17-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2026

ਪੀ.ਐਮ. ਸ੍ਰੀ ਸਕੂਲ ਦੇ ਵਿਦਿਆਰਥੀਆਂ ਨੇ ਬਾਬਾ ਫਰੀਦ ਗਰੁੱਪ ਆਫ਼ ਇੰਸਟੀਚਿਊਟਸ ਵਿਖੇ ਕੀਤੀ ਫੀਲਡ ਵਿਜ਼ਿਟ ਵਿਹਾਰਕ ਅਤੇ ਤਕਨੀਕੀ ਸਿੱਖਿਆ ਸੰਬੰਧੀ ਹਾਸਿਲ ਕੀਤੀ ਜਾਣਕਾਰੀ

ਗੁਰੂਹਰਸਹਾੲ, 16 ਅਕਤੂਬਰ (ਕਪਿਲ ਕੰਧਾਰੀ)- ਪੀ. ਐਮ.

ਅਜੀਤ ਡੈਸਕ 17-10-2026
ਗੁਰੂਹਰਸਹਾੲ, 16 ਅਕਤੂਬਰ (ਕਪਿਲ ਕੰਧਾਰੀ)- ਪੀ.ਐਮ.ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਗੁਰੂਹਰਸਹਾਏ ਦੇ ਵਿਦਿਆਰਥੀਆਂ ਨੂੰ ਕਿਤਾਬੀ ਗਿਆਨ ਦੇ ਨਾਲ-ਨਾਲ ਵਿਹਾਰਕ ਸਿੱਖਿਆ ਪ੍ਰਦਾਨ ਕਰਨ ਤੇ ਤਕਨੀਕੀ ਖੇਤਰ ਵਿਚ ਉਪਲਬਧ ਮੌਕਿਆਂ ਬਾਰੇ ਜਾਣਕਾਰੀ ਦੇਣ ਦੇ ਉਦੇਸ਼ ਨਾਲ ਬਠਿੰਡਾ ਸਥਿਤ ਬਾਬਾ ਫਰੀਦ ਗਰੁੱਪ ਆਫ਼ ਇੰਸਟੀਚਿਊਟਸ ਵਿਖੇ ਫੀਲਡ ਵਿਜ਼ਿਟ ਕਰਵਾਈ ਗਈ। ਇਸ ਵਿੱਦਿਅਕ ਦੌਰੇ ਦੌਰਾਨ ਵਿਦਿਆਰਥੀਆਂ ਨੇ ਸੂਚਨਾ ਤਕਨਾਲੋਜੀ (ਆਈ.ਟੀ.) ਦੇ ਖੇਤਰ ਨਾਲ ਸਬੰਧਿਤ ਵੱਖ-ਵੱਖ ਪਹਿਲੂਆਂ ਬਾਰੇ ਜਾਣਕਾਰੀ ਹਾਸਲ ਕੀਤੀ। ਇਸ ਮੌਕੇ ਗਾਈਡ ਅਧਿਆਪਕ ਮੋਹਿਤ ਬਜਾਜ ਅਤੇ ਮੈਡਮ ਲੱਕੀ ਕਥੂਰੀਆ ਵਿਦਿਆਰਥੀਆਂ ਦੇ ਨਾਲ ਮੌਜੂਦ ਰਹੇ। ਉਨ੍ਹਾਂ ਦੀ ਅਗਵਾਈ ਹੇਠ ਵਿਦਿਆਰਥੀਆਂ ਨੇ ਵਿੱਦਿਅਕ ਦੌਰੇ ਦਾ ਲਾਹੇਵੰਦ ਅਨੁਭਵ ਪ੍ਰਾਪਤ ਕੀਤਾ। ਪ੍ਰਿੰਸੀਪਲ ਸਤਵਿੰਦਰ ਪਾਲ ਸਿੰਘ ਦੀ ਅਗਵਾਈ ਹੇਠ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਅਜਿਹੀਆਂ ਵਿੱਦਿਅਕ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ। ਅਜਿਹੇ ਉਪਰਾਲੇ ਵਿਦਿਆਰਥੀਆਂ ਦੇ ਗਿਆਨ ਵਿਚ ਵਾਧਾ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਭਵਿੱਖ ਦੀਆਂ ਚੁਨੌਤੀਆਂ ਦਾ ਸਾਹਮਣਾ ਕਰਨ ਤੇ ਆਪਣੇ ਟੀਚਿਆਂ ਦੀ ਪ੍ਰਾਪਤੀ ਲਈ ਅੱਗੇ ਵਧਣ ਵਿਚ ਸਹਾਈ ਹੁੰਦੇ ਹਨ।
ਪਿਛਲੀ ਖ਼ਬਰ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਦੀ ਮੀਟਿੰਗ ਹੋਈ ਅਗਲੀ ਖ਼ਬਰ ਡੀ.ਸੀ.ਐਮ. ਇਨੋਵੇਟਰਜ਼ ਐਕਸਪੋ ’ਚ ਵਿਦਿਆਰਥੀਆਂ ਦੀ ਵਿਗਿਆਨਕ ਸੋਚ ਤੇ ਸਿਰਜਣਾਤਮਕਤਾ ਨੇ ਖਿੱਚਿਆ ਧਿਆਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।