22-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2026

ਸਰਹੱਦੀ ਖੇਤਰ ਗੱਟੀਆਂ ’ਚ ਕੁਲਦੀਪ ਸਿੰਘ ਭੁੱਲਰ ਦੇ ਸਮਰਥਕਾਂ ਨੇ ਖੋਲ੍ਹਿਆ ਦਫ਼ਤਰ ਖ਼ੂਨਦਾਨ ਕੈਂਪ ਲਗਾ ਕੇ ਮਨੁੱਖਤਾ ਦੀ ਸੇਵਾ ਦਾ ਦਿੱਤਾ ਸੁਨੇਹਾ

ਫ਼ਿਰੋਜ਼ਪੁਰ, 22 ਅਕਤੂਬਰ(ਗੁਰਿੰਦਰ ਸਿੰਘ)-ਸਰਹੱਦੀ ਖੇਤਰ ਗੱਟੀਆਂ ਵਿਖੇ ਹਲਕਾ ਫ਼ਿਰੋਜ਼ਪੁਰ ਸ਼ਹਿਰੀ ਤੋਂ ਵਿਧਾਨ ਸਭਾ ਚੋਣ ਲੜਨ ਦੇ ਇਛੁੱਕ ਸਰਪੰਚ ਕੁਲਦੀਪ ਸਿੰਘ ਭੁੱਲਰ ਦੇ ਸਮਰਥਕਾਂ ਵਲੋਂ ਚੋਣ ਦਫ਼ਤਰ ਖੋਲ੍ਹਿਆ ਗਿਆ। ਚੋਣ ਦਫ਼ਤਰ ਦੇ ਉਦਘਾਟਨ ਦੇ ਨਾਲ ਖ਼ੂਨਦਾਨ ਕੈਂਪ ਵੀ ਲਗਾਇਆ ਗਿਆ ਜਿਸ ਰਾਹੀਂ ਮਨੁੱਖਤਾ ਦੀ ਸੇਵਾ ਤੇ ਲੋੜਵੰਦ ਮਰੀਜ਼ਾਂ ਦੀ ਮਦਦ ਕਰਨ ਦਾ ਸੁਨੇਹਾ ਦਿੱਤਾ ਗਿਆ।

