19-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2026

ਅਕਾਲ ਅਕੈਡਮੀ ਥੇਹ ਕਲੰਦਰ ਵਲੋਂ ਨਸ਼ਿਆਂ ਵਿਰੁੱਧ ਜਾਗਰੂਕਤਾ ਰੈਲੀ

ਫ਼ਾਜ਼ਿਲਕਾ, 18 ਅਕਤੂਬਰ (ਦਵਿੰਦਰ ਪਾਲ ਸਿੰਘ) ਕਲਗ਼ੀਧਰ ਟਰੱਸਟ ਬੜੂ ਸਾਹਿਬ ਦੇ ਅਧੀਨ ਚੱਲ ਰਹੀ ਅਕਾਲ ਅਕੈਡਮੀ ਥੇਹ ਕਲੰਦਰ ਵਲੋਂ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਤੇ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਦੇ ਉਦੇਸ਼ ਨਾਲ ਪਿੰਡ ਚਿਮਨੇਵਾਲਾ ਵਿਚ ਜਾਗਰੂਕਤਾ ਰੈਲੀ ਕੱਢੀ ਗਈ। ਰੈਲੀ ਵਿਚ ਸੱਤਵੀਂ ਤੋਂ ਨੌਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ ਜਦਕਿ ਅਧਿਆਪਕਾਂ ਨੇ ਵੀ ਵਿਦਿਆਰਥੀਆਂ ਦੇ ਨਾਲ ਸ਼ਮੂਲੀਅਤ ਕਰਦਿਆਂ ਉਨ੍ਹਾਂ ਦਾ ਮਾਰਗਦਰਸ਼ਨ ਕੀਤਾ।

ਅਜੀਤ ਡੈਸਕ 19-10-2026
ਫ਼ਾਜ਼ਿਲਕਾ, 18 ਅਕਤੂਬਰ (ਦਵਿੰਦਰ ਪਾਲ ਸਿੰਘ) ਕਲਗ਼ੀਧਰ ਟਰੱਸਟ ਬੜੂ ਸਾਹਿਬ ਦੇ ਅਧੀਨ ਚੱਲ ਰਹੀ ਅਕਾਲ ਅਕੈਡਮੀ ਥੇਹ ਕਲੰਦਰ ਵਲੋਂ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਤੇ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਦੇ ਉਦੇਸ਼ ਨਾਲ ਪਿੰਡ ਚਿਮਨੇਵਾਲਾ ਵਿਚ ਜਾਗਰੂਕਤਾ ਰੈਲੀ ਕੱਢੀ ਗਈ। ਰੈਲੀ ਵਿਚ ਸੱਤਵੀਂ ਤੋਂ ਨੌਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ ਜਦਕਿ ਅਧਿਆਪਕਾਂ ਨੇ ਵੀ ਵਿਦਿਆਰਥੀਆਂ ਦੇ ਨਾਲ ਸ਼ਮੂਲੀਅਤ ਕਰਦਿਆਂ ਉਨ੍ਹਾਂ ਦਾ ਮਾਰਗਦਰਸ਼ਨ ਕੀਤਾ। ਰੈਲੀ ਦੌਰਾਨ ਵਿਦਿਆਰਥੀਆਂ ਨੇ ਲੋਕਾਂ ਨੂੰ ਨਸ਼ਿਆਂ ਦੇ ਸਰੀਰਕ, ਮਾਨਸਿਕ ਤੇ ਸਮਾਜਿਕ ਮਾੜੇ ਪ੍ਰਭਾਵਾਂ ਤੋਂ ਜਾਣੂ ਕਰਵਾਇਆ। ਉਨ੍ਹਾਂ ਨੇ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣ, ਸਿਹਤਮੰਦ ਜੀਵਨ ਸ਼ੈਲੀ ਅਪਣਾਉਣ ਤੇ ਨਸ਼ਿਆਂ ਵਿਰੁੱਧ ਜਾਗਰੂਕਤਾ ਫੈਲਾਉਣ ਦਾ ਸੰਦੇਸ਼ ਦਿੱਤਾ। ਇਸ ਮੌਕੇ ਕਲਗ਼ੀਧਰ ਟਰੱਸਟ ਬੜੂ ਸਾਹਿਬ ਵਲੋਂ ਨਸ਼ਿਆਂ ਵਿਰੁੱਧ ਚਲਾਈਆਂ ਜਾ ਰਹੀਆਂ ਜਾਗਰੂਕਤਾ ਮੁਹਿੰਮਾਂ ਤੇ ਨਸ਼ਾ ਛੁਡਾਊ ਕੇਂਦਰਾਂ ਰਾਹੀਂ ਨਸ਼ਾ ਪੀੜਤ ਵਿਅਕਤੀਆਂ ਨੂੰ ਦਿੱਤੀ ਜਾ ਰਹੀ ਸਹਾਇਤਾ ਬਾਰੇ ਵੀ ਜਾਣਕਾਰੀ ਦਿੱਤੀ ਗਈ। ਇਨ੍ਹਾਂ ਉਪਰਾਲਿਆਂ ਦਾ ਉਦੇਸ਼ ਨਸ਼ਾ ਪੀੜਤ ਵਿਅਕਤੀਆਂ ਨੂੰ ਨਸ਼ਿਆਂ ਤੋਂ ਮੁਕਤ ਹੋ ਕੇ ਸਿਹਤਮੰਦ ਜੀਵਨ ਜਿਊਣ ਲਈ ਪ੍ਰੇਰਿਤ ਕਰਨਾ ਹੈ। ਅਕਾਲ ਅਕੈਡਮੀ ਥੇਹ ਕਲੰਦਰ ਦੀ ਪ੍ਰਿੰਸੀਪਲ ਗੁਰਜੀਤ ਕੌਰ ਦੀ ਅਗਵਾਈ ਹੇਠ ਕਰਵਾਈ ਗਈ ਇਹ ਰੈਲੀ ਸਫਲ ਰਹੀ।
ਪਿਛਲੀ ਖ਼ਬਰ ਮਾਤਾ ਸਾਹਿਬ ਕੌਰ ਸਕੂਲ ਦੇ ਵਿਦਿਆਰਥੀਆਂ ਨੇ ਅੰਮ੍ਰਿਤ ਅਭਿਲਾਖੀ ਸਮਾਗਮ ’ਚ ਕੀਤੀ ਸ਼ਮੂਲੀਅਤ ਅਗਲੀ ਖ਼ਬਰ ਵਿਜੇ ਕਾਲੜਾ ਦੀ ਭੈਣ ਨਿਰਮਲਾ ਰਾਣੀ ਦੇ ਦਿਹਾਂਤ ’ਤੇ ਦੁੱਖ ਪ੍ਰਗਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।