23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2026

‘ਆਪ’ ਦੀ ਸਰਕਾਰ ਲਿਆਉਣ ਲਈ ਅੱਡੀ ਚੋਟੀ ਦਾ ਜ਼ੋਰ ਲਾਉਣ ਵਾਲੇ ਐਨ.ਆਰ.ਆਈ. ਵੀ ਸਰਕਾਰ ਤੋਂ ਦੁਖੀ- ਕੁਲਬੀਰ ਸਿੰਘ ਜ਼ੀਰਾ

ਜ਼ੀਰਾ, 22 ਅਕਤੂਬਰ (ਰਜਨੀਸ਼ ਕਥੂਰੀਆ)- ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਲਿਆਉਣ ਲਈ ਅੱਡੀ ਚੋਟੀ ਦਾ ਜ਼ੋਰ ਲਾਉਣ ਵਾਲੇ ਐਨ. ਆਰ.

ਐਨ.ਆਰ.ਆਈ. ਰੂਪ ਸਿੰਘ ਸੰਧੂ ਦੇ ਨਿਵਾਸ ’ਤੇ ਗੱਲਬਾਤ ਦੌਰਾਨ ਕੁਲਬੀਰ ਸਿੰਘ ਜ਼ੀਰਾ ਅਤੇ ਹੋਰ। ਤਸਵੀਰ-ਰਜਨੀਸ਼ ਕਥੂਰੀਆ 23-10-2026
ਜ਼ੀਰਾ, 22 ਅਕਤੂਬਰ (ਰਜਨੀਸ਼ ਕਥੂਰੀਆ)- ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਲਿਆਉਣ ਲਈ ਅੱਡੀ ਚੋਟੀ ਦਾ ਜ਼ੋਰ ਲਾਉਣ ਵਾਲੇ ਐਨ.ਆਰ.ਆਈ. ਵੀ ਸਰਕਾਰ ਤੋਂ ਦੁਖੀ ਹਨ ਜਿਸ ਕਰਕੇ ਐਨ.ਆਰ.ਆਈ. ਇਸ ਸਰਕਾਰ ਤੋਂ ਖਹਿੜਾ ਛੁਡਾ ਕੇ ਕਾਂਗਰਸ ਪਾਰਟੀ ਦੀ ਸਰਕਾਰ ਲਿਆਉਣ ਲਈ ਪੰਜਾਬ ਵਿਧਾਨ ਸਭਾ ਚੋਣਾਂ ਦੀ ਬੜੀ ਬੇਸਬਰੀ ਨਾਲ ਉਡੀਕ ਕਰ ਰਹੇ ਹਨ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਜ਼ੀਰਾ ਦੇ ਸਾਬਕਾ ਵਿਧਾਇਕ ਤੇ ਕਾਂਗਰਸ ਕਮੇਟੀ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਪ੍ਰਧਾਨ ਕੁਲਬੀਰ ਸਿੰਘ ਜ਼ੀਰਾ ਨੇ ਐਨ.ਆਰ.ਆਈ. ਰੂਪ ਸਿੰਘ ਸੰਧੂ ਝਤਰੇ ਦੇ ਨਿਵਾਸ ’ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਕੁਲਬੀਰ ਸਿੰਘ ਜ਼ੀਰਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਹਲਕਾ ਜਗਰਾਓਂ ਤੋਂ ਵਿਧਾਇਕਾ ਵਲੋਂ ਪਿਛਲੇ ਦਿਨੀ ਇਕ ਐਨ.ਆਰ.ਆਈ. ਦੀ ਕੋਠੀ ’ਤੇ ਕੀਤੇ ਗਏ ਕਥਿਤ ਨਜਾਇਜ ਕਬਜ਼ੇ ਸਮੇਤ ਅਨੇਕਾਂ ਉਦਾਹਰਨਾਂ ਹਨ ਜਿੱਥੇ ਆਮ ਆਦਮੀ ਪਾਰਟੀ ਦੇ ਮੰਤਰੀਆਂ ਤੇ ਵਿਧਾਇਕਾਂ ਵਲੋਂ ਐਨ.ਆਰ.ਆਈ. ਭਾਈਚਾਰੇ ਦੇ ਨਾਲ ਧੱਕਾ ਕੀਤਾ ਗਿਆ ਹੈ। ਕੁਲਬੀਰ ਸਿੰਘ ਜ਼ੀਰਾ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਵੱਡੇ-ਵੱਡੇ ਸਬਜ਼ਬਾਗ ਵਿਖਾ ਕੇ ਸੱਤਾ ਦੀ ਕੁਰਸੀ ’ਤੇ ਬੈਠਣ ਵਾਲੀ ਆਮ ਆਦਮੀ ਪਾਰਟੀ ਅਮਨ ਕਾਨੂੰਨ ਦੇ ਮੁਹਾਜ ’ਤੇ ਵੀ ਬੁਰੀ ਤਰ੍ਹਾਂ ਫ਼ੇਲ੍ਹ ਸਾਬਤ ਹੋਈ ਹੈ। ਇਸ ਮੌਕੇ ਕੁਲਬੀਰ ਸਿੰਘ ਜ਼ੀਰਾ ਦੇ ਨਾਲ ਐਨ.ਆਰ.ਆਈ. ਰੂਪ ਸਿੰਘ ਸੰਧੂ, ਹਰਦੀਪ ਸਿੰਘ ਬਾਠ ਸਾਬਕਾ ਸਰਪੰਚ ਝਤਰੇ, ਦਿਲਬਾਗ ਸਿੰਘ ਬਾਗਾ, ਜਗਦੀਪ ਸਿੰਘ ਸੰਧੂ ਤੇ ਜਸਵੰਤ ਸਿੰਘ ਸਹੋਤਾ ਆਦਿ ਕਾਂਗਰਸੀ ਵਰਕਰ ਹਾਜ਼ਰ ਸਨ।
ਪਿਛਲੀ ਖ਼ਬਰ ਵਿਧਾਇਕ ਨਰੇਸ਼ ਕਟਾਰੀਆ ਤੇ ਨਗਰ ਕੌਂਸਲ ਪ੍ਰਧਾਨ ਧਰਮਪਾਲ ਚੁੱਘ ਵਲੋਂ ਜ਼ੀਰਾ ਸ਼ਹਿਰ ’ਚ ਨਵੀਆਂ ਐੱਲ.ਈ.ਡੀ. ਸਟਰੀਟ ਲਾਈਟਾਂ... ਅਗਲੀ ਖ਼ਬਰ ਪੰਜਾਬ ਸਰਕਾਰ ਤੇ ਪਾਵਰਕਾਮ ਮੈਨੇਜਮੈਂਟ ਮੰਨੀਆਂ ਹੋਈਆਂ ਮੰਗਾਂ ਲਾਗੂ ਕਰਨ ਤੋਂ ਭੱਜੀ- ਭੁੱਲਰ, ਸੁੱਖੇਵਾਲਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।