ਸੰਤ ਨਿਰੰਕਾਰੀ ਮਿਸ਼ਨ ਦਾ ਸਾਲਾਨਾ ਸੰਤ ਸਮਾਗਮ 23 ਤੋਂ 26 ਅਕਤੂਬਰ ਤੱਕ
ਜ਼ੀਰਾ, 16 ਅਕਤੂਬਰ(ਪ੍ਰਤਾਪ ਸਿੰਘ ਹੀਰਾ)- ਸੰਤ ਨਿਰੰਕਾਰੀ ਮਿਸ਼ਨ ਦਾ 79ਵਾਂ ਸਾਲਾਨਾ ਸੰਤ ਸਮਾਗਮ 23 ਅਕਤੂਬਰ ਤੋਂ 26 ਅਕਤੂਬਰ ਤੱਕ ਸੰਤ ਨਿਰੰਕਾਰੀ ਅਧਿਆਤਮਿਕ ਸਥਲ, ਸਮਾਲਖਾ ਹਰਿਆਣਾ ਵਿਖੇ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਪ੍ਰੈੱਸ ਨੂੰ ਜਾਣਕਾਰੀ ਦਿੰਦਿਆਂ ਨਿਰੰਕਾਰੀ ਮੰਡਲ ਬਰਾਂਚ ਜ਼ੀਰਾ ਦੇ ਮੁਖੀ ਅਮਨਦੀਪ ਨੇ ਦੱਸਿਆ ਕਿ ਇਹ ਵਿਸ਼ਵ ਪੱਧਰੀ ਸੰਤ ਸਮਾਗਮ ਸਤਿਗੁਰੂ ਮਾਤਾ ਸੁਦੀਕਸ਼ਾ ਤੇ ਨਿਰੰਕਾਰੀ ਰਾਜਪਿਤਾ ਰਮਿਤ ਦੀ ਅਗਵਾਈ ਹੇਠ ਹੋਵੇਗਾ।
ਅਜੀਤ ਡੈਸਕ
17-10-2026