17-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2026

ਐੱਸ.ਬੀ.ਐੱਸ. ਸਟੇਟ ਯੂਨੀਵਰਸਿਟੀ ਦੇ ਕ੍ਰਿਕਟ ਟੂਰਨਾਮੈਂਟ ’ਚ ਬੀ.ਟੈੱਕ. ਅਤੇ ਇਲੈਕਟ੍ਰਰੀਕਲ ਡਿਪਲੋਮਾ ਦੀਆਂ ਟੀਮਾਂ ਨੇ ਮਾਰੀ ਬਾਜ਼ੀ

ਫ਼ਿਰੋਜ਼ਪੁਰ, 16 ਅਕਤੂਬਰ (ਗੁਰਿੰਦਰ ਸਿੰਘ)- ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ, ਫ਼ਿਰੋਜ਼ਪੁਰ ਵਿਖੇ ਸਾਲਾਨਾ ਅੰਤਰ-ਸਾਲਾਨਾ ਖੇਡ ਮੁਕਾਬਲਿਆਂ ਤਹਿਤ ਤਿੰਨ ਰੋਜ਼ਾ ਕ੍ਰਿਕਟ ਟੂਰਨਾਮੈਂਟ ਕਰਵਾਇਆ ਗਿਆ। ਯੂਨੀਵਰਸਿਟੀ ਦੇ ਉਪ-ਕੁਲਪਤੀ ਪ੍ਰੋ.

