ਪੰਜਾਬ ਤੇ ਪੰਜਾਬੀਅਤ ਦੀ ਰਾਖੀ ਲਈ ਖੇਤਰੀ ਪਾਰਟੀ ਦੀ ਸਰਕਾਰ ਲਿਆਉਣੀ ਜ਼ਰੂਰੀ- ਅਕਾਲੀ ਆਗੂ
ਮੱਖੂ, 23 ਅਕਤੂਬਰ (ਵਰਿੰਦਰ ਮਨਚੰਦਾ)- ਪੰਜਾਬ ਦੀ ਰਾਜਨੀਤੀ, ਸੂਬੇ ਦੀ ਆਰਥਿਕ ਸਥਿਤੀ ਅਤੇ ਪੰਜਾਬੀਅਤ ਦੀ ਹੋਂਦ ਨੂੰ ਲੈ ਕੇ ਅਕਾਲੀ ਆਗੂਆਂ ਨੇ ਕਾਂਗਰਸ, ਆਮ ਆਦਮੀ ਪਾਰਟੀ ਤੇ ਭਾਜਪਾ ਦੀਆਂ ਨੀਤੀਆਂ ’ਤੇ ਸਵਾਲ ਉਠਾਏ ਹਨ। ਸੀਨੀਅਰ ਅਕਾਲੀ ਆਗੂ ਸਰਬਜੀਤ ਸਿੰਘ ਬੂਹ, ਡਾ.
ਸ
ਸਰਬਜੀਤ ਸਿੰਘ, ਡਾ.ਤਰਸੇਮ ਸਿੰਘ, ਕੁਲਦੀਪ ਸਿੰਘ, ਵਿਸ਼ਾਲ ਠੁਕਰਾਲ।
24-10-2026
ਮੱਖੂ, 23 ਅਕਤੂਬਰ (ਵਰਿੰਦਰ ਮਨਚੰਦਾ)- ਪੰਜਾਬ ਦੀ ਰਾਜਨੀਤੀ, ਸੂਬੇ ਦੀ ਆਰਥਿਕ ਸਥਿਤੀ ਅਤੇ ਪੰਜਾਬੀਅਤ ਦੀ ਹੋਂਦ ਨੂੰ ਲੈ ਕੇ ਅਕਾਲੀ ਆਗੂਆਂ ਨੇ ਕਾਂਗਰਸ, ਆਮ ਆਦਮੀ ਪਾਰਟੀ ਤੇ ਭਾਜਪਾ ਦੀਆਂ ਨੀਤੀਆਂ ’ਤੇ ਸਵਾਲ ਉਠਾਏ ਹਨ। ਸੀਨੀਅਰ ਅਕਾਲੀ ਆਗੂ ਸਰਬਜੀਤ ਸਿੰਘ ਬੂਹ, ਡਾ.ਤਰਸੇਮ ਸਿੰਘ ਚੱਕ ਮਰਹਾਣਾ, ਕੁਲਦੀਪ ਸਿੰਘ ਬਾਹਰਵਾਲੀ ਤੇ ਯੂਥ ਅਕਾਲੀ ਆਗੂ ਵਿਸ਼ਾਲ ਠੁਕਰਾਲ ਨੇ ਕਿਹਾ ਕਿ ਪੰਜਾਬ ਤੇ ਪੰਜਾਬੀਅਤ ਦੇ ਭਲੇ ਲਈ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੀ ਸਰਕਾਰ ਲਿਆਉਣੀ ਜ਼ਰੂਰੀ ਹੈ। ਆਗੂਆਂ ਨੇ ਕਿਹਾ ਕਿ ਕਾਂਗਰਸ, ਆਮ ਆਦਮੀ ਪਾਰਟੀ ਤੇ ਭਾਜਪਾ ਵਰਗੀਆਂ ਪਾਰਟੀਆਂ ਪੰਜਾਬ ਦੇ ਹਿੱਤਾਂ ਦੀ ਰਾਖੀ ਕਰਨ ਵਿਚ ਸਫਲ ਨਹੀਂ ਹੋਈਆਂ। ਉਨ੍ਹਾਂ ਦਾ ਦੋਸ਼ ਹੈ ਕਿ ਦਿੱਲੀ ਤੋਂ ਚੱਲਣ ਵਾਲੀਆਂ ਗੈਰ-ਖੇਤਰੀ ਪਾਰਟੀਆਂ ਦੀਆਂ ਨੀਤੀਆਂ ਕਾਰਨ ਪੰਜਾਬ ਕਰਜ਼ੇ ਦੇ ਬੋਝ ਹੇਠ ਦੱਬਿਆ ਹੋਇਆ ਹੈ ਤੇ ਸੂਬੇ ਦੀ ਆਰਥਿਕਤਾ ਨੂੰ ਕਈ ਚੁਨੌਤੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀਆਂ ਸਮੱਸਿਆਵਾਂ ਨੂੰ ਸਮਝਣ ਅਤੇ ਸੂਬੇ ਦੇ ਹਿੱਤਾਂ ਲਈ ਕੰਮ ਕਰਨ ਵਾਸਤੇ ਖੇਤਰੀ ਪਾਰਟੀ ਦੀ ਭੂਮਿਕਾ ਮਹੱਤਵਪੂਰਨ ਹੈ। ਉਨ੍ਹਾਂ ਸਰਕਾਰ ਨੂੰ ਅਮਨ-ਕਾਨੂੰਨ ਦੀ ਸਥਿਤੀ ਸੁਧਾਰਨ ਅਤੇ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਵੱਲ ਵਿਸ਼ੇਸ਼ ਧਿਆਨ ਦੇਣ ਦੀ ਲੋੜ ’ਤੇ ਜ਼ੋਰ ਦਿੱਤਾ।