ਖੂਨਦਾਨ ਕੈਂਪ ’ਚ ਖੂਨਦਾਨੀਆਂ ਦੀ ਹੌਂਸਲਾ ਅਫਜ਼ਾਈ ਕਰਦੇ ਕੁਲਦੀਪ ਸਿੰਘ ਭੁੱਲਰ ਅਤੇ ਹੋਰ ਪਤਵੰਤੇ। ਅਜੀਤ ਤਸਵੀਰ 23-10-2026
ਫ਼ਿਰੋਜ਼ਪੁਰ, 22 ਅਕਤੂਬਰ(ਗੁਰਿੰਦਰ ਸਿੰਘ)-ਸਰਹੱਦੀ ਖੇਤਰ ਗੱਟੀਆਂ ਵਿਖੇ ਹਲਕਾ ਫ਼ਿਰੋਜ਼ਪੁਰ ਸ਼ਹਿਰੀ ਤੋਂ ਵਿਧਾਨ ਸਭਾ ਚੋਣ ਲੜਨ ਦੇ ਇਛੁੱਕ ਸਰਪੰਚ ਕੁਲਦੀਪ ਸਿੰਘ ਭੁੱਲਰ ਦੇ ਸਮਰਥਕਾਂ ਵਲੋਂ ਚੋਣ ਦਫ਼ਤਰ ਖੋਲ੍ਹਿਆ ਗਿਆ। ਚੋਣ ਦਫ਼ਤਰ ਦੇ ਉਦਘਾਟਨ ਦੇ ਨਾਲ ਖ਼ੂਨਦਾਨ ਕੈਂਪ ਵੀ ਲਗਾਇਆ ਗਿਆ ਜਿਸ ਰਾਹੀਂ ਮਨੁੱਖਤਾ ਦੀ ਸੇਵਾ ਤੇ ਲੋੜਵੰਦ ਮਰੀਜ਼ਾਂ ਦੀ ਮਦਦ ਕਰਨ ਦਾ ਸੁਨੇਹਾ ਦਿੱਤਾ ਗਿਆ। ਦਫ਼ਤਰ ਦੇ ਉਦਘਾਟਨ ਮੌਕੇ ਸਮਰਥਕਾਂ ਵਿਚ ਉਤਸ਼ਾਹ ਦੇਖਣ ਨੂੰ ਮਿਲਿਆ। ਇਸ ਮੌਕੇ ਕੁਲਦੀਪ ਸਿੰਘ ਭੁੱਲਰ ਨੇ ਸਮਰਥਕਾਂ ਵਲੋਂ ਆਪਣੇ ਪੱਧਰ ’ਤੇ ਖੋਲ੍ਹੇ ਗਏ ਇਸ ਦਫ਼ਤਰ ਬਾਰੇ ਬੋਲਦਿਆਂ ਕਿਹਾ ਕਿ ਦਫ਼ਤਰ ਖੋਲ੍ਹਣ ਦਾ ਮਕਸਦ ਸਰਹੱਦੀ ਖੇਤਰ ਦੇ ਲੋਕਾਂ ਨਾਲ ਬਿਹਤਰ ਸੰਪਰਕ ਸਥਾਪਤ ਕਰਨਾ ਤੇ ਉਨ੍ਹਾਂ ਦੀਆਂ ਸਮੱਸਿਆਵਾਂ ’ਤੇ ਲੋੜਾਂ ਬਾਰੇ ਵਿਚਾਰ-ਵਟਾਂਦਰਾ ਕਰਨਾ ਹੈ। ਇਸ ਮੌਕੇ ਲਗਾਏ ਗਏ ਖ਼ੂਨਦਾਨ ਕੈਂਪ ਰਾਹੀਂ ਲੋਕਾਂ ਨੂੰ ਸਮਾਜ ਸੇਵਾ ਦੇ ਕਾਰਜਾਂ ਵਿਚ ਵੱਧ-ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ ਗਿਆ। ਉਨ੍ਹਾਂ ਕਿਹਾ ਕਿ ਖ਼ੂਨਦਾਨ ਇਕ ਮਹਾਨ ਪਰਉਪਕਾਰੀ ਕਾਰਜ ਹੈ ਜਿਸ ਨਾਲ ਲੋੜ ਪੈਣ ’ਤੇ ਮਰੀਜ਼ਾਂ ਦੀਆਂ ਕੀਮਤੀ ਜਾਨਾਂ ਬਚਾਉਣ ਵਿਚ ਮਦਦ ਮਿਲਦੀ ਹੈ। ਉਨ੍ਹਾਂ ਕਿਹਾ ਕਿ ਸਰਹੱਦੀ ਖੇਤਰਾਂ ਵਿਚ ਅਜਿਹੇ ਸਮਾਜ ਭਲਾਈ ਦੇ ਉਪਰਾਲੇ ਲੋਕਾਂ ਵਿਚ ਸੇਵਾ ਤੇ ਸਹਿਯੋਗ ਦੀ ਭਾਵਨਾ ਨੂੰ ਮਜ਼ਬੂਤ ਕਰਦੇ ਹਨ। ਇਸ ਮੌਕੇ ਜਰਨੈਲ ਸਿੰਘ, ਕੁਲਵੰਤ ਸਿੰਘ, ਬਲਵਿੰਦਰ ਸਿੰਘ, ਬਿੰਦਰ ਸਿੰਘ, ਗੁਰਦੀਪ ਸਿੰਘ, ਬਲਕਾਰ ਸਿੰਘ, ਪਾਲਾ, ਮੋੜਾ ਸਿੰਘ, ਅਸ਼ੋਕ ਸਿੰਘ, ਸਾਹਿਬ ਸਿੰਘ, ਮਨਜੀਤ ਸਿੰਘ ਨਿੱਕੂ, ਹਰਦੇਵ ਸਿੰਘ ਵਿਰਕ, ਮੇਜਰ ਸਿੰਘ ਟੁਰਨਾ, ਮਨਜੀਤ ਕੌਰ ਫ਼ੌਜੀ, ਸ਼ਬੇਗ ਸਿੰਘ, ਸੁਰਜੀਤ ਸਿੰਘ, ਕੁਵਰਜੋਤ ਸਿੰਘ ਪੱਲਾ, ਬਲਾਕ ਸੰਮਤੀ ਮੈਂਬਰ ਤੇ ਵਕੀਲ ਸਤਨਾਮ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਅਮਨਦੀਪ ਸਿੰਘ, ਰਣਜੀਤ ਸਿੰਘ, ਸੁਖਜੀਤ ਸਿੰਘ, ਹਰਪ੍ਰੀਤ ਸਿੰਘ, ਮਨਪ੍ਰੀਤ ਸਿੰਘ ਵਿਚਾਰ ਪ੍ਰਗਟਾਉਂਦੇ ਹੋਏ। ਪੰਜਾਬ ਵਿਚ ਅਮ... ਅਗਲੀ ਖ਼ਬਰ ਤਲਵੰਡੀ ਭਾਈ ਦੇ ਆੜ੍ਹਤੀਆ ਐਸੋਸੀਏਸ਼ਨ ਵਲੋਂ ਮੰਡੀਕਰਨ ਦੀਆਂ ਮੁਸ਼ਕਿਲਾਂ ਨੂੰ ਲੈ ਕੇ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।