ਮ ਦਿਖਾਈ ਨਹੀਂ ਦਿੰਦਾ।

ਮੇਨ ਹਾਈਵੇ ’ਤੇ ਬੰਦ ਪਈਆਂ ਹੋਈਆਂ ਸਿਗਨਲ ਲਾਈਟਾਂ ਅਤੇ ਮਨ ਮਾਨੀ ਨਾਲ ਚੱਲ ਰਹੀਆਂ ਗੱਡੀਆਂ। ਅਜੀਤ ਤਸਵੀਰ 13-10-2026
ਫ਼ਿਰੋਜ਼ਪੁਰ, 12 ਅਕਤੂਬਰ (ਰਾਕੇਸ਼ ਚਾਵਲਾ/ਸੁਖਵਿੰਦਰ ਸਿੰਘ)- ਜ਼ਿਲ੍ਹਾ ਫ਼ਿਰੋਜ਼ਪੁਰ ਦੇ ਮੇਨ ਹਾਈਵੇ ’ਤੇ ਲੱਗੀਆਂ ਟਰੈਫਿਕ ਸਿਗਨਲ ਲਾਈਟਾਂ ਬੰਦ ਪਈਆਂ ਹੋਣ ਕਾਰਨ ਕਿਸੇ ਵੀ ਸਮੇਂ ਵੱਡਾ ਹਾਦਸਾ ਵਾਪਰਨ ਦਾ ਖ਼ਤਰਾ ਬਣਿਆ ਹੋਇਆ ਹੈ। ਹੈਰਾਨੀ ਦੀ ਗੱਲ ਇਹ ਹੈ ਕਿ ਚੌਕ ਵਿਚ ਬੈਰੀਕੇਡ ਤਾਂ ਲੱਗੇ ਹੋਏ ਹਨ ਪਰ ਟਰੈਫਿਕ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਕੋਈ ਟਰੈਫਿਕ ਮੁਲਾਜ਼ਮ ਦਿਖਾਈ ਨਹੀਂ ਦਿੰਦਾ। ਇਸ ਸੜਕ ਤੋਂ ਹਰ ਰੋਜ਼ ਵੱਡੀ ਗਿਣਤੀ ਵਿਚ ਵਾਹਨ ਲੰਘਦੇ ਹਨ ਪਰ ਬੰਦ ਪਈਆਂ ਲਾਈਟਾਂ ਵੱਲ ਕਿਸੇ ਦਾ ਧਿਆਨ ਨਾ ਜਾਣਾ ਪ੍ਰਸ਼ਾਸਨਿਕ ਪ੍ਰਬੰਧਾਂ ’ਤੇ ਸਵਾਲ ਖੜ੍ਹੇ ਕਰਦਾ ਹੈ। ਵਾਹਨ ਚਾਲਕ ਬਿਨਾਂ ਕਿਸੇ ਸਿਗਨਲ ਦੇ ਆਪਣੇ ਹਿਸਾਬ ਨਾਲ ਚੌਂਕ ਵਿੱਚੋਂ ਲੰਘਦੇ ਦਿਖਾਈ ਦਿੰਦੇ ਹਨ। ਅਜਿਹੇ ਹਾਲਾਤ ਵਿਚ ਜੇਕਰ ਕਿਸੇ ਪਾਸਿਓਂ ਤੇਜ਼ ਰਫ਼ਤਾਰ ਵਾਹਨ ਆ ਜਾਵੇ ਤਾਂ ਟੱਕਰ ਹੋਣ ਦੀ ਸੰਭਾਵਨਾ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ। ਫਿਰੋਜ਼ਪੁਰ ਸ਼ਹਿਰ ਦੇ ਮੱਖੂ ਗੇਟ ਚੌਕ ਦੀ ਸਥਿਤੀ ਵੀ ਇਸ ਤੋਂ ਵੱਖਰੀ ਨਹੀਂ ਹੈ। ਇੱਥੇ ਟਰੈਫਿਕ ਸਿਗਨਲ ਲਾਈਟਾਂ ਲੱਗਣ ਦੇ ਬਾਵਜੂਦ ਲੋਕਾਂ ਦਾ ਕਹਿਣਾ ਹੈ ਕਿ ਇਹ ਲਾਈਟਾਂ ਸ਼ੁਰੂ ਤੋਂ ਹੀ ਚਾਲੂ ਨਹੀਂ ਹੋਈਆਂ ਤੇ ਜਗਣ ਤੋਂ ਪਹਿਲਾਂ ਹੀ ਬੰਦ ਹੋ ਕੇ ਰਹਿ ਗਈਆਂ। ਦੂਜੇ ਪਾਸੇ, ਇਸ ਚੌਕ ਵਿਚ ਅਕਸਰ ਲੰਮਾ ਟਰੈਫਿਕ ਜਾਮ ਲੱਗਿਆ ਰਹਿੰਦਾ ਹੈ ਜਿਸ ਕਾਰਨ ਵਾਹਨ ਚਾਲਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ। ਲੋਕਾਂ ਦਾ ਕਹਿਣਾ ਹੈ ਕਿ ਮੱਖੂ ਗੇਟ ਚੌਕ ਵਿਚ ਪਹਿਲਾਂ ਵੀ ਕਈ ਵਾਰ ਹਾਦਸੇ ਵਾਪਰ ਚੁੱਕੇ ਹਨ। ਇਸ ਦੇ ਬਾਵਜੂਦ ਜੇਕਰ ਲਾਈਟਾਂ ਚਾਲੂ ਨਹੀਂ ਹੁੰਦੀਆਂ ਤੇ ਟਰੈਫਿਕ ਨੂੰ ਕੰਟਰੋਲ ਕਰਨ ਲਈ ਢੁੱਕਵੇਂ ਪ੍ਰਬੰਧ ਨਹੀਂ ਕੀਤੇ ਜਾਂਦੇ ਤਾਂ ਹਾਲਾਤ ਹੋਰ ਵੀ ਗੰਭੀਰ ਹੋ ਸਕਦੇ ਹਨ। ਸਿਗਨਲ ਲਾਈਟਾਂ ਲਗਾਉਣ ਦਾ ਮਕਸਦ ਹੀ ਟਰੈਫਿਕ ਨੂੰ ਨਿਯਮਾਂ ਅਨੁਸਾਰ ਚਲਾਉਣਾ ਅਤੇ ਹਾਦਸਿਆਂ ਦੀ ਸੰਭਾਵਨਾ ਘਟਾਉਣਾ ਹੁੰਦਾ ਹੈ ਪਰ ਜੇਕਰ ਇਹ ਲਾਈਟਾਂ ਸਿਰਫ਼ ਦਿਖਾਵੇ ਦੀਆਂ ਵਸਤਾਂ ਬਣ ਕੇ ਰਹਿ ਜਾਣ ਤਾਂ ਇਨ੍ਹਾਂ ’ਤੇ ਖ਼ਰਚੇ ਗਏ ਪੈਸਿਆਂ ਤੇ ਇਨ੍ਹਾਂ ਦੀ ਉਪਯੋਗਤਾ ਬਾਰੇ ਸਵਾਲ ਉੱਠਣੇ ਸੁਭਾਵਿਕ ਹਨ। ਇਲਾਕਾ ਵਾਸੀਆਂ ਤੇ ਵਾਹਨ ਚਾਲਕਾਂ ਨੇ ਪ੍ਰਸ਼ਾਸਨ, ਪੁਲਿਸ ਵਿਭਾਗ, ਸਬੰਧਤ ਵਿਧਾਇਕ ਤੇ ਸੰਸਦ ਮੈਂਬਰ ਨੂੰ ਅਪੀਲ ਕੀਤੀ ਹੈ ਕਿ ਛਾਉਣੀ ਮੇਨ ਹਾਈਵੇ ਅਤੇ ਮੱਖੂ ਗੇਟ ਚੌਕ ਦੀ ਸਮੱਸਿਆ ਨੂੰ ਗੰਭੀਰਤਾ ਨਾਲ ਲਿਆ ਜਾਵੇ। ਉਨ੍ਹਾਂ ਦੀ ਮੰਗ ਹੈ ਕਿ ਬੰਦ ਪਈਆਂ ਸਿਗਨਲ ਲਾਈਟਾਂ ਦੀ ਤੁਰੰਤ ਮੁਰੰਮਤ ਕਰਵਾ ਕੇ ਇਨ੍ਹਾਂ ਨੂੰ ਚਾਲੂ ਕੀਤਾ ਜਾਵੇ ਅਤੇ ਲੋੜ ਅਨੁਸਾਰ ਟਰੈਫਿਕ ਮੁਲਾਜ਼ਮਾਂ ਦੀ ਤਾਇਨਾਤੀ ਵੀ ਕੀਤੀ ਜਾਵੇ। ਲੋਕਾਂ ਦਾ ਕਹਿਣਾ ਹੈ ਕਿ ਜਦੋਂ ਸਰਕਾਰ ਅਤੇ ਪ੍ਰਸ਼ਾਸਨ ਵਲੋਂ ਚੌਕਾਂ ਵਿਚ ਟਰੈਫਿਕ ਲਾਈਟਾਂ ਲਗਾਈਆਂ ਜਾਂਦੀਆਂ ਹਨ ਤਾਂ ਉਨ੍ਹਾਂ ਨੂੰ ਚਾਲੂ ਰੱਖਣਾ ਅਤੇ ਉਨ੍ਹਾਂ ਦੀ ਨਿਯਮਤ ਦੇਖਭਾਲ ਕਰਨਾ ਵੀ ਜ਼ਰੂਰੀ ਹੈ। ਬੰਦ ਪਈਆਂ ਲਾਈਟਾਂ ਕਾਰਨ ਵਾਹਨ ਚਾਲਕਾਂ ਨੂੰ ਖ਼ੁਦ ਹੀ ਰਸਤਾ ਦੇਖ ਕੇ ਲੰਘਣਾ ਪੈਂਦਾ ਹੈ ਜਿਸ ਨਾਲ ਹਾਦਸਿਆਂ ਦਾ ਖ਼ਤਰਾ ਵੱਧਦਾ ਹੈ। ਹੁਣ ਸਵਾਲ ਇਹ ਹੈ ਕਿ ਕੀ ਸਬੰਧਤ ਵਿਭਾਗ ਕਿਸੇ ਵੱਡੇ ਹਾਦਸੇ ਤੋਂ ਪਹਿਲਾਂ ਆਪਣੀ ਜ਼ਿੰਮੇਵਾਰੀ ਨਿਭਾਏਗਾ ਜਾਂ ਫਿਰ ਕਿਸੇ ਅਣਸੁਖਾਵੀਂ ਘਟਨਾ ਤੋਂ ਬਾਅਦ ਹੀ ਇਨ੍ਹਾਂ ਬੰਦ ਪਈਆਂ ਲਾਈਟਾਂ ਨੂੰ ਚਾਲੂ ਕਰਨ ਦੀ ਯਾਦ ਆਵੇਗੀ..? ਲੋਕਾਂ ਦੀ ਮੰਗ ਸਪੱਸ਼ਟ ਹੈ ਕਿ ਟਰੈਫਿਕ ਲਾਈਟਾਂ ਨੂੰ ਤੁਰੰਤ ਚਾਲੂ ਕਰਕੇ ਸੜਕਾਂ ’ਤੇ ਸੁਰੱਖਿਅਤ ਆਵਾਜਾਈ ਯਕੀਨੀ ਬਣਾਈ ਜਾਵੇ, ਤਾਂ ਜੋ ਕਿਸੇ ਬੇਕਸੂਰ ਦੀ ਜਾਨ ਖ਼ਤਰੇ ਵਿਚ ਨਾ ਪਵੇ।
ਪਿਛਲੀ ਖ਼ਬਰ ਖ਼ੂਨਦਾਨ ਤੇ ਮੈਡੀਕਲ ਕੈਂਪ ਲਗਾਇਆ ਅਗਲੀ ਖ਼ਬਰ ਪੰਜਾਬ ਯੂਨੀਵਰਸਿਟੀ ਦੀ ਪ੍ਰੀਖਿਆ ’ਚ ਦੇਵ ਸਮਾਜ ਕਾਲਜ ਦੀਆਂ ਵਿਦਿਆਰਥਣਾਂ ਨੇ ਮਾਰੀਆਂ ਮੱਲਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।