22-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

ਟਰੈਕਟਰ ਵਰਕਸ਼ਾਪ ਨੇੜਿਓਂ ਦਿਨ-ਦਿਹਾੜੇ ਐਕਟਿਵਾ ਸਕੂਟਰੀ ਚੋਰੀ

ਫ਼ਿਰੋਜ਼ਪੁਰ, 21 ਅਕਤੂਬਰ (ਰਾਕੇਸ਼ ਚਾਵਲਾ)- ਫ਼ਿਰੋਜ਼ਪੁਰ ਕੈਂਟ ’ਚ ਟਰੈਕਟਰ ਵਰਕਸ਼ਾਪ ਨੇੜਿਉਂ ਦਿਨ ਦਿਹਾੜੇ ਇਕ ਐਕਟਿਵਾ ਸਕੂਟਰੀ ਚੋਰੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧ ਵਿਚ ਥਾਣਾ ਕੈਂਟ ਫ਼ਿਰੋਜ਼ਪੁਰ ਪੁਲਿਸ ਨੇ ਅਣਪਛਾਤੇ ਵਿਅਕਤੀ ਵਿਰੁੱਧ ਕੇਸ ਦਰਜ ਕੀਤਾ ਹੈ।

ਅਜੀਤ ਡੈਸਕ 22-10-2026
ਫ਼ਿਰੋਜ਼ਪੁਰ, 21 ਅਕਤੂਬਰ (ਰਾਕੇਸ਼ ਚਾਵਲਾ)- ਫ਼ਿਰੋਜ਼ਪੁਰ ਕੈਂਟ ’ਚ ਟਰੈਕਟਰ ਵਰਕਸ਼ਾਪ ਨੇੜਿਉਂ ਦਿਨ ਦਿਹਾੜੇ ਇਕ ਐਕਟਿਵਾ ਸਕੂਟਰੀ ਚੋਰੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧ ਵਿਚ ਥਾਣਾ ਕੈਂਟ ਫ਼ਿਰੋਜ਼ਪੁਰ ਪੁਲਿਸ ਨੇ ਅਣਪਛਾਤੇ ਵਿਅਕਤੀ ਵਿਰੁੱਧ ਕੇਸ ਦਰਜ ਕੀਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸ਼ਿਕਾਇਤਕਰਤਾ ਜਗਜੀਤ ਸਿੰਘ ਪੁੱਤਰ ਰਾਜਵੰਤ ਸਿੰਘ ਵਾਸੀ ਪਿੰਡ ਮੱਲਵਾਲ ਕਦੀਮ ਨੇ ਦੱਸਿਆ ਕਿ ਉਸ ਦੀ ਹੋਂਡਾ ਐਕਟਿਵਾ ਸਕੂਟਰੀ ਨੰਬਰ ਪੀ.ਬੀ.-05-ਏ.ਵੀ.-4875 ਨੂੰ ਕਿਸੇ ਨਾਮਾਲੂਮ ਵਿਅਕਤੀ ਵਲੋਂ ਚੋਰੀ ਕਰ ਲਈ ਗਈ ਹੈ। ਇਹ ਵਾਰਦਾਤ ਮਿਤੀ 1 ਅਕਤੂਬਰ 2026 ਨੂੰ ਦੁਪਹਿਰ ਕਰੀਬ 2.30 ਵਜੇ ਫ਼ਿਰੋਜ਼ਪੁਰ ਕੈਂਟ ਵਿਚ ਟਰੈਕਟਰ ਵਰਕਸ਼ਾਪ ਨੇੜੇ ਲਾਈਟਾਂ ਵਾਲਾ ਚੌਕ ਵਿਖੇ ਵਾਪਰੀ ਸੀ। ਸ਼ਿਕਾਇਤਕਰਤਾ ਨੇ ਪੁਲਿਸ ਨੂੰ ਦਿੱਤੇ ਬਿਆਨ ਵਿਚ ਦੱਸਿਆ ਕਿ ਉਹ ਆਪਣੀ ਐਕਟਿਵਾ ਦੀ ਕਾਫ਼ੀ ਸਮੇਂ ਤੋਂ ਆਪਣੇ ਪੱਧਰ ’ਤੇ ਭਾਲ ਕਰਦਾ ਰਿਹਾ, ਪਰ ਉਸ ਦਾ ਕੋਈ ਵੀ ਪਤਾ ਨਹੀਂ ਲੱਗ ਸਕਿਆ। ਏ.ਐੱਸ.ਆਈ. ਭੁਪਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਅਣਪਛਾਤੇ ਵਿਅਕਤੀ ਵਿਰੁੱਧ ਮੁਕੱਦਮਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਪਿਛਲੀ ਖ਼ਬਰ ਕਣਕ ਦੀ ਬਿਜਾਈ ਸਮੇਂ ਡੀ.ਏ.ਪੀ. ਖਾਦ ਦੇ ਪ੍ਰਬੰਧ ਕੀਤੇ ਜਾਣ- ਲਖਵਿੰਦਰ ਸਿੰਘ ਪੀਰ ਮੁਹੰਮਦ ਅਗਲੀ ਖ਼ਬਰ ਦਾਜ ਦੀ ਮੰਗ ਨੂੰ ਲੈ ਕੇ ਵਿਆਹੁਤਾ ਨੂੰ ਤੰਗ-ਪ੍ਰੇਸ਼ਾਨ ਕਰਕੇ ਘਰੋਂ ਕੱਢਣ ਦੇ ਦੋਸ਼ ’ਚ ਪਤੀ ਖ਼ਿਲਾਫ਼ ਪਰਚਾ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।