20-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2026

ਸਰਬੱਤ ਦਾ ਭਲਾ ਟਰੱਸਟ ਨੇ ਲੋੜਵੰਦਾਂ ਨੂੰ ਮਹੀਨਾਵਾਰ ਸਹਾਇਤਾ ਰਾਸ਼ੀ ਦੇ ਚੈੱਕ ਵੰਡੇ

ਮੱਲਾਂਵਾਲਾ, 19 ਅਕਤੂਬਰ (ਗੁਰਦੇਵ ਸਿੰਘ)- ਦੁਬਈ ਦੇ ਉੱਘੇ ਕਾਰੋਬਾਰੀ ਅਤੇ ਪ੍ਰਸਿੱਧ ਸਮਾਜ ਸੇਵੀ ਡਾ. ਐੱਸ.

ਅਜੀਤ ਡੈਸਕ 20-10-2026
ਮੱਲਾਂਵਾਲਾ, 19 ਅਕਤੂਬਰ (ਗੁਰਦੇਵ ਸਿੰਘ)- ਦੁਬਈ ਦੇ ਉੱਘੇ ਕਾਰੋਬਾਰੀ ਅਤੇ ਪ੍ਰਸਿੱਧ ਸਮਾਜ ਸੇਵੀ ਡਾ.ਐੱਸ.ਪੀ. ਸਿੰਘ ਓਬਰਾਏ ਦੀ ਰਹਿਨੁਮਾਈ ਹੇਠ ਚੱਲ ਰਹੀ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਮੱਲਾਂਵਾਲਾ ਵਿਖੇ ਇਕ ਸਾਦੇ ਸਮਾਗਮ ਦੌਰਾਨ ਇਲਾਕੇ ਦੇ ਅੰਗਹੀਣਾਂ ਅਤੇ ਮਾਨਸਿਕ ਤੌਰ ’ਤੇ ਬਿਮਾਰ ਵਿਅਕਤੀਆਂ ਨੂੰ ਮਹੀਨਾਵਾਰ ਆਰਥਿਕ ਸਹਾਇਤਾ ਰਾਸ਼ੀ ਦੇ ਚੈੱਕ ਵੰਡੇ ਗਏ। ਇਹ ਚੈੱਕ ਜ਼ਿਲ੍ਹਾ ਪ੍ਰਧਾਨ ਅਮਰਜੀਤ ਕੌਰ ਛਾਬੜਾ, ਜ਼ਿਲ੍ਹਾ ਮੀਤ ਪ੍ਰਧਾਨ ਦਵਿੰਦਰ ਸਿੰਘ ਛਾਬੜਾ ਤੇ ਜ਼ਿਲ੍ਹਾ ਕੈਸ਼ੀਅਰ ਵਿਜੈ ਕੁਮਾਰ ਬਹਿਲ ਵਲੋਂ ਲਾਭਪਾਤਰੀਆਂ ਨੂੰ ਸੌਂਪੇ ਗਏ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜ਼ਿਲ੍ਹਾ ਪ੍ਰਧਾਨ ਅਮਰਜੀਤ ਕੌਰ ਛਾਬੜਾ ਤੇ ਜ਼ਿਲ੍ਹਾ ਸਲਾਹਕਾਰ ਤੇ ਜ਼ੀਰਾ ਦੇ ਇੰਚਾਰਜ ਰਣਜੀਤ ਸਿੰਘ ਰਾਏ ਨੇ ਦੱਸਿਆ ਕਿ ਡਾ.ਓਬਰਾਏ ਦੀ ਅਗਵਾਈ ਹੇਠ ਟਰੱਸਟ ਵਲੋਂ ਸਮਾਜ ਦੇ ਲੋੜਵੰਦ ਵਰਗਾਂ ਦੀ ਸਹਾਇਤਾ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਟਰੱਸਟ ਦਾ ਮੁੱਖ ਉਦੇਸ਼ ਲੋੜਵੰਦ ਤੇ ਬੇਸਹਾਰਾ ਲੋਕਾਂ ਦੀ ਮਦਦ ਕਰਕੇ ਉਨ੍ਹਾਂ ਦੇ ਜੀਵਨ ਨੂੰ ਬਿਹਤਰ ਬਣਾਉਣਾ ਹੈ।
ਪਿਛਲੀ ਖ਼ਬਰ ਲਾਈਨਮੈਨ ਪਵਨ ਕੰਬੋਜ ਦੀ ਮੌਤ ’ਤੇ ਦੁੱਖ ਦਾ ਪ੍ਰਗਟਾਵਾ ਅਗਲੀ ਖ਼ਬਰ ਭਾਜਪਾ ਜ਼ਿਲ੍ਹਾ ਪ੍ਰਧਾਨ ਸੁਖਵਿੰਦਰ ਸਿੰਘ ਕਾਕਾ ਕੰਬੋਜ ਦੀ ਅਗਵਾਈ ਹੇਠ ਨਵ-ਨਿਯੁਕਤ ਜ਼ਿਲ੍ਹਾ ਕਾਰਜਕਾਰਨੀ ਦੀ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।