22-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

ਦਾਜ ਦੀ ਮੰਗ ਨੂੰ ਲੈ ਕੇ ਵਿਆਹੁਤਾ ਨੂੰ ਤੰਗ-ਪ੍ਰੇਸ਼ਾਨ ਕਰਕੇ ਘਰੋਂ ਕੱਢਣ ਦੇ ਦੋਸ਼ ’ਚ ਪਤੀ ਖ਼ਿਲਾਫ਼ ਪਰਚਾ ਦਰਜ

ਫ਼ਿਰੋਜ਼ਪੁਰ, 21 ਅਕਤੂਬਰ (ਰਾਕੇਸ਼ ਚਾਵਲਾ)-ਫ਼ਿਰੋਜ਼ਪੁਰ ਵਿਚ ਦਾਜ ਦੀ ਖ਼ਾਤਰ ਧੀਆਂ ਨੂੰ ਤੰਗ-ਪ੍ਰੇਸ਼ਾਨ ਕਰਨ ਤੇ ਘਰੋਂ ਕੱਢਣ ਦਾ ਇਕ ਗੰਭੀਰ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਥਾਣਾ ਸਿਟੀ ਫ਼ਿਰੋਜ਼ਪੁਰ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ।

ਅਜੀਤ ਡੈਸਕ 22-10-2026
ਫ਼ਿਰੋਜ਼ਪੁਰ, 21 ਅਕਤੂਬਰ (ਰਾਕੇਸ਼ ਚਾਵਲਾ)-ਫ਼ਿਰੋਜ਼ਪੁਰ ਵਿਚ ਦਾਜ ਦੀ ਖ਼ਾਤਰ ਧੀਆਂ ਨੂੰ ਤੰਗ-ਪ੍ਰੇਸ਼ਾਨ ਕਰਨ ਤੇ ਘਰੋਂ ਕੱਢਣ ਦਾ ਇਕ ਗੰਭੀਰ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਥਾਣਾ ਸਿਟੀ ਫ਼ਿਰੋਜ਼ਪੁਰ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ। ਇਹ ਮਾਮਲਾ ਰੁਹਾਨੀ ਪਤਨੀ ਆਤਿਸ਼ ਮਿੱਤਲ ਪੁੱਤਰੀ ਪਵਨ ਕੁਮਾਰ ਵਾਸੀ ਪਾਇਓਨੀਅਰ ਕਾਲੋਨੀ ਲੁਧਿਆਣਾ-ਮੋਗਾ ਰੋਡ ਫ਼ਿਰੋਜ਼ਪੁਰ ਦੀ ਦਰਖ਼ਾਸਤ ’ਤੇ ਦਰਜ ਕੀਤਾ ਗਿਆ ਹੈ। ਪੁਲਿਸ ਨੇ ਦੱਸਿਆ ਕਿ ਦਰਖ਼ਾਸਤ ਵਿਚ ਦੱਸਿਆ ਗਿਆ ਹੈ ਕਿ ਰੁਹਾਨੀ ਦਾ ਵਿਆਹ ਸਾਲ 2024 ਵਿਚ ਆਤਿਸ਼ ਮਿੱਤਲ ਪੁੱਤਰ ਨਰੇਸ਼ ਕੁਮਾਰ ਵਾਸੀ ਪੱਕੀ ਗਲੀ ਟਾਹਲੀ ਮੁਹੱਲਾ ਫ਼ਿਰੋਜ਼ਪੁਰ ਨਾਲ ਹੋਇਆ ਸੀ। ਵਿਆਹ ਸਮੇਂ ਲੜਕੀ ਦੇ ਮਾਤਾ-ਪਿਤਾ ਨੇ ਆਪਣੀ ਹੈਸੀਅਤ ਤੋਂ ਵੱਧ ਕੇ ਦਾਜ ਦਿੱਤਾ ਸੀ ਪਰ ਲੜਕੀ ਦਾ ਪਤੀ ਆਤਿਸ਼ ਮਿੱਤਲ ਇਸ ਦਾਜ ਤੋਂ ਖ਼ੁਸ਼ ਨਹੀਂ ਸੀ। ਦੋਸ਼ ਹੈ ਕਿ ਵਿਆਹ ਤੋਂ ਬਾਅਦ ਹੀ ਪਤੀ ਵਲੋਂ ਹੋਰ ਦਾਜ ਅਤੇ ਖ਼ਾਸ ਕਰਕੇ ਇਕ ਗੱਡੀ ਦੀ ਮੰਗ ਕੀਤੀ ਜਾਣ ਲੱਗੀ। ਜਦੋਂ ਉਸ ਵਲੋਂ ਹੋਰ ਦਾਜ ਲਿਆਉਣ ਤੋਂ ਅਸਮਰਥਾ ਪ੍ਰਗਟ ਕਰਦਿਆਂ ਇਨਕਾਰ ਕੀਤਾ ਗਿਆ ਤਾਂ ਉਸ ਦੇ ਪਤੀ ਆਤਿਸ਼ ਮਿੱਤਲ ਨੇ ਉਸ ਨਾਲ ਕੁੱਟਮਾਰ ਕੀਤੀ ਤੇ ਘਰੋਂ ਬਾਹਰ ਕੱਢ ਦਿੱਤਾ। ਥਾਣਾ ਵੁਮੈਨ ਪੁਲਿਸ ਦੇ ਏ.ਐੱਸ.ਆਈ. ਦਰਸ਼ਨ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਪੀੜਤਾਂ ਦੀ ਸ਼ਿਕਾਇਤ ’ਤੇ ਕਾਰਵਾਈ ਕਰਦਿਆਂ ਮੁਕੱਦਮਾ ਦਰਜ ਕਰ ਲਿਆ ਹੈ ਤੇ ਮਾਮਲੇ ਦੀ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਪਿਛਲੀ ਖ਼ਬਰ ਟਰੈਕਟਰ ਵਰਕਸ਼ਾਪ ਨੇੜਿਓਂ ਦਿਨ-ਦਿਹਾੜੇ ਐਕਟਿਵਾ ਸਕੂਟਰੀ ਚੋਰੀ ਅਗਲੀ ਖ਼ਬਰ ਸਮੂਹਿਕ ਛੁੱਟੀ ਲੈ ਕੇ ਗੁਰੂਹਰਸਹਾਏ ਦੇ ਅਧਿਆਪਕਾਂ ਤੇ ਮੁਲਾਜ਼ਮਾਂ ਨੇ ਪੰਜਾਬ ਸਰਕਾਰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।