24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2026

ਮੁੱਖ ਚੋਣ ਕਮਿਸ਼ਨਰ ਨੂੰ ਬਰਖ਼ਾਸਤ ਤੇ ਐੱਸ.ਆਈ.ਆਰ. ਦੀ ਪ੍ਰਕਿਰਿਆ ਬੰਦ ਕਰਨ ਦੀ ਮੰਗ ਨੂੰ ਲੈ ਕੇ ਐੱਸ.ਕੇ.ਐੱਮ ਵਲੋਂ ਰੋਸ ਪ੍ਰਦਰਸ਼ਨ

ਫ਼ਿਰੋਜ਼ਪੁਰ, 23 ਅਕਤੂਬਰ (ਕੁਲਬੀਰ ਸਿੰਘ ਸੋਢੀ)- ਸੰਯੁਕਤ ਕਿਸਾਨ ਮੋਰਚੇ ਵਲੋਂ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਨੂੰ ਅਹੁਦੇ ਤੋਂ ਬਰਖ਼ਾਸਤ ਕਰਕੇ ਸਜ਼ਾ ਦੇਣ ਅਤੇ ਵੋਟਰ ਸੂਚੀਆਂ ਦੀ ਵਿਸ਼ੇਸ਼ ਗਹਿਰੀ ਸੁਧਾਈ (ਐੱਸ. ਆਈ.

ਅਜੀਤ ਡੈਸਕ 24-10-2026
ਫ਼ਿਰੋਜ਼ਪੁਰ, 23 ਅਕਤੂਬਰ (ਕੁਲਬੀਰ ਸਿੰਘ ਸੋਢੀ)- ਸੰਯੁਕਤ ਕਿਸਾਨ ਮੋਰਚੇ ਵਲੋਂ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਨੂੰ ਅਹੁਦੇ ਤੋਂ ਬਰਖ਼ਾਸਤ ਕਰਕੇ ਸਜ਼ਾ ਦੇਣ ਅਤੇ ਵੋਟਰ ਸੂਚੀਆਂ ਦੀ ਵਿਸ਼ੇਸ਼ ਗਹਿਰੀ ਸੁਧਾਈ (ਐੱਸ.ਆਈ.ਆਰ.) ਦੀ ਪ੍ਰਕਿਰਿਆ ਤੁਰੰਤ ਬੰਦ ਕਰਨ ਦੀ ਮੰਗ ਨੂੰ ਲੈ ਕੇ ਡੀ.ਸੀ. ਦਫ਼ਤਰ ਫ਼ਿਰੋਜ਼ਪੁਰ ਦੇ ਸਾਹਮਣੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਕਿਸਾਨ ਆਗੂਆਂ ਨੇ ਆਪਣੀਆਂ ਮੰਗਾਂ ਦੇ ਹੱਕ ’ਚ ਆਵਾਜ਼ ਬੁਲੰਦ ਕਰਦਿਆਂ ਸਰਕਾਰ ਤੋਂ ਮੰਗਾਂ ਤੁਰੰਤ ਮੰਨਣ ਦੀ ਅਪੀਲ ਕੀਤੀ ਤੇ ਚਿਤਾਵਨੀ ਦਿੱਤੀ ਕਿ ਜੇਕਰ ਮੰਗਾਂ ਨੂੰ ਅਣਗੌਲਿਆ ਕੀਤਾ ਗਿਆ ਤਾਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ। ਰੋਸ ਪ੍ਰਦਰਸ਼ਨ ਦੌਰਾਨ ਕਿਸਾਨ ਆਗੂਆਂ ਨੇ ਕਿਹਾ ਕਿ ਲੋਕਤੰਤਰ ਵਿਚ ਵੋਟ ਦਾ ਅਧਿਕਾਰ ਹਰ ਯੋਗ ਨਾਗਰਿਕ ਦਾ ਬੁਨਿਆਦੀ ਹੱਕ ਹੈ ਤੇ ਇਸ ਦੀ ਰਾਖੀ ਕਰਨਾ ਸਰਕਾਰ ਤੇ ਚੋਣ ਕਮਿਸ਼ਨ ਦੀ ਅਹਿਮ ਜ਼ਿੰਮੇਵਾਰੀ ਹੈ। ਕਿਸਾਨ ਆਗੂਆਂ ਨੇ ਐੱਸ.ਆਈ.ਆਰ. ਦੀ ਪ੍ਰਕਿਰਿਆ ’ਤੇ ਇਤਰਾਜ਼ ਪ੍ਰਗਟ ਕਰਦਿਆਂ ਇਸ ਨੂੰ ਤੁਰੰਤ ਬੰਦ ਕਰਨ ਦੀ ਮੰਗ ਕੀਤੀ। ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਮੰਗਾਂ ਪ੍ਰਤੀ ਸਰਕਾਰ ਨੇ ਕੋਈ ਠੋਸ ਕਦਮ ਨਾ ਚੁੱਕਿਆ ਤਾਂ ਆਉਣ ਵਾਲੇ ਸਮੇਂ ਵਿਚ ਸੰਘਰਸ਼ ਨੂੰ ਹੋਰ ਵਿਸ਼ਾਲ ਤੇ ਤਿੱਖਾ ਕੀਤਾ ਜਾਵੇਗਾ। ਇਸ ਮੌਕੇ ਪਰਮਜੀਤ ਸਿੰਘ ਭੁੱਲਰ ਬੀ.ਕੇ.ਯੂ. ਸਿੱਧੂਪੁਰ ਗੁਰਮੀਤ ਸਿੰਘ ਪੋਜੋਕੇ, ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਬੁੱਟਰ ਗੁਰਦਿੱਤ ਸਿੰਘ, ਕੁੱਲ ਹਿੰਦ ਕਿਸਾਨ ਸਭਾ ਗੁਰਦੀਪ ਸਿੰਘ, ਬੀ.ਕੇ.ਯੂ. ਪੰਜਾਬ ਦਲਵਿੰਦਰ ਸਿੰਘ ਸ਼ੇਰਖਾਂ, ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ; ਅਵਤਾਰ ਸਿੰਘ, ਬੀ.ਕੇ.ਯੂ. ਰਾਜੇਵਾਲ ਤੇ ਅਮਨਦੀਪ ਸਿੰਘ, ਵੇਰਕਾ ਮਿਲਕ ਪਲਾਂਟ ਫ਼ਿਰੋਜ਼ਪੁਰ ਨੇ ਸੰਬੋਧਨ ਕੀਤਾ।
ਪਿਛਲੀ ਖ਼ਬਰ ਸੜਕ ਹਾਦਸੇ ਨੇ ਖੋਹੀ ਮੁੱਦਕੀ ਦੇ ਦੋ ਘਰਾਂ ਦੀ ਖ਼ੁਸ਼ੀ, ਦੋ ਨੌਜਵਾਨਾਂ ਦੀ ਮੌਤ, ਤੀਜਾ ਗੰਭੀਰ ਜ਼ਖ਼ਮੀ ਕਿਸ਼ਤਾਂ ਉਤਾਰ ਕੇ ਫ਼ਰੀ... ਅਗਲੀ ਖ਼ਬਰ ਭਗਵਾਨ ਵਾਲਮੀਕਿ ਦੇ ਪ੍ਰਗਟ ਉਤਸਵ ਸੰਬੰਧੀ ਸਮਾਗਮ 26 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।