ਅਜੀਤ ਡੈਸਕ 17-10-2026
ਫ਼ਿਰੋਜ਼ਪੁਰ, 16 ਅਕਤੂਬਰ (ਗੁਰਿੰਦਰ ਸਿੰਘ)- ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ, ਫ਼ਿਰੋਜ਼ਪੁਰ ਵਿਖੇ ਸਾਲਾਨਾ ਅੰਤਰ-ਸਾਲਾਨਾ ਖੇਡ ਮੁਕਾਬਲਿਆਂ ਤਹਿਤ ਤਿੰਨ ਰੋਜ਼ਾ ਕ੍ਰਿਕਟ ਟੂਰਨਾਮੈਂਟ ਕਰਵਾਇਆ ਗਿਆ। ਯੂਨੀਵਰਸਿਟੀ ਦੇ ਉਪ-ਕੁਲਪਤੀ ਪ੍ਰੋ.(ਡਾ.) ਸੁਰੇਸ਼ ਕੁਮਾਰ ਸ਼ਰਮਾ ਦੀ ਰਹਿਨੁਮਾਈ ਹੇਠ ਕਰਵਾਏ ਗਏ ਇਸ ਟੂਰਨਾਮੈਂਟ ਵਿਚ ਵਿਦਿਆਰਥੀਆਂ ਨੇ ਪੂਰੇ ਉਤਸ਼ਾਹ ਨਾਲ ਭਾਗ ਲੈਂਦਿਆਂ ਆਪਣੀ ਖੇਡ ਪ੍ਰਤਿਭਾ, ਟੀਮ ਭਾਵਨਾ ਅਤੇ ਅਨੁਸ਼ਾਸਨ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਸ ਮੌਕੇ ਯੂਨੀਵਰਸਿਟੀ ਦੇ ਰਜਿਸਟਰਾਰ ਡਾ.ਰਾਜੀਵ ਅਰੋੜਾ ਨੇ ਖਿਡਾਰੀਆਂ ਦੀ ਹੌਸਲਾ-ਅਫ਼ਜ਼ਾਈ ਕਰਦਿਆਂ ਕਿਹਾ ਕਿ ਖੇਡਾਂ ਵਿਦਿਆਰਥੀਆਂ ਦੇ ਸਰੀਰਕ ਅਤੇ ਮਾਨਸਿਕ ਵਿਕਾਸ ਦੇ ਨਾਲ-ਨਾਲ ਉਨ੍ਹਾਂ ਵਿਚ ਅਨੁਸ਼ਾਸਨ, ਸਹਿਯੋਗ ਅਤੇ ਅਗਵਾਈ ਦੇ ਗੁਣ ਪੈਦਾ ਕਰਨ ਵਿਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਖੇਡ ਪ੍ਰਧਾਨ ਡਾ.ਅਰੁਣ ਕੁਮਾਰ ਅਸਾਤੀ ਨੇ ਵੀ ਖਿਡਾਰੀਆਂ ਨਾਲ ਗੱਲਬਾਤ ਕਰਕੇ ਉਨ੍ਹਾਂ ਨੂੰ ਖੇਡਾਂ ਵਿਚ ਬਿਹਤਰ ਪ੍ਰਦਰਸ਼ਨ ਕਰਨ ਲਈ ਪ੍ਰੇਰਿਤ ਕੀਤਾ। ਟੂਰਨਾਮੈਂਟ ਦੇ ਸੁਚੱਜੇ ਪ੍ਰਬੰਧਾਂ ਅਤੇ ਤਾਲਮੇਲ ਦੀ ਜ਼ਿੰਮੇਵਾਰੀ ਖੇਡ ਇੰਚਾਰਜ (ਲੜਕੀਆਂ) ਨਵਦੀਪ ਕੌਰ ਝੱਜ ਅਤੇ ਖੇਡ ਇੰਚਾਰਜ ਤਲਵਿੰਦਰ ਸਿੰਘ ਨੇ ਨਿਭਾਈ। ਇਸ ਤੋਂ ਇਲਾਵਾ, ਇਵੈਂਟ ਇੰਚਾਰਜ ਰਾਜੇਸ਼ ਸਿੰਗਲਾ (ਪੌਲੀਵਿੰਗ), ਸਹਿ-ਇਵੈਂਟ ਇੰਚਾਰਜ ਅਤੁਲ ਚੰਦ ਤੇ ਹਰਸ਼ਵਿੰਦਰ ਸਿੰਘ ਨੇ ਮੁਕਾਬਲਿਆਂ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਵਿਚ ਅਹਿਮ ਯੋਗਦਾਨ ਪਾਇਆ। ਮੁਕਾਬਲਿਆਂ ਦੇ ਨਤੀਜਿਆਂ ਅਨੁਸਾਰ, ਲੜਕਿਆਂ ਦੇ ਵਰਗ ਵਿਚ ਬੀ.ਟੈਕ. ਦੀ ਟੀਮ ਨੇ ਪਹਿਲਾ ਸਥਾਨ ਹਾਸਲ ਕੀਤਾ। ਕਪਤਾਨ ਤੁਫ਼ੈਲ ਅਹਿਮਦ ਮੀਰ ਦੀ ਅਗਵਾਈ ਹੇਠ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਜਦਕਿ ਕਪਤਾਨ ਵੰਸ਼ ਗਿੱਲ ਦੀ ਅਗਵਾਈ ਵਾਲੀ ਬੀ.ਸੀ.ਏ. ਪਹਿਲੇ ਸਾਲ ਦੀ ਟੀਮ ਦੂਜੇ ਸਥਾਨ ’ਤੇ ਰਹੀ। ਇਸੇ ਤਰ੍ਹਾਂ ਲੜਕੀਆਂ ਦੇ ਵਰਗ ਵਿਚ ਇਲੈਕਟ੍ਰਰੀਕਲ ਡਿਪਲੋਮਾ ਤੀਜੇ ਸਾਲ ਦੀ ਟੀਮ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ। ਕਪਤਾਨ ਪ੍ਰਯਰਨਾ ਦੀ ਅਗਵਾਈ ਵਾਲੀ ਇਸ ਟੀਮ ਨੇ ਬਿਹਤਰੀਨ ਖੇਡ ਦਾ ਪ੍ਰਦਰਸ਼ਨ ਕੀਤਾ, ਜਦਕਿ ਕਪਤਾਨ ਅਰਸ਼ਦੀਪ ਕੌਰ ਦੀ ਅਗਵਾਈ ਵਾਲੀ ਇਲੈਕਟ੍ਰਰੀਕਲ ਡਿਪਲੋਮਾ ਦੀ ਟੀਮ ਨੇ ਦੂਜਾ ਸਥਾਨ ਹਾਸਲ ਕੀਤਾ। ਟੂਰਨਾਮੈਂਟ ਨੇ ਵਿਦਿਆਰਥੀਆਂ ਨੂੰ ਆਪਣੀ ਖੇਡ ਪ੍ਰਤਿਭਾ ਨਿਖਾਰਨ ਦੇ ਨਾਲ-ਨਾਲ ਆਪਸੀ ਸਹਿਯੋਗ, ਅਨੁਸ਼ਾਸਨ ਅਤੇ ਖੇਡ ਭਾਵਨਾ ਨੂੰ ਮਜ਼ਬੂਤ ਕਰਨ ਦਾ ਮੌਕਾ ਪ੍ਰਦਾਨ ਕੀਤਾ।
ਪਿਛਲੀ ਖ਼ਬਰ ਨਤੀਜਾ 100 ਫ਼ੀਸਦੀ ਰਿਹਾ ਅਗਲੀ ਖ਼ਬਰ ਸਿਹਤ ਕੈਂਪ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।