ਸਮੂਹਿਕ ਛੁੱਟੀ ਲੈ ਕੇ ਗੁਰੂਹਰਸਹਾਏ ਦੇ ਅਧਿਆਪਕਾਂ ਤੇ ਮੁਲਾਜ਼ਮਾਂ ਨੇ ਪੰਜਾਬ ਸਰਕਾਰ...
ਕਿਹਾ ਕਿ ਪੰਜਾਬ ਸਰਕਾਰ ਲੰਬੇ ਸਮੇਂ ਤੋਂ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਹੱਕੀ ਤੇ ਜਾਇਜ਼ ਮੰਗਾਂ ਨੂੰ ਅਣਗੌਲਿਆ ਕਰ ਰਹੀ ਹੈ ਜਿਸ ਕਾਰਨ ਮੁਲਾਜ਼ਮ ਵਰਗ ’ਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਆਗੂਆਂ ਨੇ ਮੰਗ ਕੀਤੀ ਕਿ ਮੁਲਾਜ਼ਮਾਂ ਲਈ ਪੁਰਾਣੀ ਪੈਨਸ਼ਨ ਸਕੀਮ ਬਹਾਲ ਕੀਤੀ ਜਾਵੇ, ਪੰਜਾਬ ਪੇਅ ਸਕੇਲ ਮੁੜ ਲਾਗੂ ਕੀਤੇ ਜਾਣ, ਪੇਂਡੂ ਤੇ ਬਾਰਡਰ ਭੱਤੇ ਸਮੇਤ ਬੰਦ ਕੀਤੇ ਗਏ 37 ਤਰ੍ਹਾਂ ਦੇ ਭੱਤੇ ਬਹਾਲ ਕੀਤੇ ਜਾਣ ਤੇ ਏ.
ਰ
ਰੋਸ ਰੈਲੀ ਦੌਰਾਨ ਨਾਅਰੇਬਾਜ਼ੀ ਕਰਦੇ ਵਿਭਾਗਾਂ ਦੇ ਮੁਲਾਜ਼ਮ ਅਤੇ ਪੈਨਸ਼ਨਰ।
22-10-2026
ਕਿਹਾ ਕਿ ਪੰਜਾਬ ਸਰਕਾਰ ਲੰਬੇ ਸਮੇਂ ਤੋਂ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਹੱਕੀ ਤੇ ਜਾਇਜ਼ ਮੰਗਾਂ ਨੂੰ ਅਣਗੌਲਿਆ ਕਰ ਰਹੀ ਹੈ ਜਿਸ ਕਾਰਨ ਮੁਲਾਜ਼ਮ ਵਰਗ ’ਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਆਗੂਆਂ ਨੇ ਮੰਗ ਕੀਤੀ ਕਿ ਮੁਲਾਜ਼ਮਾਂ ਲਈ ਪੁਰਾਣੀ ਪੈਨਸ਼ਨ ਸਕੀਮ ਬਹਾਲ ਕੀਤੀ ਜਾਵੇ, ਪੰਜਾਬ ਪੇਅ ਸਕੇਲ ਮੁੜ ਲਾਗੂ ਕੀਤੇ ਜਾਣ, ਪੇਂਡੂ ਤੇ ਬਾਰਡਰ ਭੱਤੇ ਸਮੇਤ ਬੰਦ ਕੀਤੇ ਗਏ 37 ਤਰ੍ਹਾਂ ਦੇ ਭੱਤੇ ਬਹਾਲ ਕੀਤੇ ਜਾਣ ਤੇ ਏ.ਸੀ.ਪੀ. ਸਕੀਮ ਲਾਗੂ ਕੀਤੀ ਜਾਵੇ। ਇਸ ਮੌਕੇ ਨਸ਼ਿਆਂ ਵਿਰੁੱਧ ਸੰਘਰਸ਼ ਕਰਨ ਵਾਲੇ ਮਾਨਸਾ ਦੇ ਸਾਥੀ ਪਰਵਿੰਦਰ ਸਿੰਘ ਝੋਟਾ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਬੁਲਾਰਿਆਂ ਨੇ ਉਨ੍ਹਾਂ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਦੀ ਮੰਗ ਵੀ ਕੀਤੀ। ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਤਾਂ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਅੱਠ ਲੱਖ ਤੋਂ ਵੱਧ ਮੁਲਾਜ਼ਮ ਤੇ ਪੈਨਸ਼ਨਰ ਸਰਕਾਰ ਨੂੰ ਸਬਕ ਸਿਖਾਉਣਗੇ। ਰੇਲਵੇ ਪਾਰਕ ਵਿਖੇ ਰੈਲੀ ਤੋਂ ਬਾਅਦ ਅਧਿਆਪਕਾਂ ਅਤੇ ਮੁਲਾਜ਼ਮਾਂ ਵਲੋਂ ਗੁਰੂਹਰਸਹਾਏ ਦੇ ਬਾਜ਼ਾਰਾਂ ’ਚ ਰੋਸ ਮਾਰਚ ਕੱਢਿਆ ਗਿਆ। ਇਸ ਦੌਰਾਨ ਪੰਜਾਬ ਸਰਕਾਰ ਦੀਆਂ ਮੁਲਾਜ਼ਮ, ਕਿਸਾਨ, ਮਜ਼ਦੂਰ, ਵਪਾਰੀ ਤੇ ਆਮ ਲੋਕਾਂ ਵਿਰੋਧੀ ਨੀਤੀਆਂ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। ਰੋਸ ਮਾਰਚ ਦੀ ਸਮਾਪਤੀ ਮੌਕੇ ਮੁਲਾਜ਼ਮਾਂ ਨੇ ਚੌਕ ਵਿਚ ਪੰਜਾਬ ਸਰਕਾਰ ਦਾ ਪੁਤਲਾ ਫੂਕ ਕੇ ਆਪਣਾ ਰੋਸ ਜ਼ਾਹਰ ਕੀਤਾ। ਫ਼ਿਰੋਜ਼ਪੁਰ, (ਗੁਰਿੰਦਰ ਸਿੰਘ)- ਸਾਂਝੀ ਤਾਲਮੇਲ ਕਮੇਟੀ, ਪੰਜਾਬ ਮੁਲਾਜ਼ਮ ਤੇ ਪੈਨਸ਼ਨਰ ਫਰੰਟ, ਸਾਂਝਾ ਮੁਲਾਜ਼ਮ ਮੰਚ ਅਤੇ ਸਮੂਹ ਅਧਿਆਪਕ ਜਥੇਬੰਦੀਆਂ ਪੰਜਾਬ ਦੇ ਸੱਦੇ ’ਤੇ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਮੁਲਾਜ਼ਮਾਂ, ਅਧਿਆਪਕਾਂ ਤੇ ਪੈਨਸ਼ਨਰਾਂ ਨੇ ਸਮੂਹਿਕ ਛੁੱਟੀ ਲੈ ਕੇ ਪੰਜਾਬ ਸਰਕਾਰ ਵਿਰੁੱਧ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ। ਇਸ ਦੌਰਾਨ ਵੱਡੀ ਗਿਣਤੀ ਵਿਚ ਮੁਲਾਜ਼ਮ ਅਤੇ ਪੈਨਸ਼ਨਰ ਡਿਪਟੀ ਕਮਿਸ਼ਨਰ ਦਫ਼ਤਰ ਵਿਖੇ ਇਕੱਠੇ ਹੋਏ ਅਤੇ ਆਪਣੀਆਂ ਲੰਮੇ ਸਮੇਂ ਤੋਂ ਲਟਕਦੀਆਂ ਮੰਗਾਂ ਦੀ ਪੂਰਤੀ ਲਈ ਆਵਾਜ਼ ਬੁਲੰਦ ਕੀਤੀ। ਜਥੇਬੰਦੀਆਂ ਦੇ ਇਸ ਸੱਦੇ ਤਹਿਤ ਜ਼ਿਲ੍ਹੇ ਦੇ ਸਰਕਾਰੀ ਸਕੂਲ ਵੀ ਬੰਦ ਰਹੇ। ਰੋਸ ਪ੍ਰਦਰਸ਼ਨ ਤੋਂ ਬਾਅਦ ਮੁਲਾਜ਼ਮਾਂ ਨੇ ਮੋਟਰਸਾਈਕਲਾਂ ਦੇ ਕਾਫ਼ਲੇ ਨਾਲ ਫ਼ਿਰੋਜ਼ਪੁਰ ਦੇ ਬਾਜ਼ਾਰਾਂ ਵਿਚੋਂ ਹੁੰਦੇ ਹੋਏ ਬਸਤੀ ਟੈਂਕਾਂ ਵਾਲੀ, ਸ਼ਹੀਦ ਊਧਮ ਸਿੰਘ ਚੌਕ ਅਤੇ ਰੇਲਵੇ ਪੁਲ ਰਾਹੀਂ ਵਾਪਸ ਡੀ.ਸੀ. ਦਫ਼ਤਰ ਤੱਕ ਵਿਸ਼ਾਲ ਰੋਸ ਮਾਰਚ ਕੱਢਿਆ। ਇਸ ਦੌਰਾਨ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਕਰਦਿਆਂ ਆਗੂਆਂ ਨੇ ਸਰਕਾਰ ਦੇ ਚੋਣ ਵਾਅਦਿਆਂ ਅਤੇ ਮੁਲਾਜ਼ਮਾਂ ਨਾਲ ਹੋ ਰਹੀ ਕਥਿਤ ਵਾਅਦਾਖ਼ਿਲਾਫ਼ੀ ਬਾਰੇ ਲੋਕਾਂ ਨੂੰ ਜਾਣੂ ਕਰਵਾਇਆ। ਉਨ੍ਹਾਂ ਦੱਸਿਆ ਕਿ ਪੰਜਾਬ ਭਰ ਵਿਚ ਇਸੇ ਤਰ੍ਹਾਂ ਰੋਸ ਪ੍ਰਦਰਸ਼ਨ ਕੀਤੇ ਗਏ ਹਨ ਤੇ 22 ਅਕਤੂਬਰ ਨੂੰ ਡੀ.ਸੀ. ਦਫ਼ਤਰ ਫ਼ਿਰੋਜ਼ਪੁਰ ਅੱਗੇ ਵਿਸ਼ਾਲ ਇਕੱਠ ਕਰਕੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਇਸ ਮੌਕੇ ਪਿੱਪਲ ਸਿੰਘ ਸਿੱਧੂ, ਸੁਰਿੰਦਰ ਪਾਲ ਸ਼ਰਮਾ, ਰਾਕੇਸ਼ ਸ਼ਰਮਾ, ਰਮਨਦੀਪ ਸਿੰਘ, ਮਲਕੀਤ ਸਿੰਘ ਹਰਾਜ, ਨਰਿੰਦਰ ਸ਼ਰਮਾ, ਪ੍ਰਤਾਪ ਸਿੰਘ, ਅਜੀਤ ਸਿੰਘ ਸੋਢੀ, ਪਰਮਜੀਤ ਸਿੰਘ ਪੰਮਾ, ਜਗਸੀਰ ਸਿੰਘ ਗਿੱਲ, ਲਖਵਿੰਦਰ ਸਿੰਘ ਸਿਮਕ, ਸਰਬਜੀਤ ਸਿੰਘ ਭਾਵੜਾ, ਜਗਸੀਰ ਸਿੰਘ ਭਾਂਗਰ, ਹਰਜੀਤ ਸਿੰਘ ਸਿੱਧੂ, ਪ੍ਰਦੀਪ ਕੁਮਾਰ, ਬਲਬੀਰ ਕੰਬੋਜ, ਪ੍ਰਤਾਪ ਸਿੰਘ ਢਿੱਲੋਂ, ਓਮ ਪ੍ਰਕਾਸ਼, ਰਾਜਬੀਰ ਢਿੱਲੋਂ, ਸੋਨੂੰ ਕਸ਼ਯਪ, ਗੁਰਤੇਜ ਸਿੰਘ, ਰਾਮ ਪ੍ਰਸਾਦ, ਮਨੋਹਰ ਲਾਲ, ਗੁਰਜੀਤ ਸਿੰਘ, ਨਿਰਮਲ ਸਿੰਘ, ਸਰਬਜੀਤ ਸਿੰਘ ਟੁਰਨਾ, ਬਲਵਿੰਦਰ ਸਿੰਘ ਸੰਧੂ, ਨਵੀਨ ਸਚਦੇਵਾ, ਬਲਰਾਮ ਸ਼ਰਮਾ, ਰਾਜਦੀਪ ਸੰਧੂ ਤੇ ਸੁਰਿੰਦਰ ਕੰਬੋਜ ਆਦਿ ਹਾਜ਼ਰ ਸਨ।