22-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

ਬੇਮੌਸਮੀ ਬਾਰਿਸ਼ ਨਾਲ ਨੁਕਸਾਨੀਆਂ ਫ਼ਸਲਾਂ ਦੀ ਵਿਸ਼ੇਸ਼ ਗਿਰਦਾਵਰੀ ਕਰਵਾ ਕੇ ਕਿਸਾਨਾਂ ਨੂੰ ਮੁਆਵਜ਼ਾ ਦਿੱਤਾ ਜਾਵੇ -ਭਾਕਿਯੂ ਕਾਦੀਆਂ

ਫ਼ਿਰੋਜ਼ਪੁਰ, 21 ਅਕਤੂਬਰ (ਕੁਲਬੀਰ ਸਿੰਘ ਸੋਢੀ)- ਭਾਰਤੀ ਕਿਸਾਨ ਯੂਨੀਅਨ ਕਾਦੀਆਂ ਬਲਾਕ ਫ਼ਿਰੋਜ਼ਪੁਰ ਦੀ ਮੀਟਿੰਗ ਮਾਰਕੀਟ ਕਮੇਟੀ ਛਾਉਣੀ ਵਿਖੇ ਬਲਾਕ ਪ੍ਰਧਾਨ ਗੁਰਮੇਲ ਸਿੰਘ ਦੀ ਰਹਿਨੁਮਾਈ ਹੇਠ ਹੋਈ। ਮੀਟਿੰਗ ਵਿਚ ਜ਼ਿਲ੍ਹਾ ਪ੍ਰਧਾਨ ਗੁਰਿੰਦਰ ਸਿੰਘ ਖਹਿਰਾ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ।

ਅਜੀਤ ਡੈਸਕ 22-10-2026
ਫ਼ਿਰੋਜ਼ਪੁਰ, 21 ਅਕਤੂਬਰ (ਕੁਲਬੀਰ ਸਿੰਘ ਸੋਢੀ)- ਭਾਰਤੀ ਕਿਸਾਨ ਯੂਨੀਅਨ ਕਾਦੀਆਂ ਬਲਾਕ ਫ਼ਿਰੋਜ਼ਪੁਰ ਦੀ ਮੀਟਿੰਗ ਮਾਰਕੀਟ ਕਮੇਟੀ ਛਾਉਣੀ ਵਿਖੇ ਬਲਾਕ ਪ੍ਰਧਾਨ ਗੁਰਮੇਲ ਸਿੰਘ ਦੀ ਰਹਿਨੁਮਾਈ ਹੇਠ ਹੋਈ। ਮੀਟਿੰਗ ਵਿਚ ਜ਼ਿਲ੍ਹਾ ਪ੍ਰਧਾਨ ਗੁਰਿੰਦਰ ਸਿੰਘ ਖਹਿਰਾ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ। ਇਸ ਦੌਰਾਨ ਕਿਸਾਨਾਂ ਨੂੰ ਦਰਪੇਸ਼ ਸਮੱਸਿਆਵਾਂ ਤੇ ਅਹਿਮ ਮੰਗਾਂ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ। ਯੂਨੀਅਨ ਦੇ ਪ੍ਰੈੱਸ ਸਕੱਤਰ ਗੁਰਕੀਰਤ ਸਿੰਘ ਨੇ ਦੱਸਿਆ ਕਿ ਫ਼ਿਰੋਜ਼ਪੁਰ ਜ਼ਿਲ੍ਹੇ ਵਿਚ ਹੋਈ ਬੇਮੌਸਮੀ ਬਾਰਸ਼ ਕਾਰਨ ਕਈ ਪਿੰਡਾਂ ਵਿਚ ਫ਼ਸਲਾਂ ਦਾ ਕਾਫ਼ੀ ਨੁਕਸਾਨ ਹੋਇਆ ਹੈ। ਉਨ੍ਹਾਂ ਦੱਸਿਆ ਕਿ ਕਾਦਾ ਬੋੜਾ, ਜੀਵਾ ਅਰਾਈ, ਗਹਿਰੀ ਤੇ ਮੁਠਿਆਂ ਵਾਲਾ ਸਮੇਤ ਹੋਰ ਪਿੰਡਾਂ ਵਿਚ ਕਿਸਾਨਾਂ ਨੂੰ ਭਾਰੀ ਨੁਕਸਾਨ ਦਾ ਸਾਹਮਣਾ ਕਰਨਾ ਪਿਆ ਹੈ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਪ੍ਰਭਾਵਿਤ ਪਿੰਡਾਂ ਵਿਚ ਵਿਸ਼ੇਸ਼ ਗਿਰਦਾਵਰੀ ਕਰਵਾਈ ਜਾਵੇ ਤੇ ਨੁਕਸਾਨ ਦੇ ਮੁਲਾਂਕਣ ਮਗਰੋਂ ਕਿਸਾਨਾਂ ਨੂੰ ਬਣਦਾ ਮੁਆਵਜ਼ਾ ਦਿੱਤਾ ਜਾਵੇ। ਮੀਟਿੰਗ ਵਿਚ ਕਿਸਾਨ ਆਗੂ ਜੋਗਾ ਸਿੰਘ ਖਹਿਰਾ, ਬਲਦੇਵ ਸਿੰਘ, ਵਣ ਸਿੰਘ, ਨਸੀਬ ਸਿੰਘ, ਰੇਸ਼ਮ ਸਿੰਘ ਭੁੱਲਰ ਸਤੀਏ ਵਾਲਾ, ਅੰਬ ਸਿੰਘ ਤੇ ਕੈਪਟਨ ਜਰਨੈਲ ਸਿੰਘ ਸਮੇਤ ਹੋਰ ਕਿਸਾਨ ਆਗੂ ਹਾਜ਼ਰ ਸਨ।
ਪਿਛਲੀ ਖ਼ਬਰ ਸਾਲਾਨਾ ਵਿਸ਼ਾਲ ਭੰਡਾਰਾ ਤੇ ਜਾਗਰਣ ਕੱਲ੍ਹ ਅਗਲੀ ਖ਼ਬਰ ਬਿਜਲੀ ਮੁਲਾਜ਼ਮਾਂ ਤੇ ਪੈਨਸ਼ਨਰਾਂ ਵਲੋਂ ਸਰਕਲ ਦਫ਼ਤਰ ਫ਼ਿਰੋਜ਼ਪੁਰ ਮੂਹਰੇ ਰੋਸ ਪ੍ਰਦਰਸ਼ਨ 28 ਅਕਤੂਬਰ ਨੂੰ ਵਿੱਤ ਮੰਤਰੀ ਹਰਪਾਲ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।