ਪਰਵਿੰਦਰ ਸਿੰਘ ਝੋਟਾ ਨੂੰ ਸ਼ਰਧਾਂਜਲੀ ਦੇਣ ਲਈ ਕਾਂਗਰਸੀਆਂ ਨੇ ਕੱਢਿਆ ਮੋਮਬੱਤੀ ਮਾਰਚ
ਜ਼ੀਰਾ, 17 ਅਕਤੂਬਰ (ਰਜਨੀਸ਼ ਕਥੂਰੀਆ)- ਮਾਨਸਾ ਵਿਖੇ ਨਸ਼ਾ ਵਿਰੋਧੀ ਸਮਾਜਿਕ ਕਾਰਕੁੰਨ ਪਰਵਿੰਦਰ ਸਿੰਘ ਝੋਟਾ ਦੇ ਸਨਸਨੀਖੇਜ਼ ਕਤਲ ਕਾਂਡ ਦੇ ਵਿਰੋਧ ਵਿੱਚ ਸਾਬਕਾ ਵਿਧਾਇਕ ਅਤੇ ਕਾਂਗਰਸ ਕਮੇਟੀ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਪ੍ਰਧਾਨ ਕੁਲਬੀਰ ਸਿੰਘ ਜ਼ੀਰਾ ਦੀ ਅਗਵਾਈ ਹੇਠ ਕਾਂਗਰਸੀ ਵਰਕਰਾਂ ਵਲੋਂ ਸ਼ਹਿਰ ਵਿਚ ਮੋਮਬੱਤੀ ਮਾਰਚ ਕੱਢਿਆ ਗਿਆ। ਸਾਬਕਾ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਨੇ ਕਿਹਾ ਕਿ ਕਤਲ ਦੀ ਇਸ ਘਟਨਾ ਦੀ ਜਿੰਨੀ ਵੀ ਨਿੰਦਾ ਕੀਤੀ ਜਾਵੇ ਥੋੜੀ ਹੈ।
ਅਜੀਤ ਡੈਸਕ
18-10-2026