ਕਿਸਾਨ ਜਥੇਬੰਦੀਆਂ ਤੇ ਸਹਿਕਾਰੀ ਸਭਾਵਾਂ ਦੇ ਆਗੂਆਂ ਦੀ ਹੋਈ ਅਹਿਮ ਬੈਠਕ
ਫ਼ਿਰੋਜ਼ਪੁਰ, 25 ਅਕਤੂਬਰ (ਕੁਲਬੀਰ ਸਿੰਘ ਸੋਢੀ): ਕਿਸਾਨਾਂ ਅਤੇ ਖੇਤੀਬਾੜੀ ਸਹਿਕਾਰੀ ਸਭਾਵਾਂ ਨਾਲ ਸਬੰਧਤ ਮੁੱਦਿਆਂ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਅਤੇ ਸਹਿਕਾਰੀ ਸਭਾਵਾਂ ਦੇ ਆਗੂਆਂ ਦੀ ਸਾਂਝੀ ਮੀਟਿੰਗ ਗੁਰਦੁਆਰਾ ਕਰਮਸਰ ਸਾਹਿਬ ਵਿਖੇ ਹੋਈ। ਮੀਟਿੰਗ ਦੌਰਾਨ ਸਰਕਾਰ ਦੀਆਂ ਨੀਤੀਆਂ ਸਬੰਧੀ ਵਿਚਾਰ-ਵਟਾਂਦਰਾ ਕਰਦਿਆਂ ਫ਼ੈਸਲਾ ਕੀਤਾ ਗਿਆ ਕਿ ਇਨ੍ਹਾਂ ਦੇ ਵਿਰੋਧ ਵਿਚ ਆਉਣ ਵਾਲੇ ਕੱਲ ਦਿਨ ਬੁੱਧਵਾਰ 28 ਅਕਤੂਬਰ ਨੂੰ ਡਿਪਟੀ ਕਮਿਸ਼ਨਰ ਫ਼ਿਰੋਜ਼ਪੁਰ ਦੇ ਦਫ਼ਤਰ ਅੱਗੇ ਵਿਸ਼ਾਲ ਧਰਨਾ ਦਿੱਤਾ ਜਾਵੇਗਾ।
ਅਜੀਤ ਡੈਸਕ
26-10-